ਪੰਜਾਬ

punjab

ਪਟਿਆਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਿਸ !

By

Published : Apr 30, 2022, 6:49 PM IST

ਬਠਿੰਡਾ: ਪਟਿਆਲਾ ਵਿਖੇ ਬੀਤੇ ਦਿਨੀਂ ਦੋ ਧਿਰਾਂ ਵਿੱਚ ਹੋਈ ਹਿੰਸਾ ਤੋਂ ਬਾਅਦ ਬਠਿੰਡਾ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਇਸ ਫਲੈਗ ਮਾਰਚ ਵਿਚ ਸ਼ਾਮਿਲ ਹੋਏ। ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਫਲੈਗ ਮਾਰਚ ਆਮ ਲੋਕਾਂ ਦੇ ਡਰ ਨੂੰ ਖ਼ਤਮ ਕਰਨ ਲਈ ਅਤੇ ਮਾੜੇ ਅਨਸਰਾਂ ਨੂੰ ਜਾਗਰੂਕ ਕਰਨ ਲਈ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਅਮਨ ਅਤੇ ਸ਼ਾਂਤੀ ਸਬੰਧੀ ਸੰਦੇਸ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਾੜਾ ਅਨਸਰ ਕਿਸੇ ਤਰ੍ਹਾਂ ਦੀ ਕਾਰਵਾਈ ਕਰਦਾ ਹੈ ਤਾਂ ਉਸ ਨੂੰ ਸਮਝਾ ਬੁਝਾ ਕੇ ਰੋਕਿਆ ਜਾਵੇ। ਏਐੱਸਆਈ ਰਾਜਿੰਦਰ ਕੁਮਾਰ ਦਾ ਕਹਿਣਾ ਹੈ ਕਿ ਪਟਿਆਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਬਠਿੰਡਾ ਸ਼ਹਿਰ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ABOUT THE AUTHOR

...view details