ਪੰਜਾਬ

punjab

ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਲੱਗੀਆਂ ਰੌਣਕਾਂ

By

Published : Apr 13, 2022, 4:16 PM IST

ਸ੍ਰੀ ਅਨੰਦਪੁਰ ਸਾਹਿਬ: ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਰੌਣਕਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ SGPC ਮੈਂਬਰ ਦਲਜੀਤ ਸਿੰਘ ਭਿੰਡਰ ਨੇ ਕਿਹਾ ਕੀ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਸਵੇਰ ਤੋਂ ਹੀ ਦਰਬਾਰ ਸਾਹਿਬ ਵਿਖੇ ਕੀਰਤਨ ਚਲ ਰਿਹਾ ਹੈ ਅਤੇ ਸ਼ਾਮ ਨੂੰ ਢਾਡੀ ਕਵੀਸ਼ਰ ਅਤੇ ਮਹਾਨ ਪ੍ਰਚਾਰਕਾਂ ਨੇ ਆਪਣਾ-ਆਪਣਾ ਯੋਗਦਾਨ ਪਾਉਣਾ ਹੈ। ਉਥੇ ਹੀ ਕੱਲ ਸਾਰਾ ਦਿਨ ਅੰਮ੍ਰਿਤ ਸੰਚਾਰ ਤਖ਼ਤ ਸਾਹਿਬ ਦੀ ਧਰਤੀ 'ਤੇ ਕਰਵਾਇਆ ਜਾਣਾ ਹੈ।

ABOUT THE AUTHOR

...view details