ਪੰਜਾਬ

punjab

ਅਨਾਜ ਮੰਡੀ ਸੰਗਰੂਰ ਵਿੱਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਅਤੇ ਆੜ੍ਹਤੀ ਪਰੇਸ਼ਾਨ

By

Published : Apr 12, 2022, 4:39 PM IST

ਸੰਗਰੂਰ: ਪੰਜਾਬ ’ਚ ਮਾਨ ਸਰਕਾਰ ਵੱਲੋਂ ਮੰਡੀਆਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਹਨ ਜਿਸ ਦੀ ਪੋਲ ਉਸ ਸਮੇਂ ਖੋਖਲੇ ਨਜਰ ਆਏ ਜਦੋ ਦਾਣਾ ਮੰਡੀ ਸੰਗਰੂਰ ’ਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਅਤੇ ਆੜਤੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ 48 ਘੰਟਿਆਂ ਤੋਂ ਮੰਡੀ ਚ ਬੈਠੇ ਹਨ ਪਰ ਅਜੇ ਤੱਕ ਕਣਕ ਦੀ ਚੁਕਾਈ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਜਦੋ ਆੜਤੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲਿਫਟਿੰਗ ਨਾ ਹੋਣ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ 1 ਰੁਪਏ 73 ਪੈਸੇ ਦੇ ਹਿਸਾਬ ਨਾਲ ਲੋਡਿੰਗ ਦਿੱਤੀ ਜਾ ਰਹੀ ਹੈ ਅਤੇ ਜਿਹੜੇ ਕਾਮੇ 5 ਰੁਪਏ ਤੋਂ ਘੱਟ ਕੰਮ ਨਹੀਂ ਕਰ ਰਹੇ ਜਿਸ ਕਾਰਨ ਸਰਕਾਰ ਨੂੰ ਲੇਬਰ ਦੇ ਰੇਟ ਵਿੱਚ ਵਾਧਾ ਕਰਨਾ ਚਾਹੀਦਾ ਹੈ।

ABOUT THE AUTHOR

...view details