ਪੰਜਾਬ

punjab

ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ

By

Published : Aug 28, 2022, 2:56 PM IST

ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ first Prakash Parv of Sri Guru Granth Sahib ਹੀ ਉਤਸ਼ਾਹ ਨਾਲ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ Sri Harmandir Sahib ਵਿਚ ਮਨਾਇਆ ਜਾ ਰਿਹਾ ਹੈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ Sri Harmandir Sahib ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ। ਪ੍ਰਕਾਸ਼ ਪੁਰਬ ਦੇ ਮੌਕੇ ਜਿੱਥੇ ਅੰਮ੍ਰਿਤਸਰ ਸ਼ਹਿਰ ਵਾਸੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ, ਉਥੇ ਹੀ ਦੇਸ਼ ਅਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ।ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਜਲੌਅ ਵੀ ਸਜਾਏ ਗਏ, ਪਵਿੱਤਰ ਸਰੋਵਰ ਵਿੱਚ ਡੁੱਬਕੀ ਲਗਾਉਂਦੀਆਂ ਹੋਈਆਂ ਸੰਗਤਾਂ ਨੇ ਅਰਦਾਸ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਲੋਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਗਿਆ।

TAGGED:

ABOUT THE AUTHOR

...view details