ਪੰਜਾਬ

punjab

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਸ਼ੁਰੂ

By

Published : Oct 10, 2022, 3:50 PM IST

ਹੁਸ਼ਿਆਰਪੁਰ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮੁਕੰਮਲ ਤੌਰ 'ਤੇ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਹੁਸ਼ਿਆਰਪੁਰ ਦੇ ਡੀਸੀ ਦਫਤਰ ਵਿਖੇ ਮੁਲਾਜ਼ਮਾਂ ਦੀ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਆਮ ਆਦਮੀ ਪਾਰਟੀ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕਰਦੀ ਸੀ। ਪਰ ਹੁਣ ਜਦੋਂ ਸੱਤਾ ਹਾਸਿਲ ਹੋ ਚੁੱਕੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨਾਲ ਮੰਗਾਂ ਨੂੰ ਲੈ ਕੇ ਮੀਟਿੰਗ ਵੀ ਨਹੀਂ ਕਰ ਰਹੇ। ਜਿਸ ਕਾਰਨ ਮੁਲਾਜ਼ਮਾਂ ਵੱਲੋਂ ਅੱਕ ਕੇ ਇਹ ਕਦਮ ਚੁੱਕਿਆ ਗਿਆ ਹੈ ਅਤੇ ਇਹ ਹੜਤਾਲ 15 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸੰਘਰਸ਼ ਦੇ ਬਾਵਜੂਦ ਵੀ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਤੇ ਸੰਘਰਸ਼ ਨੂੰ ਹੋਰ ਵੀ ਤੀਖਾ ਕੀਤਾ ਜਾਵੇਗਾ ਜਿਸ ਦੀ ਸਾਰੀ ਜਿ਼ੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ABOUT THE AUTHOR

...view details