ਪੰਜਾਬ

punjab

ਚੋਰ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਸੀਸੀਟੀਵੀ ਆਈ ਸਾਹਮਣੇ

By

Published : May 3, 2022, 3:16 PM IST

ਅੰਮ੍ਰਿਤਸਰ: ਸੂਬੇ ਵਿੱਚ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅਜਨਾਲਾ ਦੇ ਪਿੰਡ ਜੌਂਸ ਵਿੱਚ ਇੱਕ ਚੋਰ ਨੇ ਗੁਰਦੁਆਰਾ ਸਾਹਿਬ (ਚੜਦੀ ਪੱਤੀ) ’ ਨੂੰ ਆਪਣਾ ਨਿਸ਼ਾਨਾ ਬਣਾਇਆ (Theft at Ajnala Gurdwara Sahib) ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਚੋਰ ਗੁਰੂ ਘਰ ਵਿੱਚ ਕੰਧ ਟੱਪ ਕੇ ਦਾਖਲ ਹੋਇਆ ਅਤੇ ਗੁਰਦੁਆਰਾ ਸਾਹਿਬ ਵਿੱਚੋਂ ਪਿੱਤਲ ਦੇ ਗਮਲੇ ਅਤੇ ਪੈਸੇ ਲੈਕੇ ਫਰਾਰ ਹੋ ਗਿਆ। ਇਸ ਪੂਰੀ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਗੁਰੂ ਘਰ ਵਿੱਚ ਹੋਈ ਇਸ ਚੋਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ਉੱਪਰ ਪਹੁੰਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details