ETV Bharat / bharat

ਹਰਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ: ਕਿਸਾਨਾਂ ਖਿਲਾਫ NSA ਤਹਿਤ ਕਾਰਵਾਈ ਸ਼ੁਰੂ

author img

By ETV Bharat Punjabi Team

Published : Feb 23, 2024, 7:26 AM IST

farmers protest update: ਹਰਿਆਣਾ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪੁਲਿਸ ਨੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਇਸ ਅੰਦੋਲਨ ਵਿੱਚ ਸਰਗਰਮ ਕਿਸਾਨ ਆਗੂਆਂ ਖ਼ਿਲਾਫ਼ ਐਨਐਸਏ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਅੰਦੋਲਨ ਵਿੱਚ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ।

NSA
NSA

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਕਿਸਾਨ ਅੰਦੋਲਨ ਨਾਲ ਜੁੜੇ ਸੰਗਠਨਾਂ ਅਤੇ ਆਗੂਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (NSA) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼: ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ 13 ਫਰਵਰੀ ਤੋਂ 'ਦਿੱਲੀ ਚੱਲੋ' ਮਾਰਚ ਦੇ ਸਬੰਧ 'ਚ ਸ਼ੰਭੂ ਸਰਹੱਦ 'ਤੇ ਲਗਾਏ ਗਏ ਬੈਰੀਕੇਡਾਂ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਕਰਕੇ ਅਤੇ ਹੰਗਾਮਾ ਕਰਕੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਸਰਕਾਰੀ ਅਤੇ ਨਿੱਜੀ ਜਾਇਦਾਦ ਦਾ ਕਾਫੀ ਨੁਕਸਾਨ ਕੀਤਾ ਗਿਆ ਹੈ। ਇਸ ਅੰਦੋਲਨ ਦੌਰਾਨ 30 ਦੇ ਕਰੀਬ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਕ ਪੁਲਿਸ ਮੁਲਾਜ਼ਮ ਨੂੰ ਬ੍ਰੇਨ ਹੈਮਰੇਜ ਹੋਇਆ ਹੈ ਅਤੇ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ।

Action started under NSA against farmer leaders
ਕਿਸਾਨਾਂ ਖਿਲਾਫ NSA ਤਹਿਤ ਕਾਰਵਾਈ ਸ਼ੁਰੂ

ਅੰਬਾਲਾ ਪੁਲਿਸ ਨੇ ਕਿਹਾ, "ਕਈ ਕਿਸਾਨ ਆਗੂ ਇਸ ਅੰਦੋਲਨ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਦਾ ਕੰਮ ਕਰ ਰਹੇ ਹਨ। ਉਹ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਵਰਗੇ ਸੋਸ਼ਲ ਮੀਡੀਆ ਰਾਹੀਂ ਭੜਕਾਊ ਭਾਸ਼ਣ ਦੇ ਕੇ ਲਗਾਤਾਰ ਪ੍ਰਚਾਰ ਕਰ ਰਹੇ ਹਨ। ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਲਈ ਲਗਾਤਾਰ ਪੋਸਟਾਂ ਪਾਈਆਂ ਜਾ ਰਹੀਆਂ ਹਨ ਅਤੇ ਇਸ ਅੰਦੋਲਨ ਵਿੱਚ ਅੰਦੋਲਨਕਾਰੀਆਂ ਵੱਲੋਂ ਲਗਾਤਾਰ ਭਾਸ਼ਣ ਦੇ ਕੇ ਪ੍ਰਸ਼ਾਸਨ ਖਿਲਾਫ ਭੜਕਾਇਆ ਜਾ ਰਿਹਾ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਸਰਕਾਰ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ: ਪੁਲਿਸ ਅਨੁਸਾਰ, ''ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ 1980 ਦੀ ਧਾਰਾ 2 (3) ਤਹਿਤ ਕਿਸਾਨ ਜਥੇਬੰਦੀਆਂ ਦੇ ਅਧਿਕਾਰੀਆਂ ਨੂੰ ਘਰਾਂ 'ਚ ਨਜ਼ਰਬੰਦ ਕਰਨ ਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ।"

Action started under NSA against farmer leaders
ਨੁਕਸਾਨ ਦੀ ਵੀ ਕੀਤੀ ਜਾਵੇਗੀ ਭਰਪਾਈ

ਨੁਕਸਾਨ ਦੀ ਵੀ ਕੀਤੀ ਜਾਵੇਗੀ ਭਰਪਾਈ : ਇਸ ਤੋਂ ਇਲਾਵਾ ਪੁਲਿਸ ਨੇ ਕਿਹਾ ਹੈ ਕਿ ਅੰਦੋਲਨ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਸਰਕਾਰੀ ਅਤੇ ਨਿੱਜੀ ਜਾਇਦਾਦ ਦਾ ਕਾਫੀ ਨੁਕਸਾਨ ਕੀਤਾ ਗਿਆ ਹੈ। ਅੰਦੋਲਨਕਾਰੀਆਂ ਵੱਲੋਂ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਆਮ ਲੋਕਾਂ ਨੂੰ ਪਹਿਲਾਂ ਹੀ ਸੂਚਿਤ/ਸੁਚੇਤ ਕਰ ਦਿੱਤਾ ਸੀ ਕਿ ਜੇਕਰ ਅੰਦੋਲਨਕਾਰੀਆਂ ਨੇ ਇਸ ਅੰਦੋਲਨ ਦੌਰਾਨ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਤਾਂ ਉਨ੍ਹਾਂ ਦੀ ਜਾਇਦਾਦ ਅਤੇ ਬੈਂਕ ਖਾਤੇ ਜ਼ਬਤ ਕਰ ਲਏ ਜਾਣਗੇ ਅਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਨੇ ਕਿਹਾ ਕਿ ਜੇਕਰ ਇਸ ਅੰਦੋਲਨ ਦੌਰਾਨ ਕਿਸੇ ਵੀ ਆਮ ਵਿਅਕਤੀ ਦਾ ਕੋਈ ਜਾਨੀ-ਮਾਲੀ ਨੁਕਸਾਨ ਹੋਇਆ ਹੈ ਤਾਂ ਉਹ ਪ੍ਰਸ਼ਾਸਨ ਨੂੰ ਨੁਕਸਾਨ ਦਾ ਵੇਰਵਾ ਦੇ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.