ETV Bharat / bharat

ਜੰਮੂ-ਕਸ਼ਮੀਰ 'ਚ ਭਾਰਤੀ ਫੌਜ ਨੇ ਪਾਕਿਸਤਾਨ ਦੀ ਕੋਸ਼ਿਸ਼ ਕੀਤੀ ਨਾਕਾਮ, ਅੱਤਵਾਦੀ ਕੀਤਾ ਢੇਰ - Encounter in Uri

author img

By ETV Bharat Punjabi Team

Published : Apr 5, 2024, 10:30 AM IST

1 terrorist killed while trying to infiltrate from LoC in Uri
ਜੰਮੂ-ਕਸ਼ਮੀਰ 'ਚ ਭਾਰਤੀ ਫੌਜ ਨੇ ਪਾਕਿਸਤਾਨ ਦੀ ਕੋਸ਼ਿਸ਼ ਕੀਤੀ ਨਾਕਾਮ, ਅੱਤਵਾਦੀ ਕੀਤਾ ਢੇਰ

Uri Encounter: ਭਾਰਤੀ ਫੌਜ ਨੇ ਸ਼ੁੱਕਰਵਾਰ (5 ਅਪ੍ਰੈਲ, 2024) ਸਵੇਰੇ ਉੜੀ 'ਚ LOC ਦੇ ਰੁਸਤਮ ਪੋਸਟ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਦਿੱਤਾ। ਇਲਾਕੇ 'ਚ ਆਪਰੇਸ਼ਨ ਅਜੇ ਵੀ ਜਾਰੀ ਹੈ। ਫਿਲਹਾਲ ਇਸ ਘਟਨਾ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ।

ਸ਼੍ਰੀਨਗਰ: ਭਾਰਤੀ ਫੌਜ ਦੇ ਜਵਾਨਾਂ ਨੇ ਅੱਜ ਪਾਕਿਸਤਾਨ ਦੇ ਘੁਸਪੈਠੀਆਂ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਰੁਸਤਮ ਪੋਸਟ ਇਲਾਕੇ 'ਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ, ਜੋ ਸਫਲ ਨਹੀਂ ਹੋ ਸਕੀ। ਭਾਰਤੀ ਫੌਜ ਨੇ ਅੱਤਵਾਦੀਆਂ ਖਿਲਾਫ ਕਾਰਵਾਈ ਕੀਤੀ, ਜਿਸ 'ਚ ਇੱਕ ਅੱਤਵਾਦੀ ਮਾਰਿਆ ਗਿਆ। ਹਾਲਾਂਕਿ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਅਜੇ ਵੀ ਜਾਰੀ ਹੈ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ: ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਪੁਲਿਸ ਨੇ ਪਿਛਲੇ ਮਹੀਨੇ ਅੱਤਵਾਦੀਆਂ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਪੁਲਿਸ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਵੀ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

ਜੰਮੂ ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਨੇ ਇਹ ਕਾਰਵਾਈ ਉਦੋਂ ਕੀਤੀ ਜਦੋਂ ਉਨ੍ਹਾਂ ਨੇ ਇੱਕ ਸ਼ੱਕੀ ਵਾਹਨ ਦੇਖਿਆ। ਦੋਵਾਂ ਦੀ ਸਾਂਝੀ ਟੀਮ ਨੇ ਘੇਰਾਬੰਦੀ ਕਰਦਿਆਂ ਇੱਕ ਚਿੱਟੇ ਰੰਗ ਦੀ ਆਲਟੋ ਕਾਰ ਨੂੰ ਰੋਕ ਕੇ ਉਸ ਵਿੱਚ ਸਵਾਰ ਵਿਅਕਤੀਆਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ। ਸਾਰੇ ਮੁਲਜ਼ਮਾਂ ਨੇ ਪੁਲਿਸ ਨੂੰ ਜੋ ਬਿਆਨ ਦਿੱਤੇ ਉਹ ਆਪਸ ਵਿਚ ਮੇਲ ਨਹੀਂ ਖਾਂਦੇ ਸਨ, ਜਿਸ ਤੋਂ ਸ਼ੱਕ ਦੇ ਆਧਾਰ 'ਤੇ ਸਾਂਝੀ ਟੀਮ ਨੇ ਗੱਡੀ ਦੀ ਤਲਾਸ਼ੀ ਲਈ, ਜਿਸ 'ਚ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ। ਸ਼ੱਕੀਆਂ ਕੋਲੋਂ ਤਿੰਨ ਮੈਗਜ਼ੀਨਾਂ ਵਾਲੀ ਐਨ-56 ਰਾਈਫਲ, 75 ਰਾਊਂਡ ਗੋਲੀਆਂ ਅਤੇ ਛੇ ਚੀਨੀ ਗ੍ਰਨੇਡ ਵੀ ਬਰਾਮਦ ਕੀਤੇ ਗਏ ਹਨ।

ਅੱਤਵਾਦੀਆਂ ਦੇ ਲੁਕੇ ਹੋਣ ਦਾ ਡਰ: ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠ ਕਰ ਰਹੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਾਫੀ ਦੇਰ ਤੱਕ ਗੋਲੀਬਾਰੀ ਹੋਈ। ਇਲਾਕੇ 'ਚ ਅਜੇ ਵੀ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਮੌਕੇ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫੌਜ ਦੇ ਅਧਿਕਾਰੀਆਂ ਨੇ ਮੌਕੇ 'ਤੇ ਵਾਧੂ ਬਲ ਭੇਜੇ ਹਨ।

ਹਾਲ ਹੀ ਵਿੱਚ ਰਾਜੌਰੀ ਤੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ: ਕੁਝ ਦਿਨ ਪਹਿਲਾਂ ਪਾਕਿਸਤਾਨੀ ਡਰੋਨ ਅਤੇ ਸ਼ੱਕੀ ਅੱਤਵਾਦੀਆਂ ਨੇ ਰਾਜੌਰੀ 'ਚ ਕੰਟਰੋਲ ਰੇਖਾ ਨੇੜੇ ਦੋ ਵੱਖ-ਵੱਖ ਥਾਵਾਂ 'ਤੇ ਰਾਤ ਵੇਲੇ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ। ਸੁੰਦਰਬਨੀ ਇਲਾਕੇ 'ਚ ਡਰੋਨ ਗਤੀਵਿਧੀ ਦੇਖਣ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ। ਸੁਰੱਖਿਆ ਬਲਾਂ ਨੇ ਕਰੀਬ 4 ਰਾਉਂਡ ਗੋਲੀਬਾਰੀ ਕੀਤੀ ਪਰ ਡਰੋਨ ਨੂੰ ਡੇਗਣ ਵਿੱਚ ਅਸਫਲ ਰਿਹਾ ਅਤੇ ਇਹ ਪਾਕਿਸਤਾਨ ਸਰਹੱਦ ਵੱਲ ਵਾਪਸ ਚਲਾ ਗਿਆ।ਕੇਰੀ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਕੁਝ ਲੋਕ ਵਾਪਸ ਪਰਤ ਗਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.