ETV Bharat / bharat

ਦਿੱਲੀ ਦੇ ਸ਼ਾਸਤਰੀ ਨਗਰ 'ਚ ਚਾਰ ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਹੋਈ ਮੌਤ

author img

By ETV Bharat Punjabi Team

Published : Mar 14, 2024, 1:33 PM IST

Fire Incident In Delhi: ਸ਼ਾਹਦਰਾ ਦੇ ਸ਼ਾਸਤਰੀ ਨਗਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਬੱਚਿਆਂ ਅਤੇ ਇੱਕ ਵਿਆਹੁਤਾ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ ਹੈ।

Fire
Fire Incident In Delhi

ਨਵੀਂ ਦਿੱਲੀ: ਦਿੱਲੀ ਵਿੱਚ ਗੀਤਾ ਕਾਲੋਨੀ ਦੇ ਥਾਣਾ ਖੇਤਰ ਦੇ ਸ਼ਾਸਤਰੀ ਨਗਰ ਇਲਾਕੇ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਅੱਗ ਲੱਗ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਆ ਕੇ ਇਮਾਰਤ 'ਚ ਫਸੇ 9 ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ ਅਤੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।

ਡੀਸੀਪੀ ਸੁਰਿੰਦਰ ਚੌਧਰੀ ਦੀ ਪੱਤਰਕਾਰਾਂ ਨਾਲ ਗੱਲਬਾਤ: ਦਿੱਲੀ ਵਿੱਚ ਸ਼ਾਹਦਰਾ ਜ਼ਿਲ੍ਹੇ ਦੇ ਡੀਸੀਪੀ ਸੁਰਿੰਦਰ ਚੌਧਰੀ ਨੇ ਦੱਸਿਆ ਕਿ ਸਵੇਰੇ ਕਰੀਬ 5:22 ਵਜੇ ਸ਼ਾਸਤਰੀ ਨਗਰ ਦੀ ਗਲੀ ਨੰਬਰ 13 ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਵੀ ਬੁਲਾਇਆ ਗਿਆ। ਇਹ ਅੱਗ ਚਾਰ ਮੰਜ਼ਿਲਾ ਇਮਾਰਤ ਦੇ ਬੇਸਮੈਂਟ ਵਿੱਚ ਲੱਗੀ ਹੈ। ਅੱਗ ਤੋਂ ਨਿਕਲ ਰਹੇ ਧੂੰਏਂ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।

ਇਮਾਰਤ ਵਿੱਚ ਫਸੇ 9 ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡੀਸੀਪੀ ਸੁਰਿੰਦਰ ਚੌਧਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਫਾਇਰ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅੱਗ ਸਭ ਤੋਂ ਪਹਿਲਾਂ ਬੇਸਮੈਂਟ 'ਚ ਖੜ੍ਹੀਆਂ ਗੱਡੀਆਂ 'ਚ ਲੱਗੀ ਅਤੇ ਫਿਰ ਇਸ ਦਾ ਧੂੰਆਂ ਹੌਲੀ-ਹੌਲੀ ਇਮਾਰਤ 'ਚ ਫੈਲ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.