ETV Bharat / bharat

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਦੇ ਬਾਂਦੀਪੁਰਾ 'ਚ ਅੱਤਵਾਦੀ ਦੇ ਸਹਿਯੋਗੀ ਨੂੰ ਕੀਤਾ ਗ੍ਰਿਫਤਾਰ - Terrorist Associate

author img

By ETV Bharat Punjabi Team

Published : May 12, 2024, 4:00 PM IST

Security forces arrest terrorist associate: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਅੱਤਵਾਦੀ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ।

Security forces arrest terrorist associate
Security forces arrest terrorist associate (ਫੋਟੋ (ANI))

ਜੰਮੂ-ਕਸ਼ਮੀਰ/ਬਾਂਦੀਪੁਰਾ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਸੰਯੁਕਤ ਆਪ੍ਰੇਸ਼ਨ ਦੇ ਤਹਿਤ ਇੱਕ ਅੱਤਵਾਦੀ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਸ਼ੱਕੀ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਸਾਥੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਬਾਂਦੀਪੁਰਾ ਜ਼ਿਲ੍ਹਾ ਪੁਲਿਸ ਦੇ ਅਨੁਸਾਰ, ਸ਼ੱਕੀ ਨੂੰ ਪੇਠਕੋਟ ਥਾਣੇ ਦੀ ਸੀਮਾ ਤੋਂ ਫੜਿਆ ਗਿਆ ਸੀ। ਪੁਲਿਸ ਮੁਤਾਬਿਕ ਭਾਰਤੀ ਸੈਨਾ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ। ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਉਸ ਨੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਫਿਰ ਉਸ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ ਬਾਰੂਦ ਵੀ ਜ਼ਬਤ ਕਰ ਲਿਆ ਗਿਆ ਹੈ। ਜ਼ਿਲਾ ਬਾਂਦੀਪੋਰਾ ਪੁਲਿਸ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ, 'ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਕਈ ਪੱਧਰਾਂ 'ਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਆਰ ਆਰ ਸਵੈਨ ਨੇ ਵੀ ਕਈ ਮੌਕਿਆਂ 'ਤੇ ਲੋਕਾਂ ਨੂੰ ਅੱਤਵਾਦ ਨੂੰ ਖਤਮ ਕਰਨ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਅੱਤਵਾਦ ਨੂੰ ਜੜ੍ਹੋਂ ਪੁੱਟਣ ਵਿੱਚ ਆਮ ਨਾਗਰਿਕਾਂ ਦੀ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਅੱਤਵਾਦ ਵਿਰੁੱਧ ਲੜਨਾ ਪਵੇਗਾ। ਜ਼ਮੀਨੀ ਪੱਧਰ 'ਤੇ ਅੱਤਵਾਦੀਆਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.