ETV Bharat / bharat

ਜੰਮੂ-ਕਸ਼ਮੀਰ ਦੇ ਰਾਮਬਨ ਇਲਾਕੇ 'ਚ ਡੂੰਘੀ ਖੱਡ 'ਚ ਡਿੱਗੀ ਗੱਡੀ, 10 ਲੋਕਾਂ ਦੀ ਮੌਤ - Jammu And Kashmir Ramban ACCIDENT

author img

By ETV Bharat Punjabi Team

Published : Mar 29, 2024, 12:48 PM IST

Jammu And Kashmir Ramban ACCIDENT
Jammu And Kashmir Ramban ACCIDENT

10 Died Vehicle Falls Into Gorge : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇਕ SUV ਦੇ ਸੰਤੁਲਨ ਵਿਗੜਣ ਦੇ ਚੱਲਦੇ ਖੱਡ 'ਚ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ।

ਬਨਿਹਾਲ/ਜੰਮੂ: ਅਧਿਕਾਰੀਆਂ ਨੇ ਦੱਸਿਆ ਕਿ, ਰਾਮਬਨ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਉੱਤੇ ਇੱਕ ਐਸਯੂਵੀ ਦੇ ਸੰਤੁਲਨ ਵਿਗੜ ਜਾਣ ਦੇ ਚੱਲਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਗੱਡੀ ਸ੍ਰੀਨਗਰ ਤੋਂ ਜੰਮੂ ਜਾ ਰਹੀ ਸੀ ਅਤੇ ਕਰੀਬ 1.15 ਵਜੇ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ ਵਿੱਚ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ।

ਅਧਿਕਾਰੀਆਂ ਨੇ ਦੱਸਿਆ ਕਿ ਦਸ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਕਾਰ ਚਾਲਕ ਬਲਵਾਨ ਸਿੰਘ (47) ਜੰਮੂ ਦੇ ਅੰਬ ਘਰੋਥਾ ਅਤੇ ਬਿਹਾਰ ਦੇ ਪੱਛਮੀ ਚੰਪਾਰਨ ਦੇ ਵਿਪਿਨ ਮੁਖੀਆ ਭੀਰਗਾਂਗ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ।

ਇਸ ਤੋਂ ਪਹਿਲਾਂ 4 ਮਾਰਚ ਨੂੰ ਵੀ ਇਸ ਇਲਾਕੇ 'ਚ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਸੀ ਅਤੇ 3 ਜ਼ਖਮੀ ਹੋ ਗਏ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਗੱਡੀ ਸੜਕ ਤੋਂ ਤਿਲਕ ਕੇ ਹੇਠਾਂ ਖੱਡ ਵਿੱਚ ਜਾ ਡਿੱਗੀ। ਆਈਐਨਐਸ ਦੇ ਅਨੁਸਾਰ, ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਪਛਾਣ ਅਬਦੁਲ ਵਾਹਿਦ ਬਾਲੀ, ਅਨਾਇਤੁੱਲਾ, ਮੁਹੰਮਦ ਅਯੂਬ ਬਾਲੀ ਅਤੇ ਡਰਾਈਵਰ ਸੱਜਾਦ ਅਹਿਮਦ ਵਜੋਂ ਹੋਈ ਹੈ।

ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਰਾਮਬਨ ਜ਼ਿਲ੍ਹੇ ਦੇ ਮਾਲੀਗਾਮ ਤੋਂ ਉਖਰਾਲ ਜਾ ਰਿਹਾ ਇੱਕ ਵਾਹਨ ਸੜਕ ਤੋਂ ਤਿਲਕ ਗਿਆ। ਕਾਰ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ, ਜਿਸ ਦੇ ਚੱਲਦੇ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਪੁਲਿਸ ਨੇ ਦੱਸਿਆ ਕਿ ਬਚਾਅ ਮੁਹਿੰਮ ਚਲਾਈ ਗਈ ਅਤੇ ਹਾਦਸੇ ਵਾਲੀ ਥਾਂ ਤੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਦੱਸਿਆ ਕਿ ਤਿੰਨ ਜ਼ਖਮੀਆਂ ਨੂੰ ਇਲਾਜ ਲਈ ਉਖਰਾਲ ਦੇ ਪ੍ਰਾਇਮਰੀ ਹੈਲਥ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.