ETV Bharat / education-and-career

ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਅਪਲਾਈ ਕਰਨ ਦੀ ਤਰੀਕ ਅਤੇ ਫੀਸ - AFCAT 2 2024

author img

By ETV Bharat Punjabi Team

Published : May 21, 2024, 12:08 PM IST

AFCAT 2 2024: ਇੰਡੀਅਨ ਏਅਰ ਫੋਰਸ ਵੱਲੋ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਰਾਹੀ ਕੁੱਲ 304 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਭਰਤੀ 'ਚ ਸ਼ਾਮਲ ਹੋਣ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ 30 ਮਈ ਤੱਕ ਆਨਲਾਈਨ ਫਾਰਮ ਭਰ ਸਕਣਗੇ।

AFCAT 2 2024
AFCAT 2 2024 (Getty Images)

ਹੈਦਰਾਬਾਦ: ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਦੀਆਂ ਤਿਆਰੀਆਂ 'ਚ ਲੱਗੇ ਉਮੀਦਵਾਰਾਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਇੰਡੀਅਨ ਏਅਰ ਫੋਰਸ ਵੱਲੋ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਟੈਸਟ ਲਈ ਆਨਲਾਈਨ ਪ੍ਰੀਕਿਰੀਆਂ 30 ਮਈ ਤੋਂ ਸ਼ੁਰੂ ਹੋ ਕੇ 28 ਜੂਨ ਤੱਕ ਚੱਲੇਗੀ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਿਤ ਵੈੱਬਸਾਈਟ afcat.cdac.in/AFCAT 'ਤੇ ਜਾ ਕੇ ਫਾਰਮ ਭਰ ਸਕਦੇ ਹਨ।

ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਲਈ ਯੋਗਤਾ: ਇਸ ਟੈਸਟ 'ਚ ਸ਼ਾਮਲ ਹੋਣ ਲਈ ਉਮੀਦਵਾਰਾਂ ਦਾ ਭੌਤਿਕ ਵਿਗਿਆਨ ਅਤੇ ਗਣਿਤ ਵਿਸ਼ੇ ਨਾਲ 10+2 ਪਾਸ ਕੀਤੀ ਹੋਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ/ਇੰਸਟੀਚਿਊਟ ਤੋਂ ਗ੍ਰੈਜੂਏਸ਼ਨ/ਬੀ.ਈ./ਬੀ.ਟੈਕ ਪਾਸ ਕੀਤੀ ਹੋਣੀ ਚਾਹੀਦੀ ਹੈ। ਐਨਸੀਸੀ ਸਪੈਸ਼ਲ ਐਂਟਰੀ ਲਈ ਉਮੀਦਵਾਰ ਦੀ ਘੱਟੋ-ਘੱਟ ਉਮਰ 20 ਸਾਲ ਤੋਂ ਘੱਟ ਅਤੇ 24 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸੇ ਤਰ੍ਹਾਂ ਗਰਾਊਂਡ ਡਿਊਟੀ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20 ਸਾਲ ਤੋਂ ਘੱਟ ਅਤੇ 26 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮਰ ਦੀ ਗਣਨਾ 1 ਜੁਲਾਈ 2025 ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ: ਇਸ ਭਰਤੀ 'ਚ ਸ਼ਾਮਲ ਹੋਣ ਲਈ ਅਪਲਾਈ ਸ਼ੁਰੂ ਹੁੰਦੇ ਹੀ ਉਮੀਦਵਾਰਾਂ ਨੂੰ ਅਧਿਕਾਰਿਤ ਵੈੱਬਸਾਈਟ 'ਤੇ ਜਾ ਕੇ AFCAT 2024 ਦੇ ਲਿੰਕ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਪਹਿਲਾ ਰਜਿਸਟ੍ਰੇਸ਼ਨ ਫਾਰਮ 'ਚੇ ਕਲਿੱਕ ਕਰਕੇ ਰਜਿਸਟ੍ਰੇਸ਼ਨ ਕਰਨਾ ਹੋਵੇਗਾ ਅਤੇ ਹੋਰ ਡਿਟੇਲ ਭਰ ਕੇ ਅਪਲਾਈ ਪ੍ਰੀਕਿਰੀਆਂ ਪੂਰੀ ਕਰੋ। ਫਿਰ ਉਮੀਦਵਾਰਾਂ ਨੂੰ ਨਿਰਧਾਰਿਤ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ।

ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ ਦੀ ਫੀਸ: ਇਸ ਭਰਤੀ 'ਚ ਸ਼ਾਮਲ ਹੋਣ ਲਈ ਸਾਰੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 550 ਰੁਪਏ ਰੱਖੀ ਗਈ ਹੈ। ਐਪਲੀਕੇਸ਼ਨ ਫੀਸ ਦਾ ਭੁਗਤਾਨ ਔਨਲਾਈਨ ਮੋਡ ਰਾਹੀਂ ਕੀਤਾ ਜਾਵੇਗਾ। ਭਰਤੀ ਨਾਲ ਸਬੰਧਤ ਵਿਸਤ੍ਰਿਤ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.