ETV Bharat / education-and-career

ਪੰਜਾਬ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ

author img

By ETV Bharat Punjabi Team

Published : Jan 31, 2024, 9:36 PM IST

punjab school education board closed re evaluation
ਪੰਜਾਬ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਵੱਡਾ ਝਟਕਾ

10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ...

ਚੰਡੀਗੜ੍ਹ: ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਦੂਜੇ ਪਾਸੇ ਹੁਣ ਪੰਜਾਬ ਸਿੱਖਿਆ ਬੋਰਡ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡਾ ਝਟਕਾ ਦੱਸਿਆ ਜਾ ਰਿਹਾ ਹੈ। ਪੰਜਾਬ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਝਟਕਾ ਦਿੰਦੇ ਆਖਿਆ ਕਿ ਹੁਣ ਵਿਦਿਆਰਥੀ ਲਈ ਰੀ-ਚੈਕਿੰਗ ਨਹੀਂ ਕਰਵਾ ਸਕਦੇ। ਫੈਸਲੇ ਮੁਤਾਬਿਕ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

punjab school education board closed re evaluation
ਪੰਜਾਬ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਵੱਡਾ ਝਟਕਾ

ਕਿਉਂ ਲਿਆ ਫੈਸਲਾ: ਪੰਜਾਬ ਸਕੂਲ ਸਿੱਖਿਆ ਬੋਰਡ ਮੁਤਾਬਿਕ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਹੋ ਜਾਂਦੀ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ ਪੈਂਦੇ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ।ਦੱਸ ਦਈਏ ਕਿ ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।

ਕੀ ਹੈ ਪੁਨਰ ਮੁਲਾਂਕਣ ਸਹੂਲਤ: ਪੁਨਰ ਮੁਲਾਂਕਣ ਸਹੂਲਤ ਵਿੱਚ ਕਿਸੇ ਵਿਸ਼ੇ ਵਿੱਚ ਫੇਲ੍ਹ ਹੋਇਆ ਵਿਦਿਆਰਥੀ ਉਸ ਪ੍ਰੀਖਿਆ ਦੇ ਪੂਰੇ ਪੈਸੇ ਭਰ ਕੇ ਮੁੜ ਚੈਕਿੰਗ ਕਰਵਾ ਲੈਂਦਾ ਸੀ, ਜਿਸ ਤੋਂ ਬਾਅਦ ਅੰਕ ਵੱਧ ਜਾਣ ਕਾਰਨ ਉਹ ਉਸ ਵਿਸ਼ੇ ਵਿਚੋਂ ਪਾਸ ਹੋ ਜਾਂਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.