ਅੱਜ ਹੋਵੇਗਾ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਦਾ ਆਯੋਜਨ, ਪ੍ਰਧਾਨਮੰਤਰੀ ਨਰਿੰਦਰ ਮੋਦੀ ਕਰਨਗੇ ਵਿਦਿਆਰਥੀਆਂ ਨਾਲ ਗੱਲਬਾਤ

author img

By ETV Bharat Punjabi Team

Published : Jan 29, 2024, 10:48 AM IST

Updated : Jan 29, 2024, 11:41 AM IST

Pariksha Pe Charcha 2024

Pariksha Pe Charcha 2024: ਅੱਜ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਸ਼ੁਰੂ ਹੋਣ ਜਾ ਰਿਹਾ ਹੈ। ਇਸ ਇਵੈਂਟ 'ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਮੁਕਤ ਹੋਣ ਦੇ ਟਿਪਸ ਦੇਣਗੇ।

ਹੈਦਰਾਬਾਦ: 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਦਾ ਆਯੋਜਨ ਅੱਜ ਦਿੱਲੀ ਵਿਖੇ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ਲਈ ਰਜਿਸਟਰੇਸ਼ਨ ਕਰਵਾਉਣ ਤੋਂ ਬਾਅਦ ਚੁਣੇ ਹੋਏ ਵਿਦਿਆਰਥੀਆਂ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲੇਗਾ। ਇਸ ਲਈ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਤਿਆਰੀ ਕਰ ਲੈਣ, ਕਿਉਕਿ ਇਹ ਪ੍ਰੋਗਰਾਮ ਸ਼ੁਰੂ ਹੋਣ 'ਚ ਬਹੁਤ ਹੀ ਘਟ ਸਮੇਂ ਰਹਿ ਗਿਆ ਹੈ। ਵਿਦਿਆਰਥੀਆਂ ਤੋਂ ਇਲਾਵਾ, ਇਸ ਇਵੈਂਟ 'ਚ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਸ਼ਾਮਲ ਹੋਣ ਦਾ ਮੌਕਾ ਮਿਲੇਗਾ।

'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਦਾ ਸਮੇਂ: ਸਿੱਖਿਆ ਮੰਤਰਾਲੇ ਵੱਲੋ ਹਰ ਸਾਲ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ 'ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਮੁਕਤ ਹੋਣ ਦੇ ਟਿਪਸ ਦਿੰਦੇ ਹਨ। ਇਸਦੇ ਨਾਲ ਹੀ, ਚੁਣੇ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਵੀ ਕਰਦੇ ਹਨ। ਇਸ ਸਾਲ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ ਦਾ ਆਯੋਜਨ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ, ਭਾਰਤ ਮੰਡਪਮ ਵਿਖੇ ਹੋਣ ਜਾ ਰਿਹਾ ਹੈ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸ਼ੁਰੂ ਹੋ ਜਾਵੇਗਾ।

ਇਸ ਤਰ੍ਹਾਂ ਦੇਖ ਸਕੋਗੇ 'ਪ੍ਰੀਖਿਆ ਪੇ ਚਰਚਾ' ਪ੍ਰੋਗਰਾਮ: ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਡੀਡੀ ਨੈਸ਼ਨਲ, ਡੀਡੀ ਨਿਊਜ਼, ਡੀਡੀ ਇੰਡੀਆ ਅਤੇ ਪ੍ਰਮੁੱਖ ਪ੍ਰਾਈਵੇਟ ਚੈਨਲਾਂ ਰਾਹੀ ਪ੍ਰਸਾਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਹਾਲ ਹੀ ਵਿੱਚ ਯੂਜੀਸੀ ਨੇ ਵੀ ਉੱਚ ਸਿੱਖਿਆ ਸੰਸਥਾਵਾਂ ਨੂੰ ਆਪਣੇ-ਆਪਣੇ ਅਦਾਰਿਆਂ ਵਿੱਚ ਪ੍ਰੋਗਰਾਮ ਦਿਖਾਉਣ ਲਈ ਕਿਹਾ ਹੈ। ਕਮਿਸ਼ਨ ਨੇ ਇਸ ਸਬੰਧ ਵਿੱਚ ਇੱਕ ਪੱਤਰ ਨੋਟਿਸ ਜਾਰੀ ਕਰ ਦਿੱਤਾ ਹੈ।

ਮਾਪੇ ਅਤੇ ਅਧਿਆਪਕ ਵੀ ਹੋ ਸਕਦੇ ਨੇ ਇਵੈਂਟ 'ਚ ਸ਼ਾਮਲ: ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਆਨਲਾਈਨ ਐਪਲੀਕੇਸ਼ਨ ਦੀ ਪ੍ਰੀਕਿਰੀਆ 11 ਦਸੰਬਰ 2023 ਤੋਂ ਸ਼ੁਰੂ ਹੋਈ ਸੀ ਅਤੇ 12 ਜਨਵਰੀ 2024 ਤੱਕ ਚੱਲੀ ਸੀ। ਇਸ ਇਵੈਂਟ 'ਚ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਅਤੇ ਅਧਿਆਪਕ ਵੀ ਸ਼ਾਮਲ ਹੋ ਸਕਦੇ ਹਨ। ਐਪਲੀਕੇਸ਼ਨ ਖਤਮ ਹੋਣ ਤੋਂ ਬਾਅਦ ਅਧਿਕਾਰਿਤ ਵੈੱਬਸਾਈਟ 'ਤੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, 205.62 ਲੱਖ ਅਤੇ 14.93 ਲੱਖ ਅਧਿਆਪਕਾਂ ਨੇ ਰਜਿਸਟਰੇਸ਼ਨ ਕਰਵਾਇਆ ਹੈ, ਜਦਕਿ 5.69 ਲੱਖ ਮਾਪਿਆਂ ਨੇ ਇਸ ਪ੍ਰੋਗਰਾਮ ਲਈ ਅਪਲਾਈ ਕੀਤਾ ਹੈ।

Last Updated :Jan 29, 2024, 11:41 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.