ETV Bharat / entertainment

'ਐਮਰਜੈਂਸੀ' ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਸਿਨੇਮਾਘਰਾਂ 'ਚ ਦਸਤਕ ਦੇਵੇਗੀ ਕੰਗਨਾ ਰਣੌਤ ਦੀ ਸਿਆਸੀ ਡਰਾਮਾ ਫਿਲਮ

author img

By ETV Bharat Entertainment Team

Published : Jan 23, 2024, 11:26 AM IST

Emergency release date
Emergency release date

Emergency Release Date Announced: ਕੰਗਨਾ ਰਣੌਤ ਨੇ ਅੱਜ 23 ਜਨਵਰੀ ਨੂੰ ਆਪਣੀ ਆਉਣ ਵਾਲੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਜਾਣੋ ਕਿ ਐਮਰਜੈਂਸੀ ਦੁਨੀਆ ਭਰ ਦੇ ਬਾਕਸ ਆਫਿਸ 'ਤੇ ਕਦੋਂ ਰਿਲੀਜ਼ ਹੋਵੇਗੀ।

ਮੁੰਬਈ (ਬਿਊਰੋ): ਬਾਲੀਵੁੱਡ ਦੀ 'ਕੁਈਨ' ਕੰਗਨਾ ਰਣੌਤ ਨੇ ਅੱਜ 23 ਜਨਵਰੀ ਦੀ ਸਵੇਰ ਨੂੰ ਆਪਣੀ ਸਭ ਤੋਂ ਉਡੀਕੀ ਜਾ ਰਹੀ ਸਿਆਸੀ ਡਰਾਮਾ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਕੰਗਨਾ ਆਪਣੀ ਫਿਲਮ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਕੰਗਨਾ ਨੇ ਆਪਣੇ ਪ੍ਰਸ਼ੰਸਕਾਂ ਦੀ ਉਡੀਕ ਖਤਮ ਕਰ ਦਿੱਤੀ ਹੈ।

ਕੰਗਨਾ ਨੇ ਸੋਸ਼ਲ ਮੀਡੀਆ 'ਤੇ ਆ ਕੇ ਆਪਣੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਕੰਗਨਾ ਰਣੌਤ ਖੁਦ ਫਿਲਮ 'ਐਮਰਜੈਂਸੀ' 'ਚ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਣ ਜਾ ਰਹੀ ਹੈ। ਆਓ ਜਾਣਦੇ ਹਾਂ ਕਿ ਐਮਰਜੈਂਸੀ ਕਦੋਂ ਰਿਲੀਜ਼ ਕੀਤੀ ਜਾ ਰਹੀ ਹੈ?

ਫਿਲਮ ਕਦੋਂ ਹੋਵੇਗੀ ਰਿਲੀਜ਼?: ਕੰਗਨਾ ਰਣੌਤ ਨੇ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਰਤ ਕੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅਦਾਕਾਰਾ ਨੇ ਆਖਿਰਕਾਰ ਆਪਣੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਇਸ ਫਿਲਮ ਨੂੰ ਕੰਗਨਾ ਰਣੌਤ ਨੇ ਖੁਦ ਡਾਇਰੈਕਟ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਫਿਲਮ ਲਈ ਤੁਹਾਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ, ਕਿਉਂਕਿ ਇਹ ਇਸ ਸਾਲ ਰਿਲੀਜ਼ ਹੋ ਰਹੀ ਹੈ। ਫਿਲਮ 'ਐਮਰਜੈਂਸੀ' 14 ਜੂਨ 2024 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਹ ਇੱਕ ਪੀਰੀਅਡ ਪੋਲੀਟੀਕਲ ਡਰਾਮਾ ਫਿਲਮ ਹੈ, ਜਿਸ ਵਿੱਚ ਕੰਗਨਾ ਰਣੌਤ ਇੰਡੀਅਨ ਨੈਸ਼ਨਲ ਕਾਂਗਰਸ ਦੀ ਮਰਹੂਮ ਸਿਆਸਤਦਾਨ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਏਗੀ।

ਕੰਗਨਾ ਰਣੌਤ ਦਾ ਐਲਾਨ: ਕੰਗਨਾ ਰਣੌਤ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਅਤੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ, 'ਭਾਰਤ ਦੇ ਕਾਲੇ ਦੌਰ ਦੇ ਪਿੱਛੇ ਦੀ ਕਹਾਣੀ ਦਾ ਖੁਲਾਸਾ ਹੋਣ ਜਾ ਰਿਹਾ ਹੈ, ਫਿਲਮ 14 ਜੂਨ, 2024 ਨੂੰ ਰਿਲੀਜ਼ ਹੋਵੇਗੀ, ਸਭ ਤੋਂ ਡਰਾਉਣੀ ਅਤੇ ਭਿਆਨਕ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਿਨੇਮਾਘਰਾਂ ਵਿੱਚ ਗਰਜਣ ਲਈ ਤਿਆਰ ਹੈ।'

ਫਿਲਮ ਦੀ ਸਟਾਰ ਕਾਸਟ: ਅਨੁਪਮ ਖੇਰ, ਮਹਿਮਾ ਚੌਧਰੀ, ਮਿਲਿੰਦ ਸੋਮਨ, ਸ਼੍ਰੇਅਸ ਤਲਪੜੇ, ਵਿਸ਼ਾਕ ਨਾਇਰ ਅਤੇ ਸਤੀਸ਼ ਕੌਸ਼ਿਕ ਵਰਗੇ ਅਦਾਕਾਰੀ ਦੇ ਅਨੁਭਵੀ ਕਲਾਕਾਰ ਫਿਲਮ ਵਿੱਚ ਅਹਿਮ ਭੂਮਿਕਾਵਾਂ ਨਿਭਾਉਣਗੇ। ਹਾਲਾਂਕਿ ਸਤੀਸ਼ ਕੌਸ਼ਿਕ ਇਸ ਦੁਨੀਆ 'ਚ ਨਹੀਂ ਰਹੇ ਅਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲੀ ਇਹ ਆਖਰੀ ਫਿਲਮ ਹੈ। ਕੰਗਨਾ ਨੇ ਇਹ ਫਿਲਮ ਆਪਣੇ ਪ੍ਰੋਡਕਸ਼ਨ ਹਾਊਸ ਮਣੀਕਰਨਿਕਾ ਫਿਲਮਜ਼ ਦੇ ਬੈਨਰ ਹੇਠ ਜ਼ੀ ਸਟੂਡੀਓ ਦੇ ਨਾਲ ਮਿਲ ਕੇ ਬਣਾਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.