ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਲਈ ਐਨ.ਓ.ਸੀ. ਜਾਰੀ ਨਹੀਂ ਕੀਤੀ ਹੈ, ਜਿਸ ਕਾਰਨ ਸ਼ੋਅ ਰੱਦ ਹੋਇਆ ਹੈ।
ਸ਼ੋਅ ਰੱਦ ਹੋਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ, ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਭਾਰੀ ਹੰਗਾਮਾ ਵੀ ਦੇਖਣ ਨੂੰ ਮਿਲਿਆ, ਜਿਸ ਕਾਰਨ ਗਾਇਕ ਗੁਰਦਾਸ ਮਾਨ ਦਾ ਨਾਈਟ ਸ਼ੋਅ ਰੱਦ ਕਰਨਾ ਦੱਸਿਆ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਗਾਇਕ ਗੁਰਦਾਸ ਮਾਨ ਦਾ ਸ਼ੋਅ ਹੋਣਾ ਸੀ, ਪਰ ਤਿਆਰੀਆਂ ਦੇ ਬਾਵਜੂਦ ਸ਼ੋਅ ਰੱਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਪ੍ਰਧਾਨ ਅਰਚਿਤ ਗਰਗ ਨੇ ਭਾਰੀ ਵਿੱਤੀ ਨੁਕਸਾਨ ਹੋਣ ਦਾ ਦਾਅਵਾ ਕੀਤਾ, ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਪ੍ਰੋਗਰਾਮ ਵਿੱਚ ਲਗਭਗ 20 ਲੱਖ ਰੁਪਏ ਦੇ ਖਰਚਾ ਹੋਇਆ ਹੈ।
ਇਸ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗਾਇਕ ਗੁਰਦਾਸ ਮਾਨ ਦੇ ਸ਼ੋਅ ਲਈ ਬਣਾਏ ਗਏ ਸਟੇਜ ਉਤੇ ਬੈਠ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਅਧਿਕਾਰੀਆਂ ਨੂੰ ਖੁੱਲ੍ਹੇਆਮ ਧਮਕੀਆਂ ਦਿੰਦੇ ਦੇਖਿਆ ਗਿਆ, ਜਿੰਨ੍ਹਾਂ 'ਤੇ ਉਨ੍ਹਾਂ ਨੇ ਜਾਣਬੁੱਝ ਕੇ ਸ਼ੋਅ ਰੱਦ ਕਰਨ ਦਾ ਇਲਜ਼ਾਮ ਵੀ ਲਗਾਇਆ। ਉਲੇਖਯੋਗ ਹੈ ਕਿ ਪਿਛਲੇ ਹਫ਼ਤੇ ਭੀੜ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੇ ਪੰਜਾਬੀ ਗਾਇਕ ਅਰਜਨ ਢਿੱਲੋਂ ਦਾ ਲਾਈਵ ਕੰਸਰਟ ਰੱਦ ਕਰ ਦਿੱਤਾ ਸੀ।
ਦੂਜੇ ਪਾਸੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਅੱਜ ਦਾ ਪ੍ਰੋਗਰਾਮ ਪ੍ਰਬੰਧਕਾਂ ਵੱਲੋਂ ਯੂਟੀ ਪ੍ਰਸ਼ਾਸਨ ਤੋਂ ਇਜਾਜ਼ਤ ਨਾ ਲੈਣ ਕਾਰਨ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ:
- Cinevesture International Film Festival 2025: ਬਾਲੀਵੁੱਡ ਦੇ ਮਹਾਨ ਅਦਾਕਾਰ ਮਰਹੂਮ ਸ਼ਸ਼ੀ ਕਪੂਰ ਦੇ ਪੋਤੇ ਨਾਲ ਈਟੀਵੀ ਭਾਰਤ ਦੀ ਵਿਸ਼ੇਸ਼ ਗੱਲਬਾਤ
- 'ਪੰਜਾਬ ਕਿੰਗਜ਼' ਦੀ ਜਿੱਤ ਉਤੇ ਖੁਸ਼ੀ ਨਾਲ ਝੂਮ ਉੱਠੀ ਪ੍ਰੀਟੀ ਜ਼ਿੰਟਾ, ਅਰਸ਼ਦੀਪ ਸਣੇ ਇੰਨ੍ਹਾਂ ਕ੍ਰਿਕਟਰਾਂ ਦੀ ਕੀਤੀ ਰੱਜ ਕੇ ਤਾਰੀਫ਼
- ਖ਼ਤਮ ਹੋਇਆ ਚਾਰ ਰੋਜ਼ਾਂ ਸਿਨੇਵੇਸ਼ਚਰ ਇੰਟਰਨੈਸ਼ਨਲ ਫਿਲਮ ਫੈਸਟੀਵਲ, ਦੁਨੀਆ ਭਰ ਦੇ ਸਿਤਾਰੇ ਬਣੇ ਸਨ ਖਾਸ ਹਿੱਸਾ