ਹਾਰਟ ਅਟੈਕ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹਾਰਟ ਅਟੈਕ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆਉਂਦੇ ਹਨ। ਇਹ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਦੱਸ ਦੇਈਏ ਕਿ ਪਹਿਲਾ ਸਿਰਫ਼ ਬਜ਼ੁਰਗ ਹੀ ਹਾਰਟ ਅਟੈਕ ਦਾ ਸ਼ਿਕਾਰ ਹੁੰਦੇ ਸੀ ਪਰ ਅੱਜ ਦੇ ਸਮੇਂ ਵਿੱਚ ਗਲਤ ਖੁਰਾਕ ਅਤੇ ਜੀਵਨਸ਼ੈਲੀ ਕਾਰਨ ਘੱਟ ਉਮਰ ਦੇ ਲੋਕ ਵੀ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ। ਕੁਝ ਲੋਕ ਆਪਣੇ ਦਿਲ ਦੀ ਸਿਹਤ ਦਾ ਧਿਆਨ ਨਹੀਂ ਰੱਖਦੇ, ਜਿਸਦੇ ਖਤਰਨਾਕ ਨਤੀਜੇ ਦੇਖਣ ਨੂੰ ਮਿਲ ਸਕਦੇ ਹਨ। ਇਸ ਲਈ ਸਿਹਤਮੰਦ ਖੁਰਾਕ, ਕਸਰਤ, ਲੋੜੀਂਦੀ ਨੀਂਦ, ਤਣਾਅ, ਸਿਗਰਟਨੋਸ਼ੀ, ਸ਼ਰਾਬ ਆਦਿ ਤੋਂ ਪਰਹੇਜ਼ ਕਰੋ। ਅਜਿਹਾ ਕਰਨ ਨਾਲ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਮਿਲ ਸਕਦੀ ਹੈ।
ਹਾਰਟ ਅਟੈਕ ਦਾ ਕਾਰਨ
ਉੱਚ ਕੋਲੈਸਟ੍ਰੋਲ ਹਾਰਟ ਅਟੈਕ ਜਾਂ ਸਟ੍ਰੋਕ ਦਾ ਕਾਰਨ ਬਣ ਸਕਦਾ ਹੈ। ਇਸ ਲਈ ਨਿਯਮਿਤ ਤੌਰ 'ਤੇ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੀ ਜਾਂਚ ਕਰਵਾਉਣਾ ਜ਼ਰੂਰੀ ਹੈ। ਇਸ ਲਈ ਖੁਰਾਕ ਵਿੱਚ ਬਦਾਮ ਨੂੰ ਸ਼ਾਮਲ ਕਰੋ, ਕਿਉਂਕਿ ਇਹ ਸਿਹਤਮੰਦ ਚਰਬੀ, ਫਾਈਬਰ ਅਤੇ ਐਂਟੀਆਕਸੀਡੈਂਟਸ ਦਾ ਇੱਕ ਚੰਗਾ ਸਰੋਤ ਹਨ ਜੋ ਦਿਲ ਦੀ ਬਿਮਾਰੀ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ।
ਹਾਰਟ ਅਟੈਕ ਤੋਂ ਬਚਣ ਲਈ ਬਦਾਮ ਫਾਇਦੇਮੰਦ
ਬਦਾਮ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਬਦਾਮ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਦਿਲ ਦੀ ਬਿਮਾਰੀ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਇਸਦੇ ਫਾਇਦੇ ਹੇਠ ਲਿਖੇ ਅਨੁਸਾਰ ਹਨ:-
ਸਿਹਤਮੰਦ ਚਰਬੀ ਨਾਲ ਭਰਪੂਰ: ਬਦਾਮ ਮੋਨੋਅਨਸੈਚੁਰੇਟਿਡ ਅਤੇ ਪੌਲੀਅਨਸੈਚੁਰੇਟਿਡ ਚਰਬੀ ਨਾਲ ਭਰਪੂਰ ਹੁੰਦੇ ਹਨ, ਜੋ ਦਿਲ ਲਈ ਚੰਗੇ ਮੰਨੇ ਜਾਂਦੇ ਹਨ। ਬਦਾਮ ਸਰੀਰ ਵਿੱਚ ਮਾੜੇ ਕੋਲੈਸਟ੍ਰੋਲ ਨੂੰ ਘਟਾਉਦਾ ਹੈ ਅਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਦਾ ਹੈ, ਜਿਸ ਨਾਲ ਧਮਨੀਆਂ ਵਿੱਚ ਪਲੇਕ ਜਮ੍ਹਾਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ ਅਤੇ ਦਿਲ ਦੀ ਬਿਮਾਰੀ ਦੀ ਸੰਭਾਵਨਾ ਘੱਟ ਜਾਂਦੀ ਹੈ।
ਐਂਟੀਆਕਸੀਡੈਂਟਸ ਨਾਲ ਭਰਪੂਰ: ਬਦਾਮ ਵਿੱਚ ਵਿਟਾਮਿਨ ਈ ਅਤੇ ਹੋਰ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਸਰੀਰ ਵਿੱਚ ਫ੍ਰੀ ਰੈਡੀਕਲਸ ਨਾਲ ਲੜਦਾ ਹੈ ਅਤੇ ਆਕਸੀਡੇਟਿਵ ਤਣਾਅ ਨੂੰ ਘਟਾਉਂਦਾ ਹੈ। ਇਹ ਦਿਲ ਦੀਆਂ ਧਮਨੀਆਂ ਨੂੰ ਸੋਜ ਅਤੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
ਕੋਲੈਸਟ੍ਰੋਲ ਘਟਾਉਣ ਵਿੱਚ ਮਦਦਗਾਰ: ਬਦਾਮ ਦਾ ਨਿਯਮਤ ਸੇਵਨ ਮਾੜੇ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦਾ ਹੈ, ਜੋ ਕਿ ਦਿਲ ਦੀ ਬਿਮਾਰੀ ਦਾ ਇੱਕ ਵੱਡਾ ਕਾਰਨ ਹੈ। ਹਰ ਰੋਜ਼ ਇੱਕ ਮੁੱਠੀ ਬਦਾਮ ਖਾਣ ਨਾਲ ਕੋਲੈਸਟ੍ਰੋਲ ਦਾ ਪੱਧਰ ਸੰਤੁਲਿਤ ਰਹਿੰਦਾ ਹੈ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ: ਬਦਾਮ ਮੈਗਨੀਸ਼ੀਅਮ ਨਾਲ ਭਰਪੂਰ ਹੁੰਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਹਾਈ ਬਲੱਡ ਪ੍ਰੈਸ਼ਰ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦਾ ਇੱਕ ਵੱਡਾ ਕਾਰਨ ਹੈ। ਇਸ ਲਈ ਬਦਾਮ ਖਾਣਾ ਦਿਲ ਦੀ ਬਿਮਾਰੀ ਲਈ ਫਾਇਦੇਮੰਦ ਹੁੰਦਾ ਹੈ।
ਸੋਜਸ਼ ਘਟਾਉਣ ਵਿੱਚ ਮਦਦ ਕਰਦਾ ਹੈ: ਦਿਲ ਦੀ ਬਿਮਾਰੀ ਦਾ ਇੱਕ ਮਹੱਤਵਪੂਰਨ ਕਾਰਨ ਸਰੀਰ ਵਿੱਚ ਸੋਜਸ਼ ਦਾ ਹੋਣਾ ਵੀ ਹੈ। ਬਦਾਮ ਵਿੱਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਸੋਜ ਨੂੰ ਘਟਾਉਂਦੇ ਹਨ ਅਤੇ ਧਮਨੀਆਂ ਨੂੰ ਸਿਹਤਮੰਦ ਰੱਖਦੇ ਹਨ।
ਭਾਰ ਕੰਟਰੋਲ ਕਰਨ ਵਿੱਚ ਮਦਦਗਾਰ: ਮੋਟਾਪਾ ਦਿਲ ਦੀ ਬਿਮਾਰੀ ਲਈ ਇੱਕ ਵੱਡਾ ਜੋਖਮ ਕਾਰਕ ਹੈ। ਬਦਾਮ ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ ਅਤੇ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਘਟਾਉਂਦਾ ਹੈ। ਇਸ ਨਾਲ ਭਾਰ ਕੰਟਰੋਲ ਵਿੱਚ ਰਹਿੰਦਾ ਹੈ, ਜੋ ਦਿਲ ਦੀ ਸਿਹਤ ਲਈ ਚੰਗਾ ਹੈ।
ਬਲੱਡ ਸ਼ੂਗਰ ਦੇ ਪੱਧਰ ਨੂੰ ਸੰਤੁਲਿਤ ਕਰਦਾ ਹੈ: ਬਦਾਮ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਸ਼ੂਗਰ ਦਿਲ ਦੀ ਬਿਮਾਰੀ ਦਾ ਖ਼ਤਰਾ ਵਧਾਉਂਦੀ ਹੈ। ਇਸ ਲਈ ਬਦਾਮ ਖਾਣਾ ਸ਼ੂਗਰ ਅਤੇ ਦਿਲ ਦੀ ਸਿਹਤ ਦੋਵਾਂ ਲਈ ਫਾਇਦੇਮੰਦ ਹੈ।
ਇੱਕ ਵਿਅਕਤੀ ਨੂੰ ਕਿੰਨੇ ਬਦਾਮ ਖਾਣੇ ਚਾਹੀਦੇ ਹਨ?
ਹਰ ਰੋਜ਼ ਲਗਭਗ 20-25 ਗ੍ਰਾਮ ਬਦਾਮ ਖਾਣਾ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਲਈ ਬਦਾਮ ਨੂੰ ਰਾਤ ਭਰ ਭਿਓ ਕੇ ਸਵੇਰੇ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
https://pmc.ncbi.nlm.nih.gov/articles/PMC7146189/
https://pmc.ncbi.nlm.nih.gov/articles/PMC5946253/
ਇਹ ਵੀ ਪੜ੍ਹੋ:-