5 SIGNS OF HEART ATTACK : ਹਾਰਟ ਅਟੈਕ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਆਏ ਦਿਨ ਹਾਰਟ ਅਟੈਕ ਕਾਰਨ ਕਈ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪੈਂਦੀਆਂ ਹਨ। ਦੱਸ ਦੇਈਏ ਕਿ ਹਾਰਟ ਅਟੈਕ ਆਉਣ ਤੋਂ ਪਹਿਲਾ ਸਰੀਰ ਕਈ ਤਰ੍ਹਾਂ ਦੇ ਸੰਕੇਤ ਦੇਣ ਲੱਗਦਾ ਹੈ, ਜਿਨ੍ਹਾਂ ਨੂੰ ਲੋਕ ਆਮ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਫਿਰ ਖਤਰਾ ਹੋਰ ਵੱਧ ਜਾਂਦਾ ਹੈ। ਇਸ ਲਈ ਤੁਹਾਨੂੰ ਇਨ੍ਹਾਂ ਸੰਕੇਤਾਂ ਬਾਰੇ ਪਤਾ ਹੋਣਾ ਚਾਹੀਦਾ ਹੈ, ਤਾਂਕਿ ਤੁਸੀਂ ਲੱਛਣਾਂ ਦੀ ਪਹਿਚਾਣ ਕਰਕੇ ਤਰੁੰਤ ਡਾਕਟਰੀ ਸਹਾਇਆ ਲੈ ਸਕੋ।
ਹਾਰਟ ਅਟੈਕ ਆਉਣ ਤੋਂ ਪਹਿਲਾ ਨਜ਼ਰ ਆਉਣ ਵਾਲੇ ਲੱਛਣ
ਮਤਲੀ: ਮਤਲੀ ਹਾਰਟ ਅਟੈਕ ਦਾ ਲੱਛਣ ਹੋ ਸਕਦਾ ਹੈ। ਇਹ ਹਾਰਟ ਅਟੈਕ ਦੇ ਸ਼ੁਰੂਆਤੀ ਲੱਛਣਾਂ ਵਿੱਚੋਂ ਇੱਕ ਹੈ।
ਛਾਤੀ ਵਿੱਚ ਦਰਦ: ਹਾਰਟ ਅਟੈਕ ਦਾ ਸਭ ਤੋਂ ਆਮ ਲੱਛਣ ਛਾਤੀ ਵਿੱਚ ਦਰਦ ਹੈ। cdc.gov ਦੇ ਅਨੁਸਾਰ ਜੇਕਰ ਛਾਤੀ ਵਿੱਚ ਦਰਦ, ਛਾਤੀ ਦੇ ਵਿਚਕਾਰ ਜਾਂ ਖੱਬੇ ਪਾਸੇ ਦਬਾਅ, ਜਕੜਨ ਜਾਂ ਜਲਣ ਹੋ ਰਹੀ ਹੈ ਅਤੇ ਕੁਝ ਮਿੰਟਾਂ ਤੋਂ ਵੱਧ ਸਮੇਂ ਤੱਕ ਹੈ, ਤਾਂ ਤਰੁੰਤ ਡਾਕਟਰ ਨਾਲ ਸਪੰਰਕ ਕਰੋ।
ਸਾਹ ਚੜ੍ਹਨਾ: ਮੇਓ ਕਲੀਨਿਕ ਅਨੁਸਾਰ, ਸਾਹ ਚੜ੍ਹਨਾ ਹਾਰਟ ਅਟੈਕ ਦੇ ਲੱਛਣਾਂ ਵਿੱਚੋਂ ਇੱਕ ਹੈ। ਆਰਾਮ ਕਰਦੇ ਸਮੇਂ ਜਾਂ ਘੱਟ ਤੋਂ ਘੱਟ ਸਰੀਰਕ ਗਤੀਵਿਧੀ ਕਰਨ ਤੋਂ ਬਾਅਦ ਸਾਹ ਚੜ੍ਹਨਾ ਦਿਲ ਦੀ ਸਮੱਸਿਆ ਦਾ ਸੰਕੇਤ ਹੋ ਸਕਦਾ ਹੈ। ਕੁਝ ਲੋਕਾਂ ਨੂੰ ਛਾਤੀ ਜਾਂ ਗਲੇ ਵਿੱਚ ਜਕੜਨ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ। ਇਸ ਲਈ ਸਿਫਾਰਸ਼ ਕੀਤੀ ਜਾਂਦੀ ਹੈ ਕਿ ਜੇਕਰ ਅਜਿਹੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰ ਨਾਲ ਸਲਾਹ ਕਰੋ।
ਪਸੀਨਾ ਆਉਣਾ: ਪਸੀਨਾ ਆਉਣਾ ਹਾਰਟ ਅਟੈਕ ਦੇ ਲੱਛਣਾਂ ਵਿੱਚੋਂ ਇੱਕ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬਿਨ੍ਹਾਂ ਕਿਸੇ ਕਾਰਨ ਦੇ ਬਹੁਤ ਜ਼ਿਆਦਾ ਪਸੀਨਾ ਆਉਣਾ ਅਤੇ ਚਮੜੀ 'ਤੇ ਚਿਪਚਿਪਾ ਮਹਿਸੂਸ ਹੋਣਾ ਹਾਰਟ ਅਟੈਕ ਦੀ ਸ਼ੁਰੂਆਤੀ ਨਿਸ਼ਾਨੀ ਹੋ ਸਕਦੀ ਹੈ।
ਥਕਾਵਟ ਅਤੇ ਕਮਜ਼ੋਰੀ: ਬਿਨ੍ਹਾਂ ਕਿਸੇ ਸਪੱਸ਼ਟ ਕਾਰਨ ਦੇ ਅਚਾਨਕ ਅਤੇ ਗੰਭੀਰ ਕਮਜ਼ੋਰੀ ਹਾਰਟ ਅਟੈਕ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ ਹੈ। ਪਰ ਬਹੁਤ ਸਾਰੇ ਲੋਕ ਇਸਨੂੰ ਆਮ ਥਕਾਵਟ ਸਮਝਦੇ ਹਨ ਪਰ ਅਣਜਾਣ ਥਕਾਵਟ ਆਉਣ ਵਾਲੇ ਹਾਰਟ ਅਟੈਕ ਦੇ ਚੇਤਾਵਨੀ ਸੰਕੇਤ ਹੋ ਸਕਦੇ ਹਨ।
ਔਰਤਾਂ ਵਿੱਚ ਹਾਰਟ ਅਟੈਕ ਦੇ ਲੱਛਣ
ਔਰਤਾਂ ਵਿੱਚ ਹਾਰਟ ਅਟੈਕ ਦਾ ਸਭ ਤੋਂ ਆਮ ਲੱਛਣ ਮਰਦਾਂ ਵਾਂਗ ਛਾਤੀ ਵਿੱਚ ਦਰਦ ਜਾਂ ਬੇਅਰਾਮੀ ਹੈ। ਹਾਲਾਂਕਿ, ਅਮਰੀਕਨ ਹਾਰਟ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਔਰਤਾਂ ਨੂੰ ਮਤਲੀ, ਉਲਟੀਆਂ, ਚਿੰਤਾ, ਸਾਹ ਚੜ੍ਹਨਾ, ਪੇਟ ਦਰਦ, ਅਸਾਧਾਰਨ ਥਕਾਵਟ ਅਤੇ ਕਮਜ਼ੋਰੀ ਵਰਗੇ ਆਮ ਲੱਛਣਾਂ ਦਾ ਅਨੁਭਵ ਹੋ ਸਕਦਾ ਹੈ। ਇਸ ਤੋਂ ਇਲਾਵਾ, ਸ਼ੂਗਰ ਵਾਲੇ ਲੋਕ ਅਤੇ ਬਜ਼ੁਰਗ ਬਦਹਜ਼ਮੀ, ਕਮਜ਼ੋਰੀ ਜਾਂ ਛਾਤੀ ਵਿੱਚ ਬੇਅਰਾਮੀ ਵਰਗੇ ਹਲਕੇ ਲੱਛਣਾਂ ਦਾ ਅਨੁਭਵ ਕਰ ਸਕਦੇ ਹਨ। ਗੰਭੀਰ ਦਿਲ ਦੀਆਂ ਸਮੱਸਿਆਵਾਂ ਜਾਂ ਮੌਤ ਦੇ ਜੋਖਮ ਨੂੰ ਘਟਾਉਣ ਲਈ ਅਜਿਹੀਆਂ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਅਤੇ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।
ਰੋਕਥਾਮ
ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਣ ਦਾ ਸਭ ਤੋਂ ਵਧੀਆ ਤਰੀਕਾ ਸਿਹਤਮੰਦ ਜੀਵਨ ਸ਼ੈਲੀ ਦੀ ਪਾਲਣਾ ਕਰਨਾ ਹੈ। ਅਧਿਐਨ ਦਰਸਾਉਂਦੇ ਹਨ ਕਿ ਨਿਯਮਤ ਕਸਰਤ, ਤਣਾਅ ਪ੍ਰਬੰਧਨ ਅਤੇ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਅਤੇ ਸ਼ੂਗਰ ਵਰਗੀਆਂ ਸਮੱਸਿਆਵਾਂ ਨੂੰ ਕਾਬੂ ਵਿੱਚ ਰੱਖਣ ਨਾਲ ਹਾਰਟ ਅਟੈਕ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਦੇ ਪਰਿਵਾਰ ਵਿੱਚ ਦਿਲ ਦੀ ਬਿਮਾਰੀ ਦਾ ਇਤਿਹਾਸ ਹੈ, ਉਨ੍ਹਾਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਦਿਲ ਦੇ ਰੋਗਾਂ ਦੇ ਮਾਹਰ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:-