ETV Bharat / hukamnama

4 ਫੱਗਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By ETV Bharat Punjabi Team

Published : Feb 16, 2024, 6:27 AM IST

Updated : Feb 16, 2024, 7:34 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 16 February 2024
ਅੱਜ ਦਾ ਹੁਕਮਨਾਮਾ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਸ਼ੁੱਕਰਵਾਰ, ੪ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੧੬ ਫਰਵਰੀ, ੨੦੨੪ (ਅੰਗ: ੬੮੩)

ਪੰਜਾਬੀ ਵਿਆਖਿਆ : ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕੋ੍ਰੜਾਂ ਪਾਪ ਮਿਟ ਜਾਂਦੇ ਹਨ ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨। ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩। ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤਿ੍ਰਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤਿ੍ਰਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Last Updated : Feb 16, 2024, 7:34 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.