ETV Bharat / sports

ਪੰਜਾਬ ਸਰਕਾਰ ਨੇ ਖੇਡਾਂ ਲਈ ਐਲਾਨਿਆ 272 ਕਰੋੜ ਰੁਪਏ ਦਾ ਬਜਟ, ਇੱਕ ਹਜ਼ਾਰ ਖੇਡ ਨਰਸਰੀਆਂ ਕੀਤੀਆਂ ਜਾਣਗੀਆਂ ਸਥਾਪਿਤ

author img

By ETV Bharat Punjabi Team

Published : Mar 5, 2024, 12:24 PM IST

Punjab Budget for sports: ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ।

272 crore rupees budget for sports in Punjab Budget 2024
ਪੰਜਾਬ ਸਰਕਾਰ ਨੇ ਖੇਡਾਂ ਲਈ ਐਲਾਨਿਆ 272 ਕਰੋੜ ਰੁਪਏ ਦਾ ਬਜਟ, ਇੱਕ ਹਜ਼ਾਰ ਖੇਡ ਨਰਸਰੀਆਂ ਕੀਤੀਆਂ ਜਾਣਗੀਆਂ ਸਥਾਪਿਤ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਸਾਲ 2024-25 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਿੱਚ ਵਿੱਤ ਮੰਤਰੀ ਵੱਲੋਂ ਦਾਅਵਾ ਕੀਤਾ ਕਿ ਪਹਿਲੀ ਵਾਰ ਪੰਜਾਬ ਦਾ ਬਜਟ ਦੋ ਲੱਖ ਕਰੋੜ ਤੋਂ ਪਾਰ ਕੀਤਾ ਹੈ। ਇੱਸ ਦੌਰਾਨ ਵਿੱਤ ਮੰਤਰੀ ਵੱਲੋਂ ਖੇਡ ਮਹਿਕਮੇ ਲਈ ਵੀ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

  • " class="align-text-top noRightClick twitterSection" data="">

ਖੇਡਾਂ ਲਈ 272 ਕਰੋੜ ਰੁਪਏ : ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਇਸ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ। ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਨਾਲ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ 'ਚ ਵੱਧ ਸਹੁਲਤਾਂ ਮਿਲਣਗੀਆਂ ਅਤੇ ਨੌਜਵਾਨਾ ਦਾ ਉਤਸ਼ਾਹ ਵੀ ਵੱਧ ਹੋਵੇਗਾ ਅਤੇ ਨੌਜਵਾਨ ਖੇਡਾਂ ਵੱਲ ਵੱਧ ਰੁਝਾਨ ਦਿਖਾੳਣਗੇ।

ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ: ਅੱਜ ਦੇ ਬਜਟ ਵਿਚ ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਅਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਖੇਤੀ ਲਈ 13,784 ਕਰੋੜ ਰੁਪਏ ਰੱਖੇ: ਅੱਜ ਦੇ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

ਉਦਯੋਗ ਲਈ ਸਬਸਿਡੀ ਦਾ ਐਲਾਨ : ਅੱਜ ਦੇ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਸੈਰ ਸਪਾਟੇ ਲਈ 166 ਕਰੋੜ ਰੁਪਏ ਦਾ ਬਜਟ: ਅੱਜ ਦੇ ਬਜਟ ਵਿੱਚ ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ 'ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ 'ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.