ETV Bharat / sports

ਭਾਰਤੀ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ 'ਤੇ PM ਮੋਦੀ ਸਣੇ ਦਿੱਗਜ ਲੀਡਰਾਂ ਨੇ ਦਿੱਤੀ ਵਧਾਈ - Paris Olympics 2024

Hockey Won Bronze Medal: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 'ਚ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਮੈਡਲ ਮੈਚ ਵਿੱਚ ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸ ਜਿੱਤ ਤੋਂ ਬਾਅਦ ਪੀਐਮ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਣੇ ਕਈ ਸਿਆਸੀ ਲੀਡਰਾਂ ਨੇ ਵਧਾਈ ਦਿੱਤੀ ਹੈ। ਪੜ੍ਹੋ ਪੂਰੀ ਖਬਰ...

author img

By ETV Bharat Sports Team

Published : Aug 8, 2024, 9:02 PM IST

ਭਾਰਤੀ ਹਾਕੀ ਟੀਮ
ਭਾਰਤੀ ਹਾਕੀ ਟੀਮ (AP PHOTO)

ਨਵੀਂ ਦਿੱਲੀ: ਪੈਰਿਸ ਓਲੰਪਿਕ 2024 'ਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਪੇਨ ਨੂੰ 2-1 ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਨੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਪੈਰਿਸ ਓਲੰਪਿਕ 'ਚ ਭਾਰਤ ਦਾ ਇਹ ਚੌਥਾ ਤਮਗਾ ਹੈ। ਇਹ ਤਮਗਾ 7 ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਜਿੱਤਿਆ ਗਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਖੇਡਾਂ ਦੇ ਸੱਤਵੇਂ ਦਿਨ ਤਮਗਾ ਜਿੱਤਿਆ ਗਿਆ ਸੀ। ਇਸ ਜਿੱਤ ਤੋਂ ਬਾਅਦ ਪੀਐਮ ਮੋਦੀ ਸਮੇਤ ਦੇਸ਼ ਦੇ ਦਿੱਗਜ ਖਿਡਾਰੀਆਂ ਨੇ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਪੀਐਮ ਮੋਦੀ ਨੇ ਕਿਹਾ- ਪੀੜ੍ਹੀਆਂ ਯਾਦ ਰੱਖਣਗੀਆਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ ਅਤੇ ਲਿਖਿਆ, ਅਜਿਹੀ ਪ੍ਰਾਪਤੀ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਭਾਰਤੀ ਹਾਕੀ ਟੀਮ ਨੇ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਂਸੀ ਦਾ ਤਮਗਾ ਜਿੱਤਿਆ, ਇਹ ਹੋਰ ਵੀ ਖਾਸ ਹੈ ਕਿਉਂਕਿ ਇਹ ਓਲੰਪਿਕ 'ਚ ਉਨ੍ਹਾਂ ਦਾ ਲਗਾਤਾਰ ਦੂਜਾ ਤਮਗਾ ਹੈ। ਉਨ੍ਹਾਂ ਦੀ ਸਫਲਤਾ ਹੁਨਰ, ਲਗਨ ਅਤੇ ਟੀਮ ਭਾਵਨਾ ਦੀ ਜਿੱਤ ਹੈ। ਉਸਨੇ ਬਹੁਤ ਹਿੰਮਤ ਅਤੇ ਲਚਕੀਲਾਪਣ ਦਿਖਾਇਆ। ਖਿਡਾਰੀਆਂ ਨੂੰ ਵਧਾਈ ਦਿੱਤੀ। ਹਾਕੀ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਪ੍ਰਾਪਤੀ ਸਾਡੇ ਦੇਸ਼ ਦੇ ਨੌਜਵਾਨਾਂ ਵਿੱਚ ਖੇਡ ਨੂੰ ਹੋਰ ਵੀ ਹਰਮਨਪਿਆਰੀ ਕਰੇਗੀ।

ਰਾਸ਼ਟਰਪਤੀ ਨੇ ਟੀਮ ਦੇ ਜਜ਼ਬੇ ਦੀ ਕੀਤੀ ਸ਼ਲਾਘਾ: ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਧਾਈ ਦਿੰਦੇ ਹੋਏ ਲਿਖਿਆ, ਪੈਰਿਸ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ 'ਤੇ ਸਾਡੀ ਹਾਕੀ ਟੀਮ ਨੂੰ ਹਾਰਦਿਕ ਵਧਾਈ। ਅਜਿਹਾ ਪੰਜ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਹੋਇਆ ਹੈ ਜਦੋਂ ਭਾਰਤ ਨੇ ਲਗਾਤਾਰ ਦੋ ਓਲੰਪਿਕ ਖੇਡਾਂ ਵਿੱਚ ਕਾਂਸੀ ਦੇ ਤਗਮੇ ਜਿੱਤੇ ਹਨ। ਭਾਰਤੀ ਹਾਕੀ ਦੀ ਪੁਨਰ ਸੁਰਜੀਤੀ ਲਈ ਟੀਮ ਸਭ ਤੋਂ ਵੱਧ ਪ੍ਰਸ਼ੰਸਾ ਦੀ ਹੱਕਦਾਰ ਹੈ। ਉਨ੍ਹਾਂ ਨੇ ਭਾਰਤ ਦਾ ਮਾਣ ਵਧਾਇਆ ਹੈ। ਇਸ ਟੀਮ ਦੁਆਰਾ ਦਿਖਾਈ ਗਈ ਇਕਸਾਰਤਾ, ਹੁਨਰ, ਇਕਜੁੱਟਤਾ ਅਤੇ ਲੜਨ ਦੀ ਭਾਵਨਾ ਸਾਡੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਭਾਰਤੀ ਹਾਕੀ ਟੀਮ, ਬਹੁਤ ਵਧੀਆ।

ਮੁੱਖ ਮੰਤਰੀ ਮਿਾਨ ਨੇ ਦਿੱਤੀ ਵਧਾਈ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ, ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ...ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ...ਸਾਰੀ ਹਾਕੀ ਟੀਮ ਨੂੰ ਮੁਬਾਰਕਾਂ...ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ... ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ...ਚੱਕ ਦੇ ਇੰਡੀਆ।

ਸਾਬਕਾ ਮੁੱਖ ਮੰਤਰੀ ਕੈਪਟਨ ਨੇ ਦਿੱਤੀ ਵਧਾਈ: ਉਥੇ ਹੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਸਾਡੀ ਭਾਰਤੀ ਹਾਕੀ ਟੀਮ ਨੂੰ ਬਹੁਤ-ਬਹੁਤ ਵਧਾਈਆਂ! ਤੁਸੀਂ ਆਪਣੇ ਬੇਮਿਸਾਲ ਹੁਨਰ, ਟੀਮ ਵਰਕ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦਾ ਮਾਣ ਵਧਾਇਆ ਹੈ। ਇਹ ਮੈਡਲ ਤੁਹਾਡੀ ਮਿਹਨਤ ਅਤੇ ਲਗਨ ਦਾ ਪ੍ਰਮਾਣ ਹੈ।

ਸੂਰਜੇਵਾਲਾ ਦੇ ਦਿੱਤੀ ਮੁਬਾਰਕਬਾਦ: ਉਥੇ ਹੀ ਕਾਂਗਰਸੀ ਲੀਡਰ ਰਣਦੀਪ ਸਿੰਘ ਸੂਰਜੇਵਾਲਾ ਨੇ ਲਿਖਿਆ ਕਿ, ਚੱਕ ਦੇ ਇੰਡੀਆ...ਇਹ ਸ਼ਾਨਦਾਰ ਜਿੱਤ ਹੈਰਾਨੀਜਨਕ ਹੈ। ਆਪਣੇ ਇਤਿਹਾਸਕ ਪ੍ਰਦਰਸ਼ਨ ਦੇ ਦਮ 'ਤੇ ਭਾਰਤੀ ਹਾਕੀ ਟੀਮ ਨੇ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਿਆ ਹੈ। ਬਹੁਤ-ਬਹੁਤ ਮੁਬਾਕਰਾਂ।

ਸੁਖਬੀਰ ਬਾਦਲ ਦੀ ਵਧਾਈ: ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ, "ਸ਼ਾਬਾਸ਼, ਟੀਮ ਇੰਡੀਆ! 🥉 ਤੁਹਾਡੀ ਲਗਨ ਅਤੇ ਟੀਮ ਵਰਕ ਨੇ ਸਾਨੂੰ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਕੌਮ ਤੁਹਾਡੇ ਨਾਲ ਜਸ਼ਨ ਮਨਾਉਂਦੀ ਹੈ!ਸਾਡੇ ਮੁੰਡੇ ਪੈਰਿਸ 'ਚ ਛਾਅ ਗਏ!

ETV Bharat Logo

Copyright © 2024 Ushodaya Enterprises Pvt. Ltd., All Rights Reserved.