ETV Bharat / state

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

author img

By ETV Bharat Punjabi Team

Published : Feb 28, 2024, 8:03 PM IST

47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ । ਪੜ੍ਹੋ ਪੂਰੀ ਖ਼ਬਰ

12 public sand pits dedicated to the people by Chetan Singh Jouramajra
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ। ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ।

72 ਜਨਤਕ ਰੇਤ ਖੱਡਾਂ: ਕੈਬਨਿਟ ਮੰਤਰੀ ਨੇ ਦੱਸਿਆ ਕਿ 47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 17 ਲੱਖ ਮੀਟਰਕ ਟਨ ਰੇਤ ਅਤੇ ਬਜਰੀ ਹੀ ਕੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ ਹੈ।



ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੇ ਖੁੱਲ੍ਹਣ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਰੇਤ ਲਿਜਾ ਸਕਦੇ ਹਨ ਅਤੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਗ਼ੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮਾਈਨਿੰਗ ਐਕਟ ਅਤੇ ਨਿਯਮਾਂ ਤਹਿਤ ਅਪ੍ਰੈਲ 2022 ਤੋਂ ਜਨਵਰੀ 2024 ਤੱਕ 945 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.