ਅੰਮ੍ਰਿਤਸਰ: 13 ਅਪ੍ਰੈਲ 1919 ਵਿੱਚ ਜਲ੍ਹਿਆਂਵਾਲੇ ਬਾਗ ਦੇ ਵਿਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਸੈਲਾਨੀ ਅੰਮ੍ਰਿਤਸਰ ਪਹੁੰਚਦੇ ਹਨ। ਇੱਥੇ ਆ ਕੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਉਹ ਆਪਣੇ-ਆਪਣੇ ਸ਼ਹਿਰ ਨੂੰ ਰਵਾਨਾ ਹੋ ਜਾਂਦੇ ਹਨ ਤੇ ਇਨ੍ਹਾਂ ਦੀਆਂ ਚਿਤਾਵਾਂ ਤੋਂ ਇੱਕ ਪ੍ਰਣ ਲੈਂਦੇ ਹਨ। ਇਹ ਆਪਣੇ ਦੇਸ਼ ਦੀ ਖਾਤਰ ਕੁਝ ਅਜਿਹਾ ਕਰਨਗੇ ਕਿ ਦੇਸ਼ਵਾਸੀ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਣਗੇ।
''ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ ਵਤਨ ਪਰ ਮਰਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ,
ਕਰ ਚਲੇ ਹਮ ਫਿਦਾ ਜਾਨੋਂ ਤਨ ਸਾਥੀਓ ਅਬ ਤੁਮਹਾਰੇ ਹਵਾਲੇ ਵਤਨ ਸਾਥੀਓ''
ਜਲ੍ਹਿਆਂਵਾਲਾ ਬਾਗ਼ ਦਾ ਇਤਿਹਾਸ
ਜਲ੍ਹਿਆਂਵਾਲਾ ਬਾਗ਼ ਦੇ ਅੰਦਰ ਜਦੋਂ ਦਾਖ਼ਲ ਹੁੰਦੇ ਹਾਂ ਤੇ ਅੱਜ ਵੀ ਉਹ ਦਿਨ ਚੇਤੇ ਆਉਂਦਾ ਹੈ। ਜਦੋਂ ਜਨਰਲ ਡਾਇਰ ਵੱਲੋਂ ਨਿਹੱਥੇ ਲੋਕਾਂ 'ਤੇ ਸ਼ਰ੍ਹੇਆਮ ਗੋਲੀਆਂ ਚਲਾਈਆਂ ਗਈਆਂ ਤੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਜਦੋਂ ਉਸ ਤੰਗ ਗਲੀ ਵਿਚੋਂ ਗੁਜ਼ਰਦੇ ਹਾਂ ਤਾਂ ਉਹ ਸ਼ਹੀਦ ਚੇਤੇ ਆਉਂਦੇ ਹਨ। ਇੱਥੇ ਉਹ ਸਮਾਰਕ, ਉਹ ਦੀਵਾਰਾਂ ਜਿਨ੍ਹਾਂ 'ਤੇ ਗੋਲੀਆਂ ਦੇ ਨਿਸ਼ਾਨ 'ਤੇ ਉਹ ਖ਼ੂਨੀ ਖੂਹ ਦੂਰੋਂ-ਦੂਰੋਂ ਸੈਲਾਨੀ ਇਸ ਨੂੰ ਵੇਖਣ ਲਈ ਆਉਂਦੇ ਹਨ। ਨੌਜਵਾਨ ਪੀੜ੍ਹੀ ਅਤੇ ਦੇਸ਼ ਭਗਤਾਂ ਦੇ ਬਾਰੇ ਜਾਣਕਾਰੀ ਦੇਣ ਵਿੱਚ ਇਹ ਕਾਫ਼ੀ ਸਹਾਇਕ ਸਿੱਧ ਹੁੰਦੀ ਹੈ। ਜਦੋਂ ਉਹ ਦੀਵਾਰ 'ਤੇ ਲੱਗੇ ਗੋਲੀਆਂ ਦੇ ਨਿਸ਼ਾਨ ਉਹ ਖ਼ੂਨੀ ਖੂਹ ਵੇਖਦੇ ਹਾਂ ਤੇ ਅੱਜ ਵੀ ਉਹ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਉਨ੍ਹਾਂ ਚੋਂ ਅੱਜ ਵੀ ਚੀਕ ਪੁਕਾਰ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਹਨ।
ਜਲ੍ਹਿਆਂਵਾਲਾ ਬਾਗ ਦੇ ਬਾਰੇ ਕਿਤਾਬਾਂ ਪੜ੍ਹ ਕੇ ਜਾਂ ਫ਼ਿਲਮਾਂ ਵੇਖ ਕੇ ਸ਼ਾਇਦ ਹੀ ਸ਼ਹੀਦਾਂ ਦੇ ਦਰਦ ਨੂੰ ਮਹਿਸੂਸ ਕੀਤਾ ਜਾਵੇ। ਇੱਥੇ ਆ ਕੇ ਅੱਖਾਂ ਦੇ ਸਾਹਮਣੇ ਉਹ ਅੰਗਰੇਜ਼ਾਂ ਦੀ ਕਰੂਰਤਾ ਨਜ਼ਰ ਆਉਂਦੀ ਹੈ। ਇਸ ਜਗ੍ਹਾ 'ਤੇ ਆ ਕੇ ਹਰ ਸੈਲਾਨੀ ਦਾ ਦਿਲ ਖੌਲ ਉੱਠਦਾ ਹੈ ਕਿ ਹਰ ਕਿਸੇ ਦੀ ਜ਼ੁਬਾਨ 'ਤੇ ਸਿਰਫ਼ ਇਹ ਸ਼ਬਦ ਉੱਭਰਦੇ ਹਨ। ਕੀ ਇਨ੍ਹਾਂ ਦੇਸ਼ ਭਗਤਾਂ ਦੀ ਕੁਰਬਾਨੀ ਬੇਕਾਰ ਨਹੀਂ ਅੱਜ ਅਸੀਂ ਆਜ਼ਾਦੀ ਮਾਣ ਰਹੇ ਹਾਂ ਅਤੇ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।
ਸ਼ਹੀਦਾਂ ਦੇ ਪਰਿਵਾਰਾਂ ਲਈ ਕੋਈ ਵੀ ਉਪਰਾਲਾ ਨਹੀਂ
ਉੱਥੇ ਹੀ ਕ੍ਰਾਂਤੀਕਾਰੀ ਜੋ ਕਿ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇੱਥੇ ਆ ਕੇ ਅਰਦਾਸ ਕੀਤੀ ਤੇ ਕਿਹਾ ਕਿ ਸ਼ਹੀਦਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ। ਉੱਥੇ ਹੀ ਸ਼ਹੀਦ ਪਰਿਵਾਰਾਂ ਦੇ ਮੈਂਬਰ ਸੁਨੀਲ ਕਪੂਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵੀ ਉਹ ਮੰਜ਼ਰ ਅੱਖਾਂ ਅੱਗੇ ਆਉਂਦਾ ਹੈ ਤਾਂ ਰੂਹ ਕੰਬ ਜਾਂਦੀ ਹੈ। ਪਰ ਸਰਕਾਰਾਂ ਵੱਲੋਂ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ। ਚਾਹੇ ਉਹ ਕੇਂਦਰ ਦੀ ਸਰਕਾਰ ਹੋਵੇ ਜਾਂ ਪੰਜਾਬ ਦੀ ਸਰਕਾਰ ਹੋਵੇ। ਇਹ ਸਿਰਫ਼ ਤੇ ਸਿਰਫ਼ ਉਸੇ ਦਿਨ ਹੀ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਨ। ਜਦੋਂ ਇਨ੍ਹਾਂ ਦਾ ਦਿਹਾੜਾ ਮਨਾਉਣ ਦਾ ਸਮਾਂ ਹੁੰਦਾ ਹੈ। ਅੱਗੇ ਪਿੱਛੇ ਇਹ ਸਰਕਾਰਾਂ ਇਨ੍ਹਾਂ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਭੁੱਲ ਜਾਂਦੀਆਂ ਹਨ।

ਸੁਨੀਲ ਕਪੂਰ ਨੇ ਕਿਹਾ ਕਿ ਅਸੀਂ ਬੜੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਜਾ ਦਿੱਤਾ ਜਾਵੇ ਤੇ ਉਨ੍ਹਾਂ ਉੱਤੇ ਬ੍ਰਿਟਿਸ਼ ਹਕੂਮਤ ਵਾਲੇ ਜੋ ਅੱਤਵਾਦ ਦਾ ਟੈਗ ਲੱਗਾ ਹੈ, ਉਸ ਨੂੰ ਹਟਾਇਆ ਜਾਵੇ। ਪਰ ਕੇਂਦਰ ਸਰਕਾਰ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਹ ਅੱਜ ਦੇ ਇਸ ਦਿਨ ਨੂੰ ਕਾਲੇ ਦਿਨ ਵਜੋਂ ਵੀ ਮਨਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਉਹ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਬਾਈਕਾਟ ਵੀ ਕਰਦੇ ਰਹੇ ਹਨ। ਜਿਨ੍ਹਾਂ ਨੇ ਅੱਜ ਤੱਕ ਸਾਨੂੰ ਸਾਡਾ ਬਣਦਾ ਮਾਣ ਸਨਮਾਨ ਨਹੀਂ ਦਿੱਤਾ। ਉਨ੍ਹਾਂ ਕਿਹਾ ਘੱਟੋ-ਘੱਟ ਸਰਕਾਰ ਇਨ੍ਹਾਂ ਨੂੰ ਸ਼ਹੀਦਾਂ ਦਾ ਦਰਜਾ ਦੇ ਦਵੇ ਅਸੀਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਅਪੀਲ ਕੀਤੀ ਕਿ ਸਾਡੇ ਪਰਿਵਾਰਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤਾ ਜਾਵੇ।

ਸ਼ਹੀਦਾਂ ਦੇ ਪਰਿਵਾਰਾਂ ਦੀ ਬੇਕਦਰੀ
ਉੱਥੇ ਹੀ ਸਮਾਜ ਸੇਵੀ ਪਵਨ ਸ਼ਰਮਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀ ਬੇਕਦਰੀ ਕੀਤੀ ਜਾ ਰਹੀ ਹੈ। ਜਿਨਾਂ ਨੇ ਸਾਨੂੰ ਆਜ਼ਾਦੀ ਦਵਾਈ ਤੇ ਸਾਡੇ ਲਈ ਕੁਰਬਾਨੀਆਂ ਦਿੱਤੀਆਂ। ਪਰ ਸਰਕਾਰਾਂ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਅਪਮਾਨ ਕਰ ਰਹੀ ਹੈ ਤੇ ਉਨ੍ਹਾਂ ਨੂੰ ਸਿਰਫ ਜਿਸ ਦਿਨ ਸ਼ਹੀਦਾਂ ਦਾ ਦਿਹਾੜਾ ਹੁੰਦਾ ਉਸ ਦਿਨ ਹੀ ਯਾਦ ਕੀਤਾ ਜਾਂਦਾ ਹੈ। ਅੱਜ ਵੀ ਉਨ੍ਹਾਂ ਦਾ ਕੋਈ ਬਣਦਾ ਮਾਨ-ਸਨਮਾਨ ਉਨ੍ਹਾਂ ਨੂੰ ਨਹੀਂ ਦਿੱਤਾ ਜਾ ਰਿਹਾ। ਪ੍ਰਸ਼ਾਸਨ ਵੱਲੋਂ ਸਿਰਫ ਪ੍ਰੋਗਰਾਮ ਹੀ ਕੀਤੇ ਜਾਂਦੇ ਹਨ।
ਸਮਾਜ ਸੇਵੀ ਪਵਨ ਸ਼ਰਮਾ ਕਿਹਾ ਕਿ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿਖੇ ਵੀ ਆਨੰਦ ਪਾਰਕ ਵਿਖੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਸ਼ਹੀਦਾਂ ਦੀ ਯਾਦਗਾਰ ਬਣਾਈ ਗਈ ਸੀ ਪਰ ਉਸ ਤੋਂ ਬਾਅਦ ਉਸ ਦੀ ਕਿਸੇ ਨੇ ਵੀ ਕੋਈ ਸਾਰ ਨਹੀਂ ਲਈ, ਨਾ ਹੀ ਉੱਥੇ ਕੋਈ ਸਰਕਾਰ ਵੱਲੋਂ ਕੋਈ ਪ੍ਰੋਗਰਾਮ ਕੀਤਾ ਗਿਆ ਹੈ। ਅੱਜ ਵੀ ਉੱਥੇ ਸ਼ਹੀਦਾਂ ਦਾ ਅਪਮਾਨ ਕੀਤਾ ਜਾ ਰਿਹਾ, ਉਸ ਜਗ੍ਹਾ ਦਾ ਇੰਨਾ ਬੁਰਾ ਹਾਲ ਹੋ ਚੁੱਕਾ ਕਿ ਤੁਸੀਂ ਖੁਦ ਤਸਵੀਰਾਂ ਵੇਖ ਸਕਦੇ ਹੋ ਜਗ੍ਹਾ-ਜਗ੍ਹਾ ਗਟਰਾਂ ਦੇ ਢੱਕਣ ਖੁੱਲੇ ਪਏ ਹਨ। ਗੰਦਾ ਪਾਣੀ ਪਾਰਕ ਵਿੱਚ ਖੜਾ ਹੋਇਆ ਪਿਆ ਹੈ। ਜਿਹੜੀ ਸ਼ਹੀਦਾਂ ਦੇ ਨਾਂ ਦੀ ਉੱਥੇ ਯਾਦਗਾਰੀ ਲਗਾਈ ਗਈ ਸੀ ਉਹ ਵੀ ਟੁੱਟ ਚੁੱਕੀ ਹੈ। ਸਰਕਾਰਾਂ ਨੂੰ ਇਨ੍ਹਾਂ ਸ਼ਹੀਦਾਂ ਦੀ ਯਾਦਗਾਰੀਆਂ ਵੱਲ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਆਣ ਵਾਲੀ ਪੀੜੀ ਵੀ ਉਨ੍ਹਾਂ ਦੇ ਬਾਰੇ ਜਾਣ ਸਕੇ।