ETV Bharat / state

ਅੰਮ੍ਰਿਤਸਰ ਵਿੱਚ 2 ਅੰਤਰ ਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ: ਭਾਰੀ ਮਾਤਰਾ 'ਚ ਹਥਿਆਰ ਬਰਾਮਦ; ਪਾਕਿਸਤਾਨ ਤੋਂ ਆਈ ਸੀ ਖੇਪ - ARMS SMUGGLER ARRESTED IN AMRITSAR

ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੜ੍ਹੋ ਪੂਰੀ ਖਬਰ...

ਅੰਮ੍ਰਿਤਸਰ ਵਿੱਚ 2 ਅੰਤਰ ਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ 2 ਅੰਤਰ ਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ (Etv Bharat)
author img

By ETV Bharat Punjabi Team

Published : June 6, 2025 at 8:18 PM IST

2 Min Read

ਅੰਮ੍ਰਿਤਸਰ: ਅੰਮ੍ਰਿਤਸਰ ਸਤਿੰਦਰ ਸਿੰਘ .ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਅਤੇ ਐਸਐਸਪੀ ਮਨਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਯੁੱਧ ਨਸ਼ਿਆਂ ਵਿਰੁੱਧ' ਅਤੇ ਆਰਮ ਐਕਟ ਦੇ ਅਧੀਨ ਜੋ ਮੁਹਿੰਮ ਚਲਾਈ ਗਈ ਹੈ ਉਸ ਵਿੱਚ ਥਾਣਾ ਘਰਿੰਡਾ ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁੱਖਬਰ ਦੀ ਸੂਚਨਾ ਦੇ ਅਧਾਰ ਤੇ ਗੁਪਤ ਸੂਚਨਾ ਮਿਲੀ ਕਿ ਧੀਰਜ ਸ਼ਰਮਾ ਵਾਸੀ ਸੰਗਰੂਰ ਨਜਾਇਜ਼ ਅਸਲੇ ਦਾ ਕੰਮ ਕਰਦਾ ਹੈ ਜੋ ਕਿ ਅੰਮ੍ਰਿਤਸਰ ਸ਼ਹਿਰ ਦੇ ਆਸ ਪਾਸ ਪਿੰਡਾਂ ਵਿੱਚ ਨਜਾਇਜ਼ ਅਸਲਾ ਸਪਲਾਈ ਕਰਦਾ ਹੈ।

ਅੰਮ੍ਰਿਤਸਰ ਵਿੱਚ 2 ਅੰਤਰ ਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ (Etv Bharat)

ਭਾਰੀ ਮਾਤਰਾ 'ਚ ਹਥਿਆਰ ਬਰਾਮਦ

ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਘੁਰਿੰਡਾ ਵੱਲੋਂ ਆਪਣੀ ਪੁਲਿਸ ਪਾਰਟੀ ਦੀ ਮਦਦ ਨਾਲ ਆਰੋਪੀ ਧੀਰਜ ਸ਼ਰਮਾ ਨੂੰ ਨਜਦੀਕ ਪੁਲ ਸੁਆ ਤੋਂ 03 ਪਿਸਟਲ 32 ਬੋਰ ਸਮੇਤ ਮੈਗਜ਼ੀਨ, 02 ਗਲੌਕ ਪਿਸਟਲ 9MM ਸਮੇਤ ਮੈਗਜ਼ੀਨ ਅਤੇ ਇੱਕ ਹੱਡਾ ਸਿਟੀ ਗੱਡੀ, 3000 ਰੁਪਏ ਡਰੱਗ ਮਨੀ ਅਤੇ ਇੱਕ ਮੋਬਾਇਲ ਫੋਨ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਮੁਲਜ਼ਮ ਖਿਲਾਫ ਮੁਕੱਦਮਾ ARMS ACT ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

Arms smuggler arrested in Amritsar

ਮੁਲਜ਼ਮ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਖੰਘਾਲਿਆ ਜਾ ਰਿਹਾ

ਉਕਤ ਗ੍ਰਿਫਤਾਰ ਮੁਲਜ਼ਮ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਪਾਕਿਸਤਾਨੀ ਤਸਕਰਾਂ ਦੇ ਨਾਲ ਸੰਬੰਧ ਸਨ ਤੇ ਇਹ ਡਰੋਨ ਦੇ ਰਾਹੀਂ ਹਥਿਆਰਾਂ ਦੀ ਖੇਪ ਮੰਗਵਾਉਂਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸੰਗਰੂਰ ਦਾ ਰਹਿਣ ਵਾਲਾ ਹੈ ਤੇ ਜਾਂਚ ਵਿੱਚ ਸਾਹਮਣੇ ਆਇਆ ਹੈ ਇਹ ਪਹਿਲਾਂ ਵੀ ਸੱਤ ਤੋਂ ਅੱਠ ਦੇ ਕਰੀਬ ਡਰੋਨ ਦੇ ਰਾਹੀਂ ਹਥਿਆਰਾਂ ਦੀ ਖੇਪਾ ਮੰਗਵਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹੋਰ ਵੀ ਸਾਥੀ ਹਨ, ਜਿਨਾਂ ਦੀ ਅਸੀਂ ਜਾਂਚ ਕਰ ਰਹੇ ਹਾਂ ਜਲਦੀ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.