ETV Bharat / state

ਗੁਆਂਢੀ ਵਲੋਂ 14 ਸਾਲਾ ਨਾਬਾਲਗ ਬੱਚੇ ਦਾ ਕਤਲ, ਮ੍ਰਿਤਕ ਪੰਜ ਭੈਣਾਂ ਦਾ ਸੀ ਇਕੱਲਾ ਭਰਾ - minor child killed by neighbor

author img

By ETV Bharat Punjabi Team

Published : May 14, 2024, 9:32 PM IST

ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿੱਚ ਗੁਆਂਢੀ ਵਲੋਂ 14 ਸਾਲਾ ਨਾਬਾਲਗ ਲੜਕੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਪੀੜਤ ਪਰਿਵਾਰ ਇਨਸਾਫ਼ ਦੀ ਗੁਹਾਰ ਲਾ ਰਿਹਾ ਹੈ। ਦੱਸ ਦਈਏ ਕਿ ਮ੍ਰਿਤਕ ਬੱਚਾ ਪੰਜ ਭੈਣਾਂ ਦਾ ਇਕੱਲਾ ਭਰਾ ਸੀ।

14 ਸਾਲ ਨਬਾਲਗ ਬੱਚੇ ਦਾ ਕਤਲ
14 ਸਾਲ ਨਬਾਲਗ ਬੱਚੇ ਦਾ ਕਤਲ (ETV BHARAT)

14 ਸਾਲ ਨਬਾਲਗ ਬੱਚੇ ਦਾ ਕਤਲ (ETV BHARAT)

ਫਿਰੋਜ਼ਪੁਰ: ਇੱਕ ਪਾਸੇ ਪੁਲਿਸ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵੇ ਕਰਦੀ ਹੈ ਤਾਂ ਦੂਜੇ ਪਾਸੇ ਆਏ ਦਿਨ ਕੋਈ ਨਾ ਕੋਈ ਵਾਰਦਾਤ ਇੰਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਕਿ ਇੱਕ 14 ਸਾਲਾ ਨਾਬਾਲਗ ਬੱਚੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਗੁਆਂਢ ਰਹਿੰਦੇ ਇੱਕ ਵਿਅਕਤੀ ਵਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਜਿਸ ਦੇ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੰਜ ਭੈਣਾਂ ਦੇ ਭਰਾ ਦਾ ਕਤਲ: ਕਾਬਿਲੇਗੌਰ ਹੈ ਕਿ ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿੱਚ ਗੁਆਂਢੀ ਨੇ ਹੀ 14 ਸਾਲਾ ਨਾਬਾਲਗ ਲੜਕੇ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੇ ਦੇ ਮਾਤਾ ਪਿਤਾ ਨੇ ਦੱਸਿਆ ਉਨ੍ਹਾਂ ਦੇ ਲੜਕੇ ਦਾ ਨਾਮ ਸਹਿਜਦੀਪ ਸਿੰਘ ਸੀ ਅਤੇ ਉਹ ਪੰਜ ਭੈਣਾਂ ਦਾ ਇਕੱਲਾ ਭਰਾ ਸੀ। ਜੋ ਘਰ ਦੇ ਹਾਲਾਤ ਨਾਜੁਕ ਹੋਣ ਕਰਕੇ ਪੜ੍ਹਾਈ ਦੇ ਨਾਲ ਕੰਮ ਵੀ ਕਰਦਾ ਸੀ।

ਪਰਿਵਾਰ ਵਲੋਂ ਗੁਆਂਢੀ 'ਤੇ ਇਲਜ਼ਾਮ: ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਜਦ ਉਹ ਕੰਮ ਤੋਂ ਵਾਪਿਸ ਆਇਆ ਤਾਂ ਉਸ ਨੂੰ ਗੁਆਂਢੀ ਨੇ ਫੋਨ ਕਰਕੇ ਸੱਦ ਲਿਆ ਕਿ ਉਸ ਨੂੰ ਕੰਮ ਹੈ ਅਤੇ ਬਾਅਦ ਵਿੱਚ ਉਸ ਦਾ ਕਤਲ ਕਰਕੇ ਲਾਸ਼ ਨੂੰ ਗਲੀ ਵਿੱਚ ਸੁੱਟ ਗਿਆ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਘਰ ਆ ਕੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਉਨ੍ਹਾਂ ਦਾ ਲੜਕਾ ਡਿੱਗਿਆ ਪਿਆ ਹੈ। ਜਿਸ ਤੋਂ ਬਾਅਦ ਉਹ ਉਸ ਨੂੰ ਹਸਪਤਾਲ ਲੈ ਗਏ ਪਰ ਉਦੋਂ ਤੱਕ ਬੱਚਾ ਖਤਮ ਹੋ ਚੁੱਕਿਆ ਸੀ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕਾਤਲਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ: ਦੂਸਰੇ ਪਾਸੇ ਜਦੋਂ ਇਸ ਸਬੰਧੀ ਚੌਕੀ ਇੰਚਾਰਜ ਸਰਵਣ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਬਰਾਂ ਦੇ ਬਿਆਨਾਂ 'ਤੇ ਜਸਪਾਲ ਸਿੰਘ ਪੁੱਤਰ ਜਗਰੂਪ ਸਿੰਘ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਉਸ ਨੂੰ ਗਿਰਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.