ETV Bharat / state

ਨਸ਼ੇ ਦਾ ਟੀਕਾ ਲਗਾਉਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ, ਲਾਸ਼ ਕੋਲੋਂ ਬਰਾਮਦ ਹੋਈ ਸਰਿੰਜ

author img

By ETV Bharat Punjabi Team

Published : Mar 13, 2024, 9:43 AM IST

ਨਸ਼ੇ ਦਾ ਟੀਕਾ ਲਗਾਉਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ
ਨਸ਼ੇ ਦਾ ਟੀਕਾ ਲਗਾਉਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਦੇ ਕਸਬਾ ਅਲਗੋਕੋਠੀ 'ਚ ਨਸ਼ੇ ਦਾ ਟੀਕਾ ਲਾਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਸਵਾਲ ਚੁੱਕੇ ਹਨ।

ਨਸ਼ੇ ਦਾ ਟੀਕਾ ਲਗਾਉਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ

ਤਰਨ ਤਾਰਨ: ਇੱਕ ਪਾਸੇ ਜਿਥੇ ਪੰਜਾਬ ਪੁਲਿਸ ਨਸ਼ੇ ਨੂੰ ਠੱਲ ਪਾਉਣ ਦੇ ਵੱਡੇ ਦਾਅਵੇ ਕਰਦੀ ਹੈ ਤਾਂ ਦੂਜੇ ਪਾਸੇ ਆਏ ਦਿਨ ਨੌਜਵਾਨਾਂ ਦੀ ਮੌਤ ਇੰਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਤਾਜ਼ਾ ਮਾਮਲਾ ਤਰਨ ਤਾਰਨ ਦਾ ਸਾਹਮਣੇ ਆਇਆ, ਜਿਥੇ ਨਸ਼ੇ ਦੇ ਦੈਂਤ ਨੇ ਇੱਕ ਪਰਿਵਾਰ 'ਚ ਸੱਥਰ ਵਿਛਾ ਦਿੱਤੇ ਹਨ। ਕਾਬਿਲੇਗੌਰ ਹੈ ਕਿ ਕਸਬਾ ਅਲਗੋਕੋਠੀ ਵਿੱਚ ਸ਼ਰੇਆਮ ਵਿਕਦੇ ਨਸ਼ੇ ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਜੈ ਪੁੱਤਰ ਰਮੇਸ਼ ਕੁਮਾਰ ਵਾਸੀ ਅਲਗੋਕੋਠੀ ਵਜੋਂ ਹੋਈ ਹੈ।

ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ: ਕਾਬਿਲੇਗੌਰ ਹੈ ਕਿ ਉਪਰੋਕਤ ਨੌਜਵਾਨ ਵੱਲੋਂ ਘਰ ਦੇ ਹੀ ਬਾਥਰੂਮ ਅੰਦਰ ਆਪਣੇ ਸਰੀਰ ਦੇ ਪ੍ਰਾਈਵੇਟ ਪਾਰਟ ਵਿੱਚ ਟੀਕਾ ਲਗਾਉਣ ਨਾਲ ਮੌਤ ਹੋਈ ਹੈ ਅਤੇ ਮ੍ਰਿਤਕ ਨੌਜਵਾਨ ਕੋਲੋਂ ਪਰਿਵਾਰ ਨੇ ਨਸ਼ੇ ਦਾ ਟੀਕਾ ਲਗਾਉਣ ਵਾਲੀ ਸਰਿੰਜ ਵੀ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਅਜੈ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਕਈ ਵਾਰ ਉਸ ਨੂੰ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਸਮਝਾਇਆ ਸੀ, ਪਰ ਪਰਿਵਾਰਿਕ ਮੈਂਬਰਾਂ ਵੱਲੋਂ ਨਸ਼ੇ ਤੋਂ ਵਰਜਿਤ ਕਰਨ ਦੇ ਬਾਵਜੂਦ ਵੀ ਉਹਨਾਂ ਦਾ ਨੌਜਵਾਨ ਨਸ਼ੇ ਦਾ ਪੱਕਾ ਆਦੀ ਹੋ ਗਿਆ।

ਪਰਿਵਾਰ ਨੇ ਚੁੱਕੇ ਪੁਲਿਸ 'ਤੇ ਸਵਾਲ: ਪਰਿਵਾਰ ਨੇ ਦੱਸਿਆ ਕਿ ਘਰ ਦੇ ਬਾਥਰੂਮ ਵਿੱਚ ਹੀ ਉਸ ਨੇ ਆਪਣੇ ਪ੍ਰਾਈਵੇਟ ਪਾਰਟ 'ਤੇ ਟੀਕਾ ਲਗਾ ਲਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਕਿਹਾ ਕਿ ਕਸਬਾ ਅਲਗੋਕੋਠੀ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਮੂਕ ਦਰਸ਼ਕ ਬਣੀ ਨਸ਼ੇ ਨਾਲ ਨਿੱਤ ਦਿਨ ਮਰ ਰਹੇ ਨੌਜਵਾਨਾਂ ਦੀ ਮੌਤਾਂ ਦਾ ਤਮਾਸ਼ਾ ਦੇਖ ਰਹੀ ਹੈ ਅਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰਿਕ ਮੈਂਬਰਾਂ ਨੇ ਐੱਸਐੱਸਪੀ ਪਾਸੋਂ ਮੰਗ ਕੀਤੀ ਕਿ ਇਸ ਮਾਮਲੇ ਸੰਬੰਧੀ ਬਰੀਕੀ ਨਾਲ ਜਾਂਚ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਫੜਿਆ ਜਾਵੇ ਤਾਂ ਕਿ ਹੋਰ ਨੌਜਵਾਨ ਉਹਨਾਂ ਦੇ ਪੁੱਤਰ ਵਾਂਗ ਨਸ਼ੇ ਦੀ ਭੇਟ ਨਾ ਚੜ ਸਕਣ।

ਪੁਲਿਸ ਨੇ ਕਾਰਵਾਈ ਦੀ ਆਖੀ ਗੱਲ: ਉੱਧਰ ਮੌਕੇ 'ਤੇ ਪੁੱਜੀ ਚੌਂਕੀ ਅਲਗੋਕੋਠੀ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੌਕੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਸਾਨੂੰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਨਹੀਂ ਮਿਲੀ ਹੈ ਪਰ ਪੁਲਿਸ ਆਪਣੀ ਕਾਰਵਾਈ ਕਰੇਗੀ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.