ETV Bharat / state

ਲੁਧਿਆਣਾ ਫਿਰੋਜ਼ਪੁਰ ਰੋਡ ਉੱਤੇ ਨਵੇਂ ਬਣੇ ਪੁੱਲ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - car caught fire in Ludhiana

author img

By ETV Bharat Punjabi Team

Published : May 9, 2024, 8:18 PM IST

Etv Bharat
Etv Bharat (Etv Bharat)

ਲੁਧਿਆਣਾ 'ਚ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਜਦੋਂ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਕਾਰ ਚਾਲਕ ਵਲੋਂ ਮੌਕਾ ਸੰਭਾਲਦਿਆਂ ਕਾਰ ਨੂੰ ਇੱਕ ਪਾਸੇ ਖੜੀ ਕਰ ਦਿੱਤਾ ਸੀ ਤੇ ਖੁਦ ਹੇਠਾਂ ਉਤਰ ਗਿਆ ਸੀ।

ਚੱਲਦੀ ਕਾਰ ਨੂੰ ਲੱਗੀ ਅੱਗ (ETV BHARAT)

ਲੁਧਿਆਣਾ: ਸ਼ਹਿਰ ਦੇ ਫਿਰੋਜ਼ਪੁਰ ਰੋਡ 'ਤੇ ਅੱਜ ਉਸ ਵੇਲੇ ਇੱਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ ਜਦੋਂ ਇੱਕ ਨਿੱਜੀ ਅਦਾਰੇ ਦੇ ਡਾਇਰੈਕਟਰ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਦੀਆਂ ਲਪਟਾਂ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਵੇਖਦੇ ਆ ਹੀ ਵੇਖਦੇ ਕਾਰ ਸੜ ਕੇ ਸੁਆਹ ਹੋ ਗਈ। ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਉਦੋਂ ਤੱਕ ਅੱਗ ਪੂਰੀ ਤਰ੍ਹਾਂ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਸੀ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਇਹ ਕਾਰ ਮਨਜੀਤ ਸਿੰਘ ਦੀ ਸੀ ਜੋ ਕਿ ਇੱਕ ਨਿੱਜੀ ਇੰਸਟੀਟਿਊਟ ਵਿੱਚ ਬਤੌਰ ਡਾਇਰੈਕਟਰ ਕੰਮ ਕਰਦੇ ਹਨ।

ਚੱਲਦੀ ਕਾਰ ਨੂੰ ਲੱਗੀ ਅੱਗ: ਕਾਰ ਦੇ ਮਾਲਿਕ ਮਨਜੀਤ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਘਰ ਵਾਪਿਸ ਜਾ ਰਹੇ ਸਨ। ਜਿਸ ਵੇਲੇ ਇਹ ਹਾਦਸਾ ਵਾਪਰਿਆ ਤਾਂ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਕਰਕੇ ਉਹਨਾਂ ਨੇ ਗੱਡੀ ਸਾਈਡ 'ਤੇ ਲਗਾ ਦਿੱਤੀ ਤੇ ਹੌਲੀ-ਹੌਲੀ ਪੂਰੀ ਕਾਰਨ ਨੂੰ ਹੀ ਅੱਗ ਲੱਗ ਗਈ। ਉਹਨਾਂ ਦੱਸਿਆ ਕਿ ਕਾਰ ਇੰਡੀਕੋ ਹੈ ਅਤੇ 2014 ਡੀਜ਼ਲ ਮਾਡਲ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਖੁਦ ਵੀ ਪਤਾ ਨਹੀਂ ਲੱਗਾ ਕਿ ਕਦੋਂ ਅੱਗ ਲੱਗ ਗਈ ਤੇ ਹੋ ਸਕਦਾ ਹੈ ਕਿ ਜਿਆਦਾ ਗਰਮੀ ਹੋਣ ਕਰਕੇ ਕਾਰ ਨੂੰ ਅੱਗ ਲੱਗ ਗਈ ਹੋਵੇ।

ਅੱਗ ਦੇ ਕਾਰਨਾਂ ਦੀ ਕਰ ਰਹੇ ਜਾਂਚ: ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਥਾਣਾ ਡਿਵੀਜ਼ਨ ਨੰਬਰ ਪੰਜ ਦਾ ਇਹ ਮਾਮਲਾ ਹੈ। ਉਹਨਾਂ ਕਿਹਾ ਕਿ ਜਾਨੀ ਨੁਕਸਾਨ ਤੋਂ ਬਚਾਅ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਤਾਂ ਪਾ ਲਿਆ ਹੈ ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਸੜ ਕੇ ਸੁਆਹ ਹੋਈ ਸਾਰੀ ਕਾਰ: ਉਧਰ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਮੁਲਾਜ਼ਮ ਨੇ ਦੱਸਿਆ ਕਿ ਹੈਬੋਵਾਲ ਸਟੇਸ਼ਨ ਤੋਂ ਉਹ ਫਾਇਰ ਬ੍ਰਿਗੇਡ ਲੈ ਕੇ ਆਏ ਹਨ ਤੇ ਆਉਂਦੇ ਹੀ ਉਹਨਾਂ ਨੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਅੱਗ 'ਤੇ ਕਾਬੂ ਤਾਂ ਪਾ ਲਿਆ ਗਿਆ ਹੈ ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.