ETV Bharat / state

ਫੈਕਟਰੀ 'ਚ ਬੁਆਇਲਰ ਫੱਟਣ ਨਾਲ ਇੱਕ ਮਜ਼ਦੂਰ ਦੀ ਮੌਤ, ਪਰਿਵਾਰ ਵੱਲੋਂ ਕੀਤਾ ਗਿਆ ਹੰਗਾਮਾ - boiler explosion in factory

author img

By ETV Bharat Punjabi Team

Published : May 2, 2024, 1:20 PM IST

BOILER EXPLOSION
ਫੈਕਟਰੀ 'ਚ ਬੁਆਇਲਰ ਫਟਣ ਨਾਲ ਇੱਕ ਮਜ਼ਦੂਰ ਦੀ ਮੌਤ

Boiler Explosion In Factory: ਲੁਧਿਆਣਾ ਵਿੱਚ ਇੱਕ ਫੈਕਟਰੀ ਦਾ ਬੋਇਲਰ ਫਟਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਫੈਕਟਰੀ ਉੱਤੇ ਲਾਪਰਵਾਹੀ ਦਾ ਇਲਜ਼ਾਮ ਲਾਇਆ ਹੈ।

ਮ੍ਰਿਤਕ ਦਾ ਬੇਟਾ

ਲੁਧਿਆਣਾ: ਰਬੜ ਫੈਕਟਰੀ ਵਿੱਚ ਬੁਆਇਲਰ ਫਟਣ ਕਰਕੇ ਵੱਡਾ ਹਾਦਸਾ ਹੋ ਗਿਆ, ਜਿਸ ਕਾਰਨ ਇੱਕ ਮਜਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ 44 ਸਾਲ ਦੇ ਕਰੀਬ ਸੀ। ਹਾਦਸੇ ਤੋਂ ਬਾਅਦ ਫੈਕਟਰੀ ਵਿੱਚ ਮੌਜੂਦ ਲੋਕਾਂ ਨੇ ਜ਼ਖ਼ਮੀ ਹੋਏ ਮਜ਼ਦੂਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਮੌਤ ਹੋ ਚੁੱਕੀ ਸੀ। ਜਿਸ ਤੱਕ ਬਾਅਦ ਉਸ ਦੀ ਲਾਸ਼ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਪਿਛਲੇ 5 ਸਾਲ ਤੋਂ ਮ੍ਰਿਤਕ ਅਮਿਤ ਰਬੜ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਉਸ ਦੇ 4 ਬੱਚੇ ਵੀ ਹਨ। ਹਾਲਾਂਕਿ ਫੈਕਟਰੀ ਵਾਲਿਆਂ ਨੇ ਉਸ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ, ਪਰ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਲੱਗ ਸਕੀ ਹੈ।


ਬੁਆਇਲਰ ਫਟਣ ਨਾਲ ਹਾਦਸਾ: ਮ੍ਰਿਤਕ ਦੇ ਬੇਟੇ ਨੇ ਦੱਸਿਆ ਕਿ ਸਾਨੂੰ ਫੈਕਟਰੀ ਵੱਲੋਂ ਪਹਿਲਾਂ ਜਾਣਕਾਰੀ ਹੀ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਹਨਾਂ ਨੇ ਜਦੋਂ ਹੰਗਾਮਾ ਕੀਤਾ ਤਾਂ ਉਹਨਾਂ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਉਹਨਾਂ ਕਿਹਾ ਕਿ ਉਹ ਅਮਿਤ ਰਬੜ ਫੈਕਟਰੀ ਦੇ ਵਿੱਚ ਕੰਮ ਕਰਦੇ ਸਨ। ਉਹਨਾਂ ਕਿਹਾ ਕਿ ਉਸ ਦੇ ਨਾਲ ਦੋ 250 ਮਜ਼ਦੂਰ ਹੋਰ ਵੀ ਕੰਮ ਕਰਦੇ ਹਨ। ਉਹਨਾਂ ਕਿਹਾ ਕਿ 7:30 ਵਜੇ ਉਹਨਾਂ ਦੀ ਡਿਊਟੀ ਸ਼ੁਰੂ ਹੁੰਦੀ ਹੈ ਅਤੇ 8:30 ਵਜੇ ਦੇ ਕਰੀਬ ਉਹਨਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਕਿ ਉਹਨਾਂ ਦੇ ਪਿਤਾ ਦੀ ਫੈਕਟਰੀ ਦੇ ਵਿੱਚ ਮੌਤ ਹੋ ਗਈ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰੇ ਅਤੇ ਫੈਕਟਰੀ ਉੱਤੇ ਕਾਰਵਾਈ ਕਰੇ। ਫੈਕਟਰੀ ਵਿੱਚ ਅੱਗ ਕਿਵੇਂ ਲੱਗੀ ਅਤੇ ਬੁਆਇਲਰ ਕਿਵੇਂ ਫਟਿਆ ਇਸ ਸਬੰਧੀ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਮਾਮਲੇ ਦੀ ਜਾਂਚ ਜਾਰੀ: ਹਾਦਸੇ ਵਿੱਚ ਇੱਕ ਮਜ਼ਦੂਰ ਵੀ ਜਖਮੀ ਹੋਇਆ ਹੈ, ਜਿਸ ਦੀ ਹਾਲਤ ਕਾਫੀ ਗੰਭੀਰ ਹੈ। ਉਸ ਦਾ ਇਲਾਜ ਫੋਰਟੀਸ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ। ਮਜ਼ਦੂਰ ਰੋਜ਼ਾਨਾ ਦੇ ਵਾਂਗ ਦੇਰ ਸ਼ਾਮ ਫੈਕਟਰੀ ਦੇ ਵਿੱਚ ਕੰਮ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਮ੍ਰਿਤਕ ਜਗਦੀਸ਼ ਸ਼ਰਮਾ ਦੀ ਡਿਊਟੀ ਬੋਇਲਰ ਉੱਤੇ ਸੀ ਜਿਸ ਵੇਲੇ ਬੋਇਲਰ ਫਟਿਆ। ਉਹ ਬਿਲਕੁਲ ਬੋਇਲਰ ਦੇ ਨੇੜੇ ਖੜਾ ਸੀ, ਜਿਸ ਦੀ ਲਪੇਟ ਵਿੱਚ ਆਉਣ ਕਰਕੇ ਉਸ ਦੀ ਮੌਤ ਹੋ ਗਈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਨ ਦੀ ਫਿਲਹਾਲ ਗੱਲ ਕਹੀ ਹੈ।




ETV Bharat Logo

Copyright © 2024 Ushodaya Enterprises Pvt. Ltd., All Rights Reserved.