ਲੁਧਿਆਣਾ : ਲੁਧਿਆਣਾ ਦੇ ਇੱਕ ਸਰਕਾਰੀ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਸਰਾਭਾ ਨਗਰ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਨੇੜੇ ਸਥਿਤ ਗੋਦਾਮ ਵਿੱਚੋਂ ਉੱਠਦੀਆਂ ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਿਸ ਕਰਕੇ ਇਲਾਕੇ ਦੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ।
14 ਫਾਇਰ ਬ੍ਰਿਗੇਡ ਗੱਡੀਆਂ ਭੇਜੀਆਂ
ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ 14 ਫਾਇਰ ਬ੍ਰਿਗੇਡ ਗੱਡੀਆਂ ਭੇਜੀਆਂ ਗਈਆਂ, ਪਰ ਸ਼ਹਿਰ ਵਿੱਚ ਭਾਰੀ ਟ੍ਰੈਫਿਕ ਜਾਮ ਹੋਣ ਕਾਰਨ ਕੁਝ ਫਾਇਰ ਬ੍ਰਿਗੇਡ ਗੱਡੀਆਂ ਰਸਤੇ ਵਿੱਚ ਫਸ ਗਈਆਂ। ਅੱਗ ਦੇ ਸੰਘਣੇ ਕਾਲੇ ਧੂੰਏਂ ਨੇ ਪੂਰੇ ਅਸਮਾਨ ਨੂੰ ਢੱਕ ਲਿਆ, ਜਿਸ ਨਾਲ ਆਲੇ ਦੁਆਲੇ ਦੇ ਖੇਤਰਾਂ ਵਿੱਚ ਦ੍ਰਿਸ਼ਟੀ ਘੱਟ ਗਈ। ਇਸ ਕਾਰਨ ਵਾਹਨ ਚਾਲਕਾਂ ਨੂੰ ਸੜਕਾਂ ‘ਤੇ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ 'ਚ ਜਾਮ ਹੋਣ ਕਰਕੇ ਕਈ ਗੱਡੀਆਂ ਮੌਕੇ 'ਤੇ ਪਹੁੰਚਣ 'ਚ ਲੇਟ ਹੋ ਗਈਆਂ। ਜਿਸ ਕਰਕੇ ਪੂਰੇ ਅਸਮਾਨ ਦੇ ਵਿੱਚ ਕਾਲੇ ਰੰਗ ਦਾ ਧੂੰਆਂ ਉਠਣ ਲੱਗਾ ਅਤੇ ਨੇੜੇ-ਤੇੜੇ ਦੇ ਇਲਾਕੇ ਦੇ ਵਿੱਚ ਵਿਜੀਬਿਲਿਟੀ ਵੀ ਕਾਫੀ ਘੱਟ ਗਈ। ਜਿਸ ਕਰਕੇ ਵਾਹਨਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਸਰਕਾਰੀ ਗੁਦਾਮ ਨੂੰ ਲੱਗੀ ਭਿਆਨਕ ਅੱਗ
ਇਸ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਦੇਰ ਸ਼ਾਮ ਇਹ ਅੱਗ ਲੱਗੀ ਹੈ। ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਸਕੂਲ ਦੀ ਵਿੱਚ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਹਨੂੰ ਪਤਾ ਲੱਗਾ ਕਿ ਸਕੂਲ ਦੇ ਨਾਲ ਕੋਈ ਗੋਦਾਮ ਬਣਿਆ ਹੈ। ਜਿੱਥੇ ਇਹ ਭਿਆਨਕ ਅੱਗ ਲੱਗੀ ਹੈ। ਜਿਸ ਤੋਂ ਬਾਅਦ ਬ੍ਰਿਗੇਡ ਦੀਆਂ ਗੱਡੀਆਂ ਨੇ ਆ ਕੇ ਮੌਕੇ 'ਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਿਸ ਗੋਦਾਮ ਵਿੱਚ ਅੱਗ ਲੱਗੀ ਹੈ ਇਹ ਸਰਕਾਰੀ ਗੁਦਾਮ ਹੈ। ਇਹ ਗੋਦਾਮ ਪੱਖੋਵਾਲ ਰੋਡ 'ਤੇ ਸਥਿਤ ਹੈ।
ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਸਥਾਨਕ ਲੋਕਾਂ ਨੇ ਕਿਹਾ ਕਿ ਅੱਗ ਬੁਝਾਓ ਹਮਲੇ ਦੀ ਗੱਡੀ ਵੀ ਕਾਫੀ ਲੇਟ ਪਹੁੰਚੀ ਹੈ। ਗੋਦਾਮ ਦੇ ਵਿੱਚ ਕਾਰਬਨਆਕਸਾਈਡ ਸਿਲੰਡਰ ਮੌਜੂਦ ਸਨ। ਜਿਸ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਤਾਂ ਕੀਤੀ ਗਈ ਪਰ ਅੱਗ ਨਹੀਂ ਬੁਝ ਸਕੀ। ਜਿਸ ਕਰਕੇ ਉਨ੍ਹਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਕਾਲ ਕਰਕੇ ਬੁਲਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਉਨ੍ਹਾਂ ਨੂੰ ਪਤਾ ਨਹੀਂ ਲੱਗ ਸਕਿਆ ਹੈ। ਪਰ ਇਨੀ ਗੱਲ ਜਰੂਰ ਰਹੀ ਕਿ ਅੱਗ ਦੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਵੱਡਾ ਮਾਲੀ ਨੁਕਸਾਨ ਹੋਣ ਦਾ ਜਰੂਰ ਖਤਸ਼ਾ ਜਤਾਇਆ ਜਾ ਰਿਹਾ ਹੈ।
ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਸਥਾਨਕ ਨਿਵਾਸੀ ਆਪਣੇ ਘਰਾਂ ਦੀਆਂ ਛੱਤਾਂ ਤੋਂ ਇਸ ਭਿਆਨਕ ਦ੍ਰਿਸ਼ ਨੂੰ ਦੇਖਦੇ ਰਹੇ। ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਜਾਰੀ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।