ETV Bharat / state

ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਈ ਗਈ ਨਵੀਂ ਰਣਨੀਤੀ, ਭਾਜਪਾ ਆਗੂਆਂ ਦੇ ਘਿਰਾਓ ਦੀ ਤਿਆਰੀ

author img

By ETV Bharat Punjabi Team

Published : Mar 19, 2024, 8:13 AM IST

A new strategy made by farmers after the implementation of the
ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਈ ਗਈ ਨਵੀਂ ਰਣਨੀਤੀ

ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਈ ਨਵੀਂ ਰਣਨੀਤੀ ਬਣਾਈ ਗਈ ਹੈ। ਬਠਿੰਡਾ ਵਿੱਚ ਧਰਨਾ ਦੇ ਰਹੇ ਕਿਸਾਨ ਨੇ ਕਿਹਾ ਹੈ ਕਿ ਵੋਟਾਂ ਮੰਗਣ ਆਉਣ ਵਾਲੇ ਭਾਜਪਾ ਆਗੂਆਂ ਦਾ ਕਾਲੀਆਂ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ।

ਭਾਜਪਾ ਆਗੂਆਂ ਦੇ ਘਿਰਾਓ ਦੀ ਤਿਆਰੀ

ਬਠਿੰਡਾ: ਇਸ ਸਮੇਂ ਦੇਸ਼ ਭਰ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਭਾਵੇਂ ਦੇਸ਼ ਭਰ ਦੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਨੀ ਦਿਨੀ ਕਿਸਾਨ ਅੰਦੋਲਨ ਦੋ ਪੂਰੀ ਤਰ੍ਹਾਂ ਭਖਿਆ ਹੋਇਆ ਹੈ।

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਘਿਰਾਓ: ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨ ਕਿਸਾਨ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਪੰਜਾਬ ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੁਰੂ ਕੀਤੇ ਕਿ ਕਿਸਾਨ ਅੰਦੋਲਨ ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਸਵਾਮੀਨਾਥਨ ਰਿਪੋਰਟ ਲਾਗੂ ਨਾ ਕਰਨ ਅਤੇ 23 ਫਸਲਾਂ ਅਤੇ ਐੱਮਐੱਸਪੀ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਸੰਘਰਸ਼ ਦੀ ਨਵੀਂ ਰਣਨੀਤੀ ਬਣਾਈ ਗਈ ਹੈ ਅਤੇ ਪਿੰਡਾਂ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਆਉਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਘਿਰਾਓ ਕਰਨ ਅਤੇ ਕਾਲੀਆਂ ਝੰਡੀਆਂ ਵਿਖਾਉਣ ਦਾ ਐਲਾਨ ਕੀਤਾ ਗਿਆ ਹੈ।

23 ਫਸਲਾਂ ਉੱਤੇ ਐਮਐਸਪੀ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਚੋਣ ਜਾਬਤੇ ਦੌਰਾਨ ਆਪਣੇ ਸੰਘਰਸ਼ ਦੀ ਨਵੀਂ ਰਣਨੀਤੀ ਤਿਆਰ ਕੀਤੀ ਗਈ। ਭਾਵੇਂ ਹੁਣ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਰਹੀ ਪਰ ਉਹ ਉਸ ਸਿਆਸੀ ਪਾਰਟੀ ਦਾ ਵਿਰੋਧ ਜਾਰੀ ਰੱਖਣਗੇ। ਜਿਨ੍ਹਾਂ ਵੱਲੋਂ ਕਿਸਾਨਾਂ ਨਾਲ ਧਰੋਹ ਕਮਾਇਆ ਗਿਆ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਸਨ ਪਰ ਇਹ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨਾ ਅਤੇ 23 ਫਸਲਾਂ ਉੱਤੇ ਐਮਐਸਪੀ ਦੇਣਾ ਸੀ।

ਮੰਗਾਂ ਹੋ ਸਕਦੀਆਂ ਹਨ ਲਾਗੂ: ਲਖਮੀਰਪੁਰ ਖੀਰੀ ਘਟਨਾ ਦੇ ਦੋਸ਼ੀ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਨ ਦੀਆਂ ਮੰਗਾਂ ਸਨ ਪਰ ਕੇਂਦਰ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਹੁਣ ਜਦੋਂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ ਤਾਂ ਉਹ ਪਿੰਡ ਪਿੰਡ ਜਾ ਕੇ ਇਹਨਾਂ ਉਮੀਦਵਾਰਾਂ ਨੂੰ ਜਿੱਥੇ ਸਵਾਲ ਕਰਨਗੇ। ਉੱਥੇ ਹੀ ਇਹਨਾਂ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨਗੇ ਉਹਨਾਂ ਕਿਹਾ ਕਿ ਭਾਵੇਂ ਚੋਣ ਜਾਬਤਾ ਲੱਗ ਚੁੱਕਿਆ ਹੈ ਪਰ ਚੋਣ ਕਮਿਸ਼ਨ ਤੋਂ ਇਜਾਜ਼ਤ ਲੈ ਕੇ ਉਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ।




ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਪੰਜਾਬ ਹਰਿਆਣਾ ਬਾਰਡਰਾਂ ਉੱਤੇ ਡਟੇ ਹੋਏ ਹਨ ਉੱਥੇ ਹੀ ਹੁਣ ਪਿੰਡਾਂ ਵਿੱਚ ਭਾਜਪਾ ਦੇ ਉਮੀਦਵਾਰ ਜਦੋਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਉਨਾਂ ਵੱਲੋਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਵੋਟ ਰਾਹੀਂ ਚੋਟ ਕਰਦੇ ਹੋਏ ਭਾਜਪਾ ਨੂੰ ਸਭ ਕੁਝ ਸਿਖਾਇਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.