ETV Bharat / state

ਏਮਜ ਦਾ ਪਿੱਟਿਆ ਜਾ ਰਿਹਾ ਹੈ ਢਿੰਡੋਰਾ, ਮਾਨਸਾ ਜ਼ਿਲ੍ਹੇ ਵਿੱਚ ਕੋਈ ਪ੍ਰੋਜੈਕਟ ਨਹੀਂ ਲਿਆਂਦਾ - ਗੁਰਮੀਤ ਸਿੰਘ ਖੁੱਡੀਆਂ - Lok Sabha Elections 2024

author img

By ETV Bharat Punjabi Team

Published : May 15, 2024, 4:11 PM IST

Lok Sabha Elections 2024: ਮਾਨਸਾ ਜ਼ਿਲ੍ਹੇ ਦੇ ਪਿੰਡ ਭੋਪਾਲ ਵਿਖੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਰੱਖੀ ਗਈ ਰੈਲੀ ਦੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਠਿੰਡਾ ਤੋਂ ਆਪਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਪੜ੍ਹੋ ਪੂਰੀ ਖਬਰ...

No project was brought in Mansa
ਏਮਜ ਦਾ ਪਿੱਟਿਆ ਜਾ ਰਿਹਾ ਹੈ ਢਿੰਡੋਰਾ (Etv Bharat Mansa)

ਏਮਜ ਦਾ ਪਿੱਟਿਆ ਜਾ ਰਿਹਾ ਹੈ ਢਿੰਡੋਰਾ (Etv Bharat Mansa)

ਮਾਨਸਾ: ਪੰਜਾਬ ਦੇ ਵਿੱਚ ਸਰਕਾਰ ਵੱਲੋਂ ਨਸ਼ੇ ਦੀ ਵੱਡੀ ਰਿਕਵਰੀ ਕੀਤੀ ਗਈ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡ ਭੋਪਾਲ ਵਿਖੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਰੱਖੀ ਗਈ ਰੈਲੀ ਦੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਠਿੰਡਾ ਤੋਂ ਆਪਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।

ਚਹਿਲ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ: ਪਿਛਲੇ ਦਿਨੀਂ ਯੂਥ ਕਾਂਗਰਸ ਪੰਜਾਬ ਦੇ ਜਰਨਲ ਸੈਕਟਰੀ ਚੁਸ਼ਪਿੰਦਰਬੀਰ ਚਹਿਲ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਭੋਪਾਲ ਵਿਖੇ ਚੁਸ਼ਪਿੰਦਰਬੀਰ ਚਹਿਲ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬਠਿੰਡਾ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਹੈ।

'ਬਠਿੰਡਾ ਵਿੱਚ ਏਮਜ ਲਿਆਉਣ ਦਾ ਪਿੱਟਿਆ ਢਿੰਡੋਰਾ': ਚੋਣ ਕਮਿਸ਼ਨ ਵੱਲੋਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੇ ਲਈ ਸਰਕਾਰ ਨੂੰ ਦਿੱਤੀ ਗਈ ਮਨਜ਼ੂਰੀ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਸੀ, ਪਰ ਇਲੈਕਸ਼ਨ ਕੋਡ ਲੱਗ ਜਾਣ ਕਾਰਨ ਰੁਕ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਦਿੱਤੀ ਗਈ ਸੀ ਕਿ ਉਨਾਂ ਨੂੰ ਮੁਆਵਜ਼ਾ ਦੇਣ ਦੀ ਮਨਜ਼ੂਰੀ ਦਿੱਤੀ ਜਾਵੇ। ਜਿਸ ਤੇ ਮਨਜ਼ੂਰੀ ਮਿਲ ਗਈ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਜੋ ਬਠਿੰਡਾ ਵਿੱਚ ਏਮਜ ਲਿਆਉਣ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ। ਪਰ ਮਾਨਸਾ ਦੇ ਵਿੱਚ ਕੋਈ ਵੀ ਹੈਲਥ ਨੂੰ ਲੈ ਕੇ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਮਾਨਸਾ ਦੇ ਵਿੱਚ ਕੋਈ ਡਿਵੈਲਪਮੈਂਟ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਠਿੰਡਾ ਲੋਕ ਸਭਾ ਹਲਕੇ ਦੇ ਲੋਕ ਉਨ੍ਹਾਂ ਨੂੰ ਸੰਸਦ ਵਿੱਚ ਭੇਜਦੇ ਹਨ ਤਾਂ ਉਨ੍ਹਾਂ ਵੱਲੋਂ ਮਾਨਸਾ ਜ਼ਿਲ੍ਹੇ ਤੋਂ ਡਿਵੈਲਪਮੈਂਟ ਦੇ ਕੰਮ ਸ਼ੁਰੂ ਕੀਤੇ ਜਾਣਗੇ ਅਤੇ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।

ਇਸ ਦੌਰਾਨ ਚਸ਼ਪਿੰਦਰਬੀਰ ਸਿੰਘ ਚਹਿਲ ਅਤੇ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕੀਤਾ ਜਾ ਰਿਹਾ ਹੈ। ਜਿਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਦੀ ਅਗਵਾਈ 'ਚ ਆਪ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ ਮਾਨਸਾ ਜ਼ਿਲ੍ਹੇ ਦੇ ਵਿਕਾਸ ਲਈ ਕੰਮ ਕਰਨਗੇ ਅਤੇ ਮਾਨਸਾ ਜ਼ਿਲ੍ਹੇ ਦੇ ਵਿੱਚ ਜੋ ਵੀ ਵੱਡੀਆਂ ਕਮੀਆਂ ਹਨ। ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਮਾਨਸਾ ਵਿੱਚ ਲਿਆਂਦਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.