ETV Bharat / state

26 ਜਨਵਰੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਪੁਲਿਸ ਹੋਈ ਮੁਸਤੈਦ,ਸਖ਼ਤੀ ਨਾਲ ਚਲਾਇਆ ਜਾ ਰਿਹਾ ਤਲਾਸ਼ੀ ਅਭਿਆਨ

author img

By ETV Bharat Punjabi Team

Published : Jan 23, 2024, 3:26 PM IST

A search operation is being conducted by the police in Amritsar on the occasion of Republic Day
26 ਜਨਵਰੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਪੁਲਿਸ ਹੋਈ ਮੁਸਤੈਦ,ਸਖ਼ਤੀ ਨਾਲ ਚਲਾਇਆ ਜਾ ਰਿਹਾ ਤਲਾਸ਼ੀ ਅਭਿਆਨ

ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਖਾਸ ਤੌਰ ਉੱਤੇ ਅੰਮ੍ਰਿਤਸਰ ਸ਼ਹਿਰ ਲਈ 70 ਪੁਲਿਸ ਮੁਲਾਜ਼ਮ ਸੁਰੱਖਿਆ ਨੂੰ ਲੈ ਕੇ ਭੇਜੇ ਗਏ ਹਨ।

26 ਜਨਵਰੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਪੁਲਿਸ ਹੋਈ ਮੁਸਤੈਦ,ਸਖ਼ਤੀ ਨਾਲ ਚਲਾਇਆ ਜਾ ਰਿਹਾ ਤਲਾਸ਼ੀ ਅਭਿਆਨ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਵੱਲੋਂ ਹੁਣ ਤੋਂ ਹੀ ਮੁਸਤੈਦੀ ਦਿਖਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਵਿੱਚ ਵੀ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਹੀ ਤਹਿਤ ਅੰਮ੍ਰਿਤਸਰ ਵਿਖੇ ਵੱਖ ਵੱਖ ਥਾਵਾਂ ਉੱਤੇ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਉਥੇ ਹੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਬੱਸ ਸਟੈਂਡ, ਸ਼ਹਿਰ ਦੇ ਸਾਰੇ ਮਾਲ ਦੇ ਵਿੱਚ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦੇ ਹੋਏ ਜੀਆਰਪੀ ਦੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਕਿਹਾ ਕਿ ਰੇਲਵੇ ਸਟੇਸ਼ਨ ਤੇ ਜੀਆਰਪੀ ਤੇ ਆਰਪੀਐਫ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਉਹ ਖੁਦ ਸੜਕਾਂ ਉੱਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਮਾਹੌਲ ਨੂੰ ਸ਼ਾਂਤ ਮਈ ਬਣਾਏ ਰੱਖਣ ਲਈ ਪੂਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਹੈ।

ਉਹਨਾਂ ਕਿਹਾ ਕਿ ਸਾਡੀ ਪੁਲਿਸ ਟੀਮ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਸਾਰੇ ਪੁਲਿਸ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਦੇ ਵਿੱਚ ਇੰਨੀ ਠੰਡ ਹੋਣ ਦੇ ਬਾਵਜੂਦ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕੀਤੀ ਜਾ ਰਹੀ ਹੈ।

ਸੁਰੱਖਿਆ ਪ੍ਰਬੰਧ ਮੁਕੰਮਲ: ਉਨ੍ਹਾਂ ਕਿਹਾ ਕਿ 26 ਜਨਵਰੀ ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮੁਕੰਮਲ ਕਰਨ ਲਈ ਸਪੈਸ਼ਲ ਆਪਰੇਸ਼ਨ ਚਲਾਏ ਗਏ ਹਨ। ਇੰਨ੍ਹਾਂ ਅਪ੍ਰੇਸ਼ਨਾਂ ਤਹਿਤ ਜਿੱਥੇ ਰੁਟੀਨ ਚੈਕਿੰਲ ਚੱਲ ਰਹੀ ਹੈ ਉੱਥੇ ਹੀ ਸਪੈਸ਼ਲ ਵਾਹਨ ਚੈਕਿੰਗ ਵੀ ਕੀਤੀ ਜਾ ਰਹੀ ਹੈ। ਸਾਰੇ ਇਲਾਕਿਆਂ ਦੇ ਹੋਟਲ ਅਤੇ ਸਰਾਵਾਂ ਦੀ ਚੈਕਿੰਗ ਵੀ ਚੱਲ ਰਹੀ ਹੈ ਕਿਉਂਕਿ ਸ਼ਰਾਰਤੀ ਅਨਸਰ ਇੰਨ੍ਹਾਂ ਨੂੰ ਛੁਪਣ ਗਾਹ ਦੇ ਰੂਪ ਵਿੱਚ ਵਰਤ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਲਿਸਟਾਂ ਦੇ ਮੁਤਾਬਿਕ ਸ਼ੱਕੀ ਹਨ ਉਹਨਾਂ ਦੇ ਉੱਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਸਪੈਸ਼ਲ ਫੋਰਸ ਡੀਜੀਪੀ ਆਫਿਸ ਵੱਲੋਂ ਦਿੱਤੀ ਗਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਜੀਆਰਪੀ ਦੇ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਦਸਿਆ ਕਿ ਅੱਜ ਰੇਲਵੇ ਸਟੇਸ਼ਨ 'ਤੇ ਪਹੁੰਚੇ ਯਾਤਰੂਆ ਦੇ ਸਮਾਨ ਦੀ ਚੈਕਿੰਗ ਕੀਤੀ ਗਈ ਅਤੇ ਉਹਨਾ ਨੂੰ ਸੁਰਖਿਆ ਪ੍ਰਬੰਧਾ ਪ੍ਰਤੀ ਸੁਚੇਤ ਕੀਤਾ ਗਿਆ ਹੈ। ਇਸ ਮੌਕੇ ਰੇਲਵੇ ਸਟੇਸ਼ਨ 'ਤੇ ਪਈਆਂ ਲਵਾਰਿਸ ਚੀਜਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਸੁਰਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅੱਜ ਸਵੇਰ ਤੋਂ ਹੀ ਸਾਡੇ ਵੱਲੋ ਪੂਰੀ ਰਿਹਸਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼ਹਿਰ ਦੇ ਆਉਣ ਜਾਉਣ ਵਾਲ਼ੇ ਸਾਰੇ ਰਸਤਿਆਂ 'ਤੇ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਵਾਸੀ 26 ਜਨਵਰੀ ਗਣਤੰਤਰ ਦਿਵਸ ਦਾ ਦਿਹਾੜਾ ਅਮਨ ਸ਼ਾਂਤੀ ਨਾਲ ਮਨਾ ਸਕਣ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ ਨਜਰ ਆਏ ਤਾਂ ਉਸ ਦੀ ਸੂਚਨਾ ਪੁਲਿਸ ਅਧਿਕਾਰੀਆ ਨੂੰ ਦਿੱਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.