ਅੰਮ੍ਰਿਤਸਰ: ਆਏ ਦਿਨ ਹੀ ਤੇਜ਼ ਰਫਤਾਰ ਵਾਹਨ ਕਈ ਹਾਦਸਿਆਂ ਦਾ ਕਾਰਨ ਬਣਦੇ ਹਨ। ਅਜਿਹਾ ਹੀ ਇੱਕ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿਖੇ ਉਸ ਵੇਲੇ ਬਾਜ਼ਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਜਦੋਂ ਕਿ ਤੜਕਸਾਰ ਅੰਮ੍ਰਿਤਸਰ ਤੋਂ ਅਜਨਾਲਾ ਸਾਈਡ ਜਾ ਰਹੀ ਬਲੈਰੋ ਕਾਰ ਨੇ ਇੱਕ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਕਲ ਸਵਾਰ 15 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ।
ਵਾਹਨਾਂ ਨੂੰ ਧਿਆਨ ਨਾਲ ਚਲਾਉਣ ਦੀ ਕੀਤੀ ਅਪੀਲ
ਇਸ ਦੌਰਾਨ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਬੱਚੇ ਦੇ ਪਰਵਾਰਿਕ ਮੈਂਬਰਾਂ ਨੇ ਦੱਸਿਆ ਕਿ ''ਬੱਚੇ ਦਾ ਨਾਮ ਗੁਰਸ਼ਬਦ ਮੀਤ ਸਿੰਘ ਹੈ ਜੋ ਕਿ ਘਰ ਤੋਂ ਘਰੇਲੂ ਸਮਾਨ ਲੈਣ ਲਈ ਬੱਚਾ ਨਿਕਲਿਆ ਸੀ ਅਤੇ ਸਾਈਕਲ 'ਤੇ ਸੀ ਅਤੇ ਜਦੋਂ ਸੜਕ 'ਤੇ ਜਾ ਰਿਹਾ ਸੀ ਤਾਂ ਤੇਜ਼ ਰਫਤਾਰ 'ਚ ਆ ਰਹੇ ਬਲੈਰੋ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਕਿ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।'' ਇਸ ਦੇ ਨਾਲ ਹੀ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਜਿੱਥੇ ਇਨਸਾਫ ਦੀ ਗੁਹਾਰ ਲਗਾਈ ਉੱਥੇ ਹੀ ''ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਧਿਆਨ ਨਾਲ ਚਲਾਉਣ ਤਾਂ ਕਿ ਕਿਸੇ ਹੋਰ ਦੀ ਕੀਮਤੀ ਜਾਨ ਨਾ ਜਾ ਸਕੇ।''
ਬਿਆਨ ਦੇ ਆਧਾਰ 'ਤੇ ਕਾਰਵਾਈ
ਦੂਸਰੇ ਪਾਸੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜਨਾਲਾ ਦੇ ਰਹਿਣ ਵਾਲੇ ਗੁਰਸ਼ਬਦ ਮੀਤ ਸਿੰਘ ਬੱਚਾ ਜੋ ਕਿ ਸਾਈਕਲ 'ਤੇ ਸੜਕ ਪਾਰ ਕਰ ਰਿਹਾ ਸੀ। ਉਸਦੀ ਬਲੈਰੋ ਕਾਰ ਨਾਲ ਟੱਕਰ ਹੋ ਗਈ ਹੈ। ਜਿਸ ਕਾਰਨ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ ਹੈ। ਫਿਲਹਾਲ ਕਾਰ ਅਤੇ ਕਾਰ ਚਾਲਕ ਨੂੰ ਕਾਬੂ ਕੀਤਾ ਹੈ। ਇਸਤੋਂ ਅੱਗੇ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ 'ਤੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

- ਖੰਨਾ 'ਚ ਪੁਲਿਸ ਮੁਕਾਬਲਾ: ਮੁਲਜ਼ਮ ਅਰੁਣ ਕੁਮਾਰ ਗੋਲੀ ਲੱਗਣ ਤੋਂ ਬਾਅਦ ਗ੍ਰਿਫ਼ਤਾਰ, ਮੌਕੇ ਤੋਂ 32 ਬੋਰ ਦੀ ਪਿਸਤੌਲ ਵੀ ਬਰਾਮਦ
- ਅੰਮ੍ਰਿਤਸਰ ਪੁਲਿਸ ਨੇ ਚਾਰ ਕਿਲ੍ਹੋ ਹੈਰੋਇਨ ਸਮੇਤ ਕਾਬੂ ਕੀਤੇ ਵੱਡੇ ਨਸ਼ਾ ਤਸਕਰ, ਪਾਕਿਸਤਾਨੀ ਡਰੱਗ ਸਮੱਗਲਰਾਂ ਨਾਲ ਜੁੜੇ ਤਾਰ
- ਅਸਲ ਮੁੱਦਿਆਂ ਤੋਂ ਭਟਕੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਚੱਲ ਰਹੀ ਸੋਸ਼ਲ ਮੀਡੀਆ ਵਾਰ, AI ਟੂਲ ਨਾਲ ਬਣਾਈਆਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ