ETV Bharat / state

ਦੋ ਬੱਸਾਂ ਦੇ ਟਕਰਾਉਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ, ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ - Bus accident in Ludhiana

author img

By ETV Bharat Punjabi Team

Published : Apr 24, 2024, 6:43 PM IST

Youth dies due to collision of two buses
ਦੋ ਬੱਸਾਂ ਦੇ ਟਕਰਾਉਣ ਕਾਰਨ ਨੌਜਵਾਨ ਮੌਤ

Bus accident in Ludhiana: ਇੱਕ ਪ੍ਰਾਈਵੇਟ ਬੱਸ ਅਤੇ ਇੱਕ ਸਰਕਾਰੀ ਬੱਸ ਹਾਦਸੇ ਵਿੱਚ ਇੱਕ 28 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

ਦੋ ਬੱਸਾਂ ਦੇ ਟਕਰਾਉਣ ਕਾਰਨ ਨੌਜਵਾਨ ਮੌਤ

ਲੁਧਿਆਣਾ: ਪੰਜਾਬ ਵਿੱਚ ਬੱਸ ਹਾਦਸੇ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ, ਆਏ ਦਿਨ ਕਿਤੇ ਨਾ ਕਿਤੇ ਕੋਈ ਨਾ ਕੋਈ ਬੱਸ ਹਾਦਸਾ ਹੋ ਰਿਹਾ ਹੈ। ਅੱਜ ਤੜਕਸਾਰ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਇੱਕ ਪ੍ਰਾਈਵੇਟ ਬੱਸ ਅਤੇ ਇੱਕ ਸਰਕਾਰੀ ਬੱਸ ਹਾਦਸਾ ਵਾਪਰਿਆ, ਜਿਸ ਵਿੱਚ ਰਮੇਸ਼ (28 ਸਾਲ) ਨਾਂ ਦੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਾਦਸਾ ਉਸ ਵੇਲੇ ਹੋਇਆ ਜਦੋਂ ਰਮੇਸ਼ ਆਪਣੀ ਨਿੱਜੀ ਬੱਸ ਨੂੰ ਬੈਕ ਕਰਵਾ ਰਿਹਾ ਸੀ, ਇਸ ਦੌਰਾਨ ਪਿੱਛੋਂ ਇੱਕ ਹੋਰ ਬਸ ਆ ਗਈ ਅਤੇ ਜਦੋਂ ਤੱਕ ਉਹ ਆਪਣੇ ਆਪ ਨੂੰ ਸੰਭਾਲਦਾ ਤਾਂ ਉਦੋਂ ਤੱਕ ਦੂਸਰੀ ਬੱਸ ਨਹੀਂ ਰੁਕੀ ਅਤੇ ਉਹ ਦੋਵੇਂ ਬੱਸਾਂ ਦੇ ਵਿਚਕਾਰ ਆ ਗਿਆ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

ਦੱਸ ਦਈਏ ਕਿ ਰਮੇਸ਼ ਨੇਪਾਲ ਦਾ ਰਹਿਣ ਵਾਲਾ ਸੀ ਅਤੇ ਉਹ ਪ੍ਰਾਈਵੇਟ ਬੱਸ ਦੀ ਸਾਫ ਸਫਾਈ ਦਾ ਕੰਮ ਕਰਦਾ ਸੀ। ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਰਹਿ ਰਿਹਾ ਸੀ। ਇਸ ਮੌਕੇ ਪੁਲਿਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਤੜਕਸਾਰ ਹੀ ਇਹ ਹਾਦਸਾ ਵਾਪਰਿਆ ਹੈ, ਉਹਨਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਮੌਕੇ ਤੇ ਸੱਦਿਆ ਗਿਆ ਹੈ, ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਕਹਿਣਾ ਹੈ ਕਿ ਅੱਜ ਇਸ ਹਾਦਸੇ ਵਿੱਚ ਸਾਡੀ ਕੋਈ ਗਲਤੀ ਨਹੀਂ ਹੈ, ਬਸ ਸਿਰਫ ਅਸੀਂ ਲਗਾਈ ਸੀ ਅਤੇ ਪ੍ਰਾਈਵੇਟ ਬੱਸ ਬੈਕ ਹੋ ਰਹੀ ਸੀ, ਜਿਸ ਕਾਰਨ ਨੌਜਵਾਨ ਦੋਵਾਂ ਬੱਸਾਂ ਵਿੱਚ ਆ ਗਿਆ। ਇਸ ਮਾਮਲੇ ਦੇ ਵਿੱਚ ਪੁਲਿਸ ਨੇ ਜਰੂਰ ਦਾਅਵਾ ਕੀਤਾ ਹੈ ਕਿ ਉਹਨਾਂ ਵੱਲੋਂ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ ਪਰ ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਨਾਲ ਸਮਝੌਤਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਸਾਡੇ ਪਰਿਵਾਰ ਦਾ ਇੱਕ ਜੀਅ ਗਿਆ ਹੈ, ਸਾਨੂੰ ਸਿਰਫ਼ ਇਨਸਾਫ ਚਾਹੀਦਾ ਹੈ। ਇਸ ਮੌਕੇ ਮ੍ਰਿਤਕ ਰਮੇਸ਼ ਦੇ ਭਰਾ ਨੇ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.