ETV Bharat / state

ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼ ਦਾ ਮਾਮਲਾ, ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ, ਦੋਸਤਾਂ 'ਤੇ ਲੱਗੇ ਜਬਰਦਸਤੀ ਨਸ਼ਾ ਕਰਵਾਉਣ ਦੇ ਇਲਜ਼ਾਮ - drug overdose in Faridkot

author img

By ETV Bharat Punjabi Team

Published : May 4, 2024, 7:54 AM IST

Updated : May 4, 2024, 8:14 AM IST

DRUG OVERDOSE IN FARIDKOT: ਫਰੀਦਕੋਟ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਮਾਪਿਆਂ ਦਾ ਇਲਜ਼ਾਮ ਹੈ ਕਿ ਦੋਸਤਾਂ ਨੇ ਧੱਕੇ ਨਾਲ ਉਨ੍ਹਾਂ ਦੇ ਮੁੰਡੇ ਨੂੰ ਨਸ਼ਾ ਕਰਵਾਇਆ ਹੈ ਕਿਉਂਕਿ ਨੌਜਵਾਨ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਆਦੀ ਨਹੀਂ ਸੀ।
FORCING HIM TO TAKE DRUGS
ਭੇਦਭਰੇ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ ਮਾਮਲੇ 'ਚ ਵੱਡਾ ਖੁਲਾਸਾ (ਫਰੀਦਕੋਟ ਰਿਪੋਟਰ)

ਦੋਸਤਾਂ 'ਤੇ ਲੱਗੇ ਜਬਰਦਸਤੀ ਨਸ਼ਾ ਕਰਵਾਉਣ ਦੇ ਇਲਜ਼ਾਮ (ਫਰੀਦਕੋਟ ਰਿਪੋਟਰ)

ਫਰੀਦਕੋਟ: ਟੀਚਰ ਕਲੋਨੀ ਦੇ ਪਿੱਛੇ ਖੇਤਾਂ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਲਾਤਾਂ 'ਚ ਲਾਸ਼ ਮਿਲੀ ਸੀ, ਜਿਸ ਨੂੰ ਲੈਕੇ ਸ਼ੰਕਾ ਜਤਾਈ ਜਾ ਰਹੀ ਸੀ ਕਿ ਨੌਜਵਾਨ ਦਾ ਕਤਲ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕੀਤੇ ਗਏ ਹਨ।

ਜਬਰਦਸਤੀ ਨਸ਼ਾ ਕਰਵਾ ਕੇ ਕਤਲ: ਪੁਲਿਸ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਰਕੇ ਹੋਈ ਪਰ ਦੂਜੇ ਪਾਸੇ ਪਰਿਵਾਰਕ ਮੈਂਬਰ ਇਸ ਨੂੰ ਸਾਜ਼ਿਸ਼ ਤਹਿਤ ਕੀਤਾ ਕਤਲ ਕਰਾਰ ਦੇ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕਰਦੇ ਹੋਏ ਲਾਸ਼ ਨੂੰ ਸੜਕ ਉੱਤੇ ਰੱਖ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰ ਨੇ ਕਿਹਾ ਕਿ ਮ੍ਰਿਤਕ ਯੁਵਰਾਜ ਸਿੰਘ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕਰਦਾ ਸੀ, ਜਰੂਰ ਉਸ ਨਾਲ ਰੰਜਿਸ਼ ਰੱਖਣ ਵਾਲੇ ਲੋਕਾਂ ਵੱਲੋਂ ਉਸ ਨੂੰ ਜਬਰਦਸਤੀ ਨਸ਼ਾ ਕਰਵਾ ਕੇ ਕਤਲ ਕੀਤਾ ਗਿਆ ਹੈ।

ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ: ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੀ ਜਾਨ ਵੀ ਨਸ਼ਿਆਂ ਕਾਰਨ ਗਈ ਸੀ। ਨਾਲ ਹੀ ਉਨ੍ਹਾਂ ਇਲਜ਼ਾਮ ਲਗਾਇਆ ਕਿ ਮੁਹੱਲੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏ.ਐਸ.ਆਈ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਜਾਨ ਨਸ਼ੇ ਦੀ ਓਵਰਡੋਜ਼ ਕਾਰਣ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ ਉੱਤੇ ਦੋ ਲੋਕਾਂ ਖਿਲਾਫ ਨਾਮ ਦੇ ਨਾਲ ਅਤੇ ਬਾਕੀ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਸਭ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Last Updated :May 4, 2024, 8:14 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.