ETV Bharat / state

7 ਮਹੀਨੇ ਪਹਿਲਾਂ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, ਪਰਿਵਾਰ ਕਰ ਰਿਹਾ ਮਦਦ ਦੀ ਅਪੀਲ

author img

By ETV Bharat Punjabi Team

Published : Jan 22, 2024, 11:17 AM IST

Updated : Jan 22, 2024, 11:38 AM IST

A young man from Amritsar, who went to Canada 7 months ago, died in a road accident
7 ਮਹੀਨੇ ਪਹਿਲਾਂ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

Amritsar Youth died in Canada: ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੋਰਾਨ ਮੌਤ ਹੋ ਗਈ। ਪੂਰਾ ਪਰਿਵਾਰ ਇਸ ਮੌਕੇ ਸਰਕਾਰ ਤੋਂ ਮਦਦ ਦੀ ਗੁਹਾਰ ਲਾ ਰਿਹਾ ਹੈ ਕਿ ਉਹਨਾਂ ਦੇ ਪੁਤੱਰ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ।

7 ਮਹੀਨੇ ਪਹਿਲਾਂ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਅੰਮ੍ਰਿਤਸਰ : ਪੰਜਾਬ ਤੋਂ ਸੁਨਹਿਰੇ ਭਵਿੱਖ ਦੀ ਤਲਾਸ਼ 'ਚ ਲਗਾਤਾਰ ਪੰਜਾਬੀ ਨੌਜਵਾਨ ਵਿਦੇਸ਼ਾਂ ਨੂੰ ਕੂਚ ਕਰ ਰਹੇ ਹਨ। ਪਰ ਇਸ ਦੌਰਾਨ ਹੀ ਵਿਦੇਸ਼ੀ ਧਰਤੀ ਦੇ ਉੱਤੇ ਜਦੋਂ ਕੋਈ ਅਣਸੁਖਾਵੀ ਘਟਨਾ ਵਾਪਰ ਜਾਂਦੀ ਹੈ ਤਾਂ ਪਿੱਛੇ ਉਹਨਾਂ ਦੇ ਪਰਿਵਾਰਾਂ ਦੇ ਹਾਲਾਤ ਅਤੇ ਹੰਜੂ ਦੇਖ ਕੇ ਆਪਣੇ ਆਪ ਨੂੰ ਭਾਵਕ ਹੋਣ ਤੋਂ ਰੋਕਣਾ ਬੇਹਦ ਮੁਸ਼ਕਲ ਹੋ ਜਾਂਦਾ ਹੈ। ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਦੇ ਘਰ ਵਿੱਚ। ਜਿਸ ਦੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਚ ਮੌਤ ਹੋ ਗਈ।

ਸੱਤ ਮਹੀਨੇ ਪਹਿਲਾਂ ਗਿਆ ਸੀ ਕੈਨੇਡਾ: ਮਾਮਲਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦਾ ਹੈ। ਜਿੱਥੋਂ ਦਾ 27 ਸਾਲਾ ਨੌਜਵਾਨ ਜੋ ਕਿ ਕਰੀਬ ਸੱਤ ਮਹੀਨੇ ਪਹਿਲਾਂ ਕੈਨੇਡਾ ਦੇ ਵਿੱਚ ਰੋਜ਼ੀ ਰੋਟੀ ਕਮਾਉਣ ਦੇ ਲਈ ਗਿਆ ਸੀ। ਲੇਕਿਨ ਇਸ ਦੌਰਾਨ ਹੀ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਕਾਰਨ ਗੁਰਜੰਟ ਸਿੰਘ ਦੀ ਬੇਵਕਤੀ ਮੌਤ ਹੋ ਗਈ ਹੈ। ਗੁਰਜੰਟ ਸਿੰਘ ਦੀ ਮੌਤ ਹੋ ਜਾਣ ਦੀ ਖਬਰ ਪਰਿਵਾਰ ਅਤੇ ਪਿੰਡ ਵਿੱਚ ਪਤਾ ਲੱਗਣ ਤੋਂ ਬਾਅਦ ਹਰ ਤਰਫ ਸੋਗਮਈ ਮਾਹੌਲ ਹੈ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਲੋਕ ਨੌਜਵਾਨ ਗੁਰਜੰਟ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਉਹਨਾਂ ਦੇ ਘਰ ਪਹੁੰਚ ਰਹੇ ਹਨ।

ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ ਨੌਜਵਾਨ : ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਨੌਜਵਾਨ ਦੇ ਬਜ਼ੁਰਗ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਪੁੱਤਰ ਗੁਰਜੰਟ ਸਿੰਘ ਬੇਹਦ ਸਾਊ ਸੁਭਾਵ ਦਾ ਮਾਲਕ ਸੀ। ਉਹ ਪਰਿਵਾਰ ਲਈ ਕੁਝ ਕਰਨਾ ਚਾਹੁੰਦਾ ਸੀ ਇਸ ਲਈ ਉਹ ਕੁਝ ਸਾਲ ਪਹਿਲਾਂ ਕੰਮ ਕਾਜ ਲਈ ਸਿੰਗਾਪੁਰ ਗਿਆ ਸੀ। ਉਥੋਂ ਵਾਪਿਸ ਆਉਣ ਮਗਰੋਂ ਕਰੀਬ ਸੱਤ ਮਹੀਨੇ ਪਹਿਲਾਂ ਉਹ ਸਿੰਘਾਪੁਰ ਤੋਂ ਵਰਕ ਪਰਮਿਟ ਦੇ ਉੱਤੇ ਕੈਨੇਡਾ ਚਲਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੁਰਜੰਟ ਸਿੰਘ ਆਪਣੇ ਦੋ ਸਾਥੀਆਂ ਨਾਲ ਕਿਸੇ ਕੰਮ ਲਈ ਗਿਆ ਸੀ ਕਿ ਇਸ ਦੌਰਾਨ ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਬੇਵਕਤੀ ਮੌਤ ਹੋ ਗਈ ਹੈ। ਉਹਨਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਉਪਰਾਲਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਸੋਸ਼ਲ ਮੀਡੀਆ 'ਤੇ ਮਦਦ ਲਈ ਫੰਡ ਇਕੱਠਾ ਕੀਤਾ ਜਾ ਰਿਹਾ: ਪਰਿਵਾਰ ਵਿੱਚ ਇਸ ਵੇਲੇ ਔਖੀ ਘੜੀ 'ਚ ਉਹਨਾਂ ਨਾਲ ਖੜ੍ਹੇ ਹੋਣ ਵਾਲੇ ਸਮਾਜ ਸੇਵੀ ਬੱਲ ਬੁਤਾਲੇ ਵਾਲਾ ਨੇ ਦੱਸਿਆ ਨੌਜਵਾਨ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੇ ਲਈ ਆਰਥਿਕ ਮਦਦ ਇਕੱਠੀ ਕੀਤੀ ਜਾ ਰਹੀ ਹੈ। ਜਿਸ ਲਈ ਕੈਨੇਡਾ ਦੇ ਵਿੱਚ ਮ੍ਰਿਤਕ ਗੁਰਜੰਟ ਸਿੰਘ ਦੇ ਚਚੇਰੇ ਭਰਾ ਨਿਰਮਲ ਸਿੰਘ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਭੇਜ ਲਈ ਸੋਸ਼ਲ ਮੀਡੀਆ 'ਤੇ ਮਦਦ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਅਪੀਲ ਕਰਦਿਆ ਕਿਹਾ ਕਿ ਕੋਸ਼ਿਸ਼ ਹੈ ਕਿ ਜਲਦ ਮ੍ਰਿਤਿਕ ਗੁਰਜੰਟ ਸਿੰਘ ਦੀ ਮ੍ਰਿਤਿਕ ਦੇਹ ਭਾਰਤ ਆ ਜਾਵੇਗੀ। ਪਰ ਇਸ ਦੌਰਾਨ ਪਰਿਵਾਰ ਦੀ ਮੰਗ ਅਨੁਸਾਰ ਦਿੱਲੀ ਏਅਰਪੋਰਟ ਦੀ ਬਜਾਏ ਉਸ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਆਉਣ ਦਿੱਤਾ ਜਾਵੇ। ਇਸ ਦੌਰਾਨ ਕਿਸੇ ਤਰ੍ਹਾ ਦੀ ਕਾਗਜੀ ਕਾਰਵਾਈ ਨੂੰ ਢਿੱਲਾ ਨਾ ਪਾਇਆ ਜਾਵੇ ਤਾਂ ਜੋ ਪਰਿਵਾਰ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਨਿਭਾਅ ਸਕੇ।

Last Updated :Jan 22, 2024, 11:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.