ETV Bharat / state

'ਆਪ' ਉਮੀਦਵਾਰ ਗੁਰਮੀਤ ਖੁੱਡੀਆਂ ਦਾ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਉੱਤੇ ਤੰਜ, ਕਿਹਾ-ਲੰਬੀ ਜਿਹਾ ਹੀ ਹੋਵੇਗਾ ਇਸ ਵਾਰ ਬਦਲ ਪਰਿਵਾਰ ਦਾ ਹਸ਼ਰ - Gurmeet Khudian on Harsimrat

author img

By ETV Bharat Punjabi Team

Published : Apr 23, 2024, 7:46 AM IST

attack on Akali Dal candidate
ਹਰਸਿਮਰਤ ਕੌਰ ਬਾਦਲ ਉੱਤੇ ਤੰਜ

ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਇੱਕ ਵਾਰ ਫਿਰ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਦੀ ਟਿਕਟ ਦੇਕੇ ਮੈਦਾਨ ਵਿੱਚ ਉਤਾਰਿਆ ਹੈ। ਦੂਜੇ ਪਾਸੇ ਬਠਿੰਡਾ ਤੋਂ ਆਪ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਨੇ ਆਖਿਆ ਹੈ ਕਿ ਜਿਵੇਂ ਉਨ੍ਹਾਂ ਨੇ ਲੰਬੀ ਹਲਕੇ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫਰਕ ਨਾਲ ਹਰਾਇਆ ਸੀ ਉਸੇ ਤਰ੍ਹਾਂ ਹੁਣ ਹਰਸਿਮਰਤ ਕੌਰ ਬਾਦਲ ਨੂੰ ਵੀ ਮਾਤ ਦੇਣਗੇ।

ਗੁਰਮੀਕਤ ਸਿੰਘ ਖੁੱਡੀਆਂ,ਉਮੀਦਵਾਰ

ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਪਰ ਅਕਾਲੀ ਦਲ ਦੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਜੋ ਲੰਬੀ ਵਿਖੇ ਵਿਧਾਨ ਸਭਾ ਚੋਣਾਂ ਦੌਰਾਨ ਹੋਇਆ ਸੀ ਹੁਣ ਬਠਿੰਡਾ ਲੋਕ ਸਭਾ ਚੋਣਾਂ ਦੌਰਾਨ ਵੀ ਉਹੀ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਵਿਖੇ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਅਤੇ ਸਰਪੰਚਾਂ ਨੂੰ ਆਪ ਪਾਰਟੀ ਵਿੱਚ ਸ਼ਾਮਿਲ ਕਰਨ ਸਮੇਂ ਕੀਤਾ।

ਪਾਰਟੀ ਨੂੰ ਮਿਲੀ ਮਜ਼ਬੂਤੀ: ਦਰਅਸਲ ਬਠਿੰਡਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ। ਮਾਨਸਾ ਹਲਕੇ ਦੇ ਕਈ ਪਿੰਡਾਂ ਵਿੱਚ ਉਹਨਾਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਉਸ ਤੋਂ ਬਾਅਦ ਸਰਦੂਲਗੜ੍ਹ ਲੋਕ ਸਭਾ ਹਲਕੇ ਦੇ ਵਿੱਚੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਵਿੱਚ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਗੁਰਸ਼ਰਨ ਸਿੰਘ ਮੂਸਾ ਕਰਮਗੜ ਔਰਤਾਂ ਵਾਲੀ ਦੇ ਸਰਪੰਚ ਗਮਦੂਰ ਸਿੰਘ ਅਤੇ ਹੋਰ ਪਿੰਡਾਂ ਦੇ ਅਕਾਲੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ।

ਹਰਸਿਮਰਤ ਕੌਰ ਬਾਦਲ ਉੱਤੇ ਤੰਜ: ਇਸ ਦੌਰਾਨ ਉਹਨਾਂ ਕਿਹਾ ਕਿ ਬਠਿੰਡਾ ਲੋਕ ਸਮਾਂ ਤੋਂ ਹਰਸਿਮਰਤ ਕੌਰ ਬਾਦਲ ਦਾ ਨਾਮ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜੋ ਲੰਬੀ ਵਿਖੇ ਹੋਇਆ ਸੀ ਉਹੀ ਬਠਿੰਡਾ ਵਿਖੇ ਵੀ ਹੋਵੇਗਾ। ਭਾਵ ਉਹ ਮਰਹੂਮ ਪ੍ਰਕਾਸ਼ ਬਾਦਲ ਦੀ ਤਰ੍ਹਾਂ ਹੀ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਵੀ ਮਾਤ ਦੇਣਗੇ। ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਵਿੱਚ ਵਾਧਾ ਹੋਇਆ ਹੈ ਅਤੇ ਅਕਾਲੀ ਦਲ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਲਗਾਤਾਰ ਕੀਤਾ ਜਾ ਰਿਹਾ ਹੈ। ਗੁਣ ਤੱਕ ਉਹਨਾਂ ਸਾਹਮਣੇ ਕੋਈ ਵੀ ਅਜਿਹਾ ਵੱਡਾ ਮੁੱਦਾ ਨਹੀਂ ਆਇਆ ਕਿਉਂਕਿ ਸਰਕਾਰ ਵੱਲੋਂ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.