ETV Bharat / state

ਪੰਜਾਬ ਵਿੱਚ ਆਪ ਨੇ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਕੈਬਨਿਟ ਮੰਤਰੀਆਂ ਨੂੰ ਉਤਾਰਿਆ ਮੈਦਾਨ 'ਚ, 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਬਾਕੀ

author img

By ETV Bharat Punjabi Team

Published : Mar 14, 2024, 1:21 PM IST

Updated : Mar 14, 2024, 1:57 PM IST

Etv Bharat
Etv Bharat

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਸਬੰਧੀ ਪਹਿਲੀ ਲਿਸਟ ਜਾਰੀ ਕਰਦਿਆਂ ਅੱਠ ਉਮੀਦਵਾਰਾਂ ਦੇ ਨਾਮ ਦੀ ਲਿਸਟ ਜਾਰੀ ਕੀਤੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਆਪਣੇ ਲੋਕ ਸਭਾ ਉਮੀਦਵਾਰਾਂ ਦੀਆਂ ਲਿਸਟਾਂ ਇੱਕ-ਇੱਕ ਕਰਕੇ ਜਾਰੀ ਕੀਤੀਆਂ ਜਾ ਰਹੀਆਂ ਨੇ ਹੁਣ ਉੱਥੇ ਹੀ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣੇ ਪਹਿਲੇ ਪੱਤੇ ਖੋਲ੍ਹਦਿਆਂ ਅੱਠ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਐਲਾਨੇ ਹਨ। ਫਿਲਹਾਲ 13 ਵਿੱਚੋਂ ਬਾਕੀ ਬਚਦੀਆਂ 5 ਸੀਟਾਂ ਲਈ ਨਾਮ ਐਲਾਨੇ ਜਾਣੇ ਬਾਕੀ ਹਨ।

list of Lok Sabha candidates in Punjab
ਉਮੀਦਵਾਰਾਂ ਦੀ ਪਹਿਲੀ ਲਿਸਟ

ਕਈ ਕੈਬਨਿਟ ਮੰਤਰੀ ਮੈਦਾਨ ਵਿੱਚ: ਦੱਸ ਦਈਏ ਆਮ ਆਦਮੀ ਪਾਰਟੀ ਵੱਲੋਂ ਐਲਾਨੀ ਗਈ ਅੱਠ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ 5 ਮੌਜੂਦਾ ਕੈਬਨਿਟ ਮੰਤਰੀਆਂ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਵਿੱਚ ਪਹਿਲਾਂ ਨਾਮ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾਕਟਰ ਬਲਬੀਰ ਸਿੰਘ ਅਤੇ ਲਾਲਜੀਤ ਭੁੱਲਰ ਦਾ ਨਾਮ ਸ਼ਾਮਿਲ ਹੈ। ਇਨ੍ਹਾਂ ਤੋਂ ਇਲਾਵਾ ਬਾਕੀ ਤਿੰਨ ਸੀਟਾਂ ਉੱਤੇ ਗੁਰਪ੍ਰੀਤ ਸਿੰਘ ਜੀਪੀ, ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਅਦਾਕਾਰ ਕਰਮਜੀਤ ਅਨਮੋਲ ਦਾ ਨਾਮ ਵੀ ਐਲਾਨਿਆ ਗਿਆ ਹੈ।

ਬਾਦਲਾਂ ਦੇ ਗੜ੍ਹ 'ਚ ਚੁਣੌਤੀ ਦੇਣਗੇ ਖੁੱਡੀਆਂ: ਮਾਸਟਰ ਸਟਰੋਕ ਖੇਡਦਿਆਂ ਆਪ ਨੇ ਬਠਿੰਡਾ ਤੋਂ ਇੱਕ ਵਾਰ ਫਿਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਲੋਕ ਸਭਾ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਪੰਜ ਵਾਰ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਤ ਦੇਣ ਤੋਂ ਬਾਅਦ ਵਿਧਾਨ ਸਭਾ ਪਹੁੰਚੇ ਗੁਰਮੀਤ ਸਿੰਘ ਖੁੱਡੀਆਂ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ। 2022 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਲੰਬੀ ਵਿਧਾਨ ਸਭਾ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਗੁਰਮੀਤ ਸਿੰਘ ਖੁੱਡੀਆਂ ਨੇ ਚੋਣ ਲੜੀ ਸੀ । ਦੱਸ ਦਈਏ ਕਿਸੇ ਸਮੇਂ ਕਾਂਗਰਸ ਦੀ ਟਿਕਟ ਉੱਤੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਗੁਰਮੀਤ ਸਿੰਘ ਖੁੱਡੀਆਂ ਨੇ ਚੋਣ ਲੜੀ ਸੀ ਪਰ ਸਫਲਤਾ ਨਹੀਂ ਮਿਲੀ ਸੀ।

Last Updated :Mar 14, 2024, 1:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.