ETV Bharat / state

ਖੰਨਾ 'ਚ ਚੋਣ ਲੜਨ ਦੀ ਤਿਆਰੀ ਕਰ ਰਹੇ ਆਪ ਆਗੂ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਦੀ ਪੁਲਿਸ ਕਰ ਰਹੀ ਭਾਲ - AAP leader shot dead

ਲੁਧਿਆਣਾ ਦੇ ਖੰਨਾ ਵਿੱਚ 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਤਲ ਕੀਤਾ ਗਿਆ ਸ਼ਖ਼ਸ ਪੰਚਾਇਤੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ।

author img

By ETV Bharat Punjabi Team

Published : Sep 9, 2024, 10:31 PM IST

ELECTION IN KHANNA
ਆਪ ਆਗੂ ਦਾ ਗੋਲੀਆਂ ਮਾਰ ਕੇ ਕਤਲ (ETV BHARAT PUNJAB (ਰਿਪੋਟਰ ਲੁਧਿਆਣਾ))
ਅਣਪਛਾਤਿਆਂ ਦੀ ਪੁਲਿਸ ਕਰ ਰਹੀ ਭਾਲ (ETV BHARAT PUNJAB (ਰਿਪੋਟਰ ਲੁਧਿਆਣਾ))

ਲੁਧਿਆਣਾ: ਖੰਨਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਦਾ ਅੱਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਵਾਰਦਾਤ ਉਸ ਵੇਲੇ ਹੋਈ ਜਦੋਂ ਤਰਲੋਚਨ ਸਿੰਘ ਆਪਣੇ ਖੇਤਾਂ ਤੋਂ ਵਾਪਿਸ ਆ ਰਿਹਾ ਸੀ ਅਤੇ ਉਸ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਅਤੇ ਉਸ ਦੀ ਮੌਤ ਹੋ ਗਈ। ਪਿਛਲੀ ਵਾਰ ਵੀ ਤਰਲੋਚਨ ਸਿੰਘ ਨੇ ਆਪਣੇ ਪਿੰਡ ਦੇ ਵਿੱਚ ਸਰਪੰਚੀ ਦੀ ਚੋਣ ਲੜੀ ਸੀ ਪਰ ਹਾਰ ਗਿਆ ਸੀ। ਇਸ ਵਾਰ ਉਸ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿੱਤਣ ਦੀ ਕਾਫੀ ਉਮੀਦ ਸੀ ਅਤੇ ਉਹ ਚੋਣਾਂ ਲੜਨ ਦੀ ਤਿਆਰੀ ਵੀ ਕਰ ਰਿਹਾ ਸੀ। ਆਮ ਆਦਮੀ ਪਾਰਟੀ ਵੱਲੋਂ ਉਸ ਨੂੰ ਖੰਨਾ ਕਿਸਾਨ ਵਿੰਗ ਦਾ ਪ੍ਰਧਾਨ ਵੀ ਬਣਾਇਆ ਗਿਆ ਸੀ।

ਅਣਪਛਾਤਿਆ ਨੇ ਮਾਰੀ ਗੋਲ਼ੀ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਲੋਚਨ ਸਿੰਘ ਦੇ ਬੇਟੇ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਉਹ ਖੇਤਾਂ ਨੂੰ ਗਏ ਤਾਂ ਵਾਪਸ ਆਉਂਦੇ ਹੋਏ ਉਹਨਾਂ ਨੂੰ ਕਿਸੇ ਨੇ ਰੰਜਿਸ਼ ਦੇ ਚੱਲਦਿਆਂ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਮੌਕੇ ਉੱਤੇ ਪੁਲਿਸ ਵੀ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਸਾਨੂੰ ਪਹਿਲਾਂ ਇਹੀ ਜਾਣਕਾਰੀ ਦਿੱਤੀ ਗਈ ਸੀ ਕਿ ਉਹਨਾਂ ਨਾਲ ਸੜਕ ਦੁਰਘਟਨਾ ਹੋ ਗਈ ਹੈ ਪਰ ਜਦੋਂ ਅਸੀਂ ਮੌਕੇ ਉੱਤੇ ਗਏ ਤਾਂ ਉਹਨਾਂ ਦੇ ਸਿਰ ਉੱਤੇ ਗੋਲੀ ਮਾਰੀ ਹੋਈ ਸੀ। ਉਹਨਾਂ ਕਿਹਾ ਕਿ ਗੋਲੀ ਦੇ ਦੋ ਜਖਮ ਸਿਰ ਦੇ ਵਿੱਚ ਸਨ। ਮ੍ਰਿਤਕ ਦੇ ਬੇਟੇ ਨੇ ਕਿਹਾ ਕਿ ਉਹਨਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਨਾ ਹੀ ਉਸਦੇ ਪਿਤਾ ਦਾ ਕਿਸੇ ਨਾਲ ਕੋਈ ਪੈਸਿਆਂ ਦਾ ਲੈਣ ਦੇਣ ਸੀ।

ਪੂਰੇ ਮਾਮਲੇ ਦੀ ਜਾਂਚ ਜਾਰੀ: ਉੱਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਖੰਨਾ ਨੇ ਦੱਸਿਆ ਕਿ ਅਸੀਂ ਫਿਲਹਾਲ ਉਹਨਾਂ ਨੂੰ ਇੱਥੇ ਹਸਪਤਾਲ ਦੇ ਵਿੱਚ ਲੈ ਕੇ ਆਏ ਹਨ ਅਤੇ ਡਾਕਟਰ ਚੈੱਕ ਕਰ ਰਹੇ ਹਨ। ਉਹਨਾਂ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ ਉਸ ਤੋਂ ਬਾਅਦ ਹੀ ਮੀਡੀਆ ਨਾਲ ਕੋਈ ਵੀ ਗੱਲ ਸਾਂਝੀ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.