ETV Bharat / state

'ਆਪ' ਦਾ ਵਿਧਾਇਕ ਜੇਲ੍ਹ ਚੋਂ ਆਇਆ ਬਾਹਰ, 1 ਸਾਲ ਬਾਅਦ ਮਿਲੀ ਜ਼ਮਾਨਤ, ਜਾਣੋ ਕਿਉਂ ਕੀਤਾ ਸੀ ਗ੍ਰਿਫ਼ਤਾਰ? - JASWANT SINGH GAJJANMAJRA

'ਆਪ' ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅੱਜ ਜੇਲ ਤੋਂ ਬਾਹਰ ਆ ਗਏ ਹਨ।

JASWANT SINGH GAJJANMAJRA
'ਆਪ' ਦਾ ਵਿਧਾਇਕ ਜੇਲ੍ਹ ਚੋਂ ਆਇਆ ਬਾਹਰ (Etv Bharat)
author img

By ETV Bharat Punjabi Team

Published : Nov 6, 2024, 10:28 PM IST

ਪਟਿਆਲਾ: ਆਖਰਕਾਰ ਜਸਵੰਤ ਸਿੰਘ ਗੱਜਣ ਮਾਜਰਾ ਕਰੀਬ 1 ਸਾਲ ਬਾਅਦ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਜ਼ਮਾਨਤ ਮਿਲ ਗਈ ਸੀ ਪਰ ਸਮੇਂ ਸਿਰ ਮੁਚੱਲਕਾ ਨਾ ਭਰਨ ਕਾਰਨ ਉਹ ਰਿਹਾਅ ਨਹੀਂ ਹੋ ਸਕੇ ਸਨ ਪਰ ਅੱਜ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਜਸਵੰਤ ਸਿੰਘ ਗੱਜਣ ਮਾਜਰਾ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਅਤੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਵਿਰੋਧੀਆਂ 'ਤੇ ਵਰ੍ਹੇ ਗੱਜਣ ਮਾਜਰਾ

ਜਿਵੇਂ ਹੀ ਮਾਜਰਾ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਭਾਜਪਾ 'ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਭਾਜਪਾ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਆਪਣੇ ਵਿਰੋਧ 'ਚ ਸਿਰਫ਼ ਆਮ ਆਦਮੀ ਪਾਰਟੀ ਹੀ ਨਜ਼ਰ ਆ ਰਹੀ ਹੈ। ਇਸ ਲਈ ਉਹ ਲਗਾਤਾਰ ਆਪ ਪਾਰਟੀ ਨੂੰ ਹੀ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ '6 ਨਵੰਬਰ ਨੂੰ ਉਨ੍ਹਾਂ ਨੂੰ ਹਿਰਾਸਤ 'ਚ ਲਏ ਨੂੰ ਪੂਰਾ ਸਾਲ ਹੋ ਗਿਆ ਹੈ ਅਤੇ ਅੱਜ 6 ਨਵੰਬਰ ਨੂੰ ਉਹ ਵਾਪਸ ਆ ਰਹੇ ਹਨ ਮੈਨੂੰ ਖੁਸ਼ੀ ਹੈ ਕਿ ਮੇਰੀ ਰਿਹਾਈ ਦੇ ਮੌਕੇ 'ਤੇ ਮੈਨੂੰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦੇ ਨਾਲ-ਨਾਲ ਲੋਕਾਂ ਦਾ ਪੂਰਾ ਪਿਆਰ ਮਿਲ ਰਿਹਾ ਹੈ, ਉਨ੍ਹਾਂ ਕਿਹਾ ਕਿ ਦੇਸ਼ ਨੂੰ ਏਜੰਸੀਆਂ ਦੀ ਮਦਦ ਨਾਲ ਨਹੀਂ ਚਲਾਇਆ ਜਾ ਸਕਦਾ, ਇਸ ਦਾ ਸਾਥ ਦੇਣਾ ਲਈ ਲੋਕ ਬਹੁਤ ਜ਼ਰੂਰੀ ਹਨ!

'ਆਪ' ਦਾ ਵਿਧਾਇਕ ਜੇਲ੍ਹ ਚੋਂ ਆਇਆ ਬਾਹਰ (Etv Bharat)

ਪਿਛਲੇ ਇੱਕ ਸਾਲ ਤੋਂ ਜੇਲ੍ਹ 'ਚ ਬੰਦ ਸਨ

ਬੈਂਕ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਹ ਲਗਪਗ ਇੱਕ ਸਾਲ ਤੋਂ ਪਟਿਆਲਾ ਜੇਲ੍ਹ ’ਚ ਬੰਦ ਸਨ। ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਵਿਧਾਇਕ ਗੱਜਣਮਾਜਰਾ ਨੇ ਦੂਖਨਿਵਾਰਨ ਗੁਰਦੁਆਰਾ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸੰਵਿਧਾਨ ਦੀ ਤਾਕਤ ਨਾਲ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਜ਼ਮਾਨਤ ਮਿਲੀ ਹੈ।

ਇਕ ਰੁਪਏ ਤਨਖਾਹ ਲੈਣ ਦਾ ਐਲਾਨ ਕੀਤਾ ਸੀ

ਜਦੋਂ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਇਸ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਚਰਚਾ ਵਿੱਚ ਆ ਗਏ। ਉਨ੍ਹਾਂ ਉਸ ਸਮੇਂ ਐਲਾਨ ਕੀਤਾ ਸੀ ਕਿ ਪੰਜਾਬ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਅਜਿਹੇ 'ਚ ਉਹ ਪੂਰੀ ਤਨਖਾਹ ਨਹੀਂ ਲੈਣਗੇ। ਸਗੋਂ ਇੱਕ ਰੁਪਏ ਦੀ ਤਨਖ਼ਾਹ ਲੈਣਗੇ ਤਾਂ ਜੋ ਪੰਜਾਬ ਦੇ ਖਜ਼ਾਨੇ 'ਤੇ ਕੋਈ ਬੋਝ ਨਾ ਪਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.