ETV Bharat / state

ਗੁਰਦੁਆਰਾ ਅਕਾਲ ਬੁੰਗਾ ਦਾ ਮਾਮਲਾ: ਸਬ-ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਅਵੱਗਿਆ ਦਾ ਦੋਸ਼ੀ

author img

By ETV Bharat Punjabi Team

Published : Jan 21, 2024, 8:31 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਕੀ ਹੈ ਪੂਰਾ ਮਮਾਲਾ ਪੜ੍ਹੋ ਖ਼ਬਰ

Akal Takht Jathedar holds CM Bhagwant Mann' guilty of religious misconduct'
ਗੁਰਦੁਆਰਾ ਅਕਾਲ ਬੁੰਗਾ ਦਾ ਮਾਮਲਾ: ਸਬ-ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਅਵੱਗਿਆ ਦਾ ਦੋਸ਼ੀ

ਅੰਮ੍ਰਿਤਸਰ: ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ ਅਤੇ ਮਰਿਆਦਾ ਭੰਗ ਕੀਤੀ ਗਈ ਸੀ। ਜਿਸ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕਮੇਟੀ ਬਣਾਈ ਗਈ। ਅੱਜ ਇਸ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ ਅਤੇ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਰਿਪੋਰਟ 'ਚ ਕੀ ਹੋਇਆ ਖੁਲਾਸਾ: ਰਿਪੋਰਟ 'ਤੇ ਵਿਚਾਰ ਕਰਨ ਤੋਂ ਬਾਅਦ ਐਤਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ 'ਚ ਆਖਿਆ ਗਿਆ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ 'ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ।

ਸਬ-ਕਮੇਟੀ ਦੀ ਰਿਪੋਰਟ 'ਚ ਕੌਣ ਹੈ ਦੋਸ਼ੀ: ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਵੱਲੋਂ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.