ETV Bharat / state

ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ ਸਾਥੀਆਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

author img

By ETV Bharat Punjabi Team

Published : Mar 6, 2024, 1:58 PM IST

Amritpal Singh Hunger Strike
ਅੰਮ੍ਰਿਤਪਾਲ ਦੇ ਸਾਥੀਆਂ ਦੀ ਵਿਗੜੀ ਸਿਹਤ

Amritpal Singh Hunger Strike: ਜਿੱਥੇ ਇੱਕ ਪਾਸੇ ਇਹ ਖਬਰ ਸਾਹਮਣੇ ਆਈ ਹੈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ ਸਾਥੀਆਂ ਦੇ ਸਿਹਤ ਵਿਗੜੀ ਹੈ, ਉੱਥੇ ਹੀ ਅੱਜ ਅੰਮ੍ਰਿਤਪਾਲ ਦੇ ਪਿਤਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ।

ਅੰਮ੍ਰਿਤਪਾਲ ਦੇ ਸਾਥੀਆਂ ਦੀ ਵਿਗੜੀ ਸਿਹਤ: ਵਕੀਲ

ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਨਾਲ ਹੋਈ ਗੱਲਬਾਤ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਫ ਤੌਰ ਉੱਤੇ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਗੱਲਬਾਤ ਕੇਂਦਰ ਦੇ ਨਾਲ ਚੱਲ ਰਹੀ ਹੈ ਅਤੇ ਉਨਾਂ ਨੂੰ ਆਸ ਹੈ ਕਿ ਜਲਦ ਹੀ ਅੰਮ੍ਰਿਤਪਾਲ ਸਿੰਘ ਉੱਤੇ ਉਚਿਤ ਕੋਈ ਨਾ ਕੋਈ ਕਦਮ ਜ਼ਰੂਰ ਰਚਿਆ ਜਾਵੇਗਾ।

ਅੰਮ੍ਰਿਤਪਾਲ ਦੇ ਸਾਥੀਆਂ ਦੀ ਵਿਗੜੀ ਸਿਹਤ: ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਵੀਡੀਓ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ ਦੋ ਸਾਥੀਆਂ ਕੁਲਵੰਤ ਸਿੰਘ ਰਾਉਕੇ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਦੀ ਸਿਹਤ ਖਰਾਬ ਹੋਈ ਹੈ। ਰਾਉਕੇ ਨੂੰ ਮਿਰਗੀ ਦਾ ਦੌਰਾ ਵੀ ਪਿਆ ਹੈ। ਉਨ੍ਹਾਂ ਕਿਹਾ ਇਹ ਸਾਰਾ ਕੁਝ ਤਾਂ ਹੀ ਹੋ ਰਿਹਾ ਹੈ, ਕਿਉਂਕਿ ਜੇਲ੍ਹ ਵਿੱਚ ਸਾਰੇ ਭੁੱਖ ਹੜ੍ਹਤਾਲ ਉੱਤੇ ਬੈਠੇ ਹਨ।

ਜਥੇਦਾਰ ਵਲੋਂ ਭਰੋਸਾ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੇ ਨਾਲ ਗੱਲਬਾਤ ਕਰਨ ਵਾਸਤੇ ਪਹੁੰਚੇ ਉੱਥੇ ਹੀ ਇਹ ਅੱਜ ਦੂਜੀ ਮੀਟਿੰਗ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜਥੇਦਾਰ ਦੇ ਨਾਲ ਕੀਤੀ ਗਈ ਹੈ।

ਅੰਮ੍ਰਿਤਪਾਲ ਦੇ ਪਿਤਾ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਚਿਤ ਕਦਮ ਚੁੱਕਣ ਵਾਸਤੇ ਵੀ ਉਨ੍ਹਾਂ ਵੱਲੋਂ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਉੱਤੇ ਪੂਰਾ ਭਰੋਸਾ ਹੈ ਅਤੇ ਸਾਨੂੰ ਆਸ ਹੈ ਕਿ ਇਨ੍ਹਾਂ ਵੱਲੋਂ ਸਰਕਾਰ ਦੇ ਨਾਲ ਗੱਲਬਾਤ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਰੂਰ ਰਿਹਾ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੂਰਨ ਭਰੋਸਾ ਉਨ੍ਹਾਂ ਨੂੰ ਦਿੱਤਾ ਗਿਆ।

ਪੰਜਾਬ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ: ਇੱਥੇ ਦੱਸਣ ਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ ਵਿੱਚ ਹੋ ਰਹੇ ਉਨ੍ਹਾਂ ਉੱਤੇ ਅੱਤਿਆਚਾਰ ਨੂੰ ਲੈ ਕੇ ਭੁੱਖ ਹੜਤਾਲ ਉੱਤੇ ਵੀ ਬੈਠੇ ਹਨ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ਤੋਂ ਬਾਅਦ ਉਨ੍ਹਾਂ ਦੇ ਮਾਤਾ ਵੱਲੋਂ ਵੀ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਦੇ ਵਿੱਚ ਬੈਠ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਸਿੱਖ ਜਥੇਬੰਦੀਆਂ ਦੇ ਆਗੂ ਵੀ ਉਸ ਭੁੱਖ ਹੜਤਾਲ ਵਿੱਚ ਪਹੁੰਚ ਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਸਾਥ ਦੇ ਰਹੇ ਹਨ।

ਉਥੇ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਵਾਰ-ਵਾਰ ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ, ਤਾਂ ਜੋ ਕਿ ਅੰਮ੍ਰਿਤ ਪਾਲ ਸਿੰਘ ਨੂੰ ਡਿਬਰੂਗੜ ਜੇਲ ਦੀ ਜਗ੍ਹਾ ਤੋਂ ਪੰਜਾਬ ਦੀ ਕਿਸੇ ਜੇਲ ਵਿੱਚ ਸ਼ਿਫਟ ਕੀਤਾ ਜਾ ਸਕੇ। ਉਸ ਦੀ ਉੱਪਰ ਹੋ ਰਹੇ ਤਸ਼ੱਦਦ ਨੂੰ ਵੀ ਘੱਟ ਕਰਵਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.