ETV Bharat / state

ਅੰਮ੍ਰਿਤਪਾਲ ਨੇ ਲੋਕ ਸਭਾ ਲਈ ਭਰੀ ਨਾਮਜ਼ਦਗੀ, ਜਾਣੋ ਕਿੰਨੀ ਜਾਇਦਾਦ ਦਾ ਮਾਲਿਕ ਹੈ ਖਡੂਰ ਸਾਹਿਬ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ - property OF candidate Amritpal

author img

By ETV Bharat Punjabi Team

Published : May 11, 2024, 12:32 PM IST

Lok Sabha Elections 2024: ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਲੋਕ ਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ। ਆਓ ਹੁਣ ਇਸ ਰਿਪੋਰਟ ਰਾਹੀਂ ਜਾਣਦੇ ਹਾਂ ਅੰਮ੍ਰਿਤਪਾਲ ਦੀ ਕੁੱਲ ਜਾਇਦਾਦ ਦਾ ਵੇਰਵਾ।

PROPERTY OF CANDIDATE AMRITPAL
ਅੰਮ੍ਰਿਤਪਾਲ ਨੇ ਲੋਕ ਸਭਾ ਲਈ ਭਰੀ ਨਾਮਜ਼ਦਗੀ (ਚੰਡੀਗੜ੍ਹ ਪੰਜਾਬ ਡੈਸਕ)

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਦੰਗਲ ਭਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਲੋਕ ਸਭਾ ਚੋਣਾਂ ਲੜਨ ਲਈ ਸੱਤ ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਨੂੰ ਠੁਕਰਾ ਦਿੱਤਾ ਹੈ ਅਤੇ ਜੇਲ੍ਹ ਤੋਂ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕੀਤਾ। ਪੰਜਾਬ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਨਾਮਜ਼ਦਗੀ ਭਰੀ: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਉਮੀਦਵਾਰ ਅੰਮ੍ਰਿਤਪਾਲ ਨੇ ਆਪਣੀ ਤਮਾਮ ਸੰਪੱਤੀ ਦਾ ਵੇਰਵਾ ਵੀ ਸਾਂਝਾ ਕੀਤਾ। ਦੱਦ ਦਈਏ ਜੇਲ੍ਹ ਬੰਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਖਾਤੇ ਵਿੱਚ ਸਿਰਫ 1000 ਰੁਪਏ ਹਨ। ਅੰਮ੍ਰਿਤਪਾਲ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਪਣੇ ਚੋਣ ਹਲਫ਼ਨਾਮੇ ਅਨੁਸਾਰ, ਸਿੰਘ ਦਾ ਅੰਮ੍ਰਿਤਸਰ ਵਿੱਚ ਐਸਬੀਆਈ ਸ਼ਾਖਾ, ਰਈਆ, ਬਾਬਾ ਬਕਾਲਾ ਵਿੱਚ 1,000 ਰੁਪਏ ਦਾ ਬੈਂਕ ਬੈਲੰਸ ਹੈ। ਆਪਣੇ ਹਲਫ਼ਨਾਮੇ ਅਨੁਸਾਰ ਇਸ ਤੋਂ ਇਲਾਵਾ ਸਿੰਘ ਕੋਲ ਕੋਈ ਵੀ ਚੱਲ ਜਾਂ ਅਚੱਲ ਜਾਇਦਾਦ ਨਹੀਂ ਹੈ।

ਇਨ੍ਹਾਂ ਉਮੀਦਵਾਰਾਂ ਵਿਚਕਾਰ ਮੁਕਾਬਲਾ: ਦੱਸ ਦਈਏ ਖਡੂਰ ਸਾਹਿਬ ਸੀਟ 'ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ ਦੇ ਮਨਜੀਤ ਸਿੰਘ ਮੰਨਾ, ਆਜਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਸ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.