ETV Bharat / state

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਹੋਂਦ ਖੁਦ ਖਤਮ ਕਰਨ ਦੀ ਕੋਸ਼ਿਸ਼, ਅੰਮ੍ਰਿਤਪਾਲ ਦੇ ਪਿਤਾ ਦਾ ਤਿੱਖਾ ਤੰਜ - Shiromani Akali Dal destroy

author img

By ETV Bharat Punjabi Team

Published : Apr 29, 2024, 5:52 PM IST

Shiromani Akali Dal leaders are preparing to destroy the party
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਹੋਂਦ ਖੁਦ ਖਤਮ ਕਰਨ ਦੀ ਕੋਸ਼ਿਸ਼

ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਹੁਣ ਅਕਾਲੀ ਦਲ ਦਾ ਖਾਤਮਾ ਤੈਅ ਹੈ।

ਤਰਸੇਮ ਸਿੰਘ, ਅੰਮ੍ਰਿਤਪਾਲ ਦਾ ਪਿਤਾ

ਅੰਮ੍ਰਿਤਸਰ: ਤੜਕਸਾਰ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਕਾਫੀ ਚਰਚਾਵਾਂ ਸਾਹਮਣੇ ਆ ਰਹੀਆਂ ਸਨ ਕਿ ਵਿਰਸਾ ਸਿੰਘ ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਚੋਣ ਮੈਦਾਨ ਵਿੱਚ ਨਹੀਂ ਉਤਰਣਗੇ। ਜਿਸ ਤੋਂ ਬਾਅਦ ਚਰਚਾਵਾਂ ਤੇਜ਼ ਹੋਈਆਂ ਅਤੇ ਉਸ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਮਝੌਤਾ ਨਹੀਂ ਹੋਇਆ ਹੈ ਅਤੇ ਅਸੀਂ ਖਡੂਰ ਸਾਹਿਬ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਜੋ ਕਿ ਪੰਥ ਦੀ ਆਵਾਜ਼ ਹੈ ਉਸਦੇ ਚਿਹਰੇ ਦੇ ਤਹਿਤ ਚੋਣ ਜਰੂਰ ਲੜਾਂਗੇ।


ਖਾਤਮੇ ਵੱਲ ਅਕਾਲੀ ਦਲ: ਅੰਮ੍ਰਿਤਪਾਲ ਸਿੰਘ ਦੇ ਪਿਤਾ ਮੁਤਾਬਿਕ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਸਮਰਥਨ ਵਿਰਸਾ ਸਿੰਘ ਵਲਟੋਹਾ ਨੂੰ ਨਹੀਂ ਦਿੱਤਾ ਗਿਆ। ਹਾਲਾਂਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਹਨਾਂ ਨੂੰ ਬਾਰ-ਬਾਰ ਮਿਲਣ ਲਈ ਕਿਹਾ ਜਾ ਰਿਹਾ ਸੀ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ ਬਚਾਉਣਾ ਚਾਹੁੰਦਾ ਹੈ ਤਾਂ 12 ਸੀਟਾਂ ਉੱਤੇ ਉਹ ਆਪ ਚੋਣ ਲੜ ਸਕਦੇ ਸਨ ਅਤੇ ਖਡੂਰ ਸਾਹਿਬ ਵਾਲੀ ਸੀਟ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਭੁਗਤਾ ਸਕਦੇ ਸਨ ਪਰ ਸੱਤਾ ਦੇ ਲਾਲਚ ਵਿੱਚ ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦਾ ਹੋਰ ਨੁਕਸਾਨ ਕਰ ਰਹੇ ਹਨ।

ਸਾਖ ਬਚਾਉਣ ਦੀ ਲੋੜ: ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦਾ ਸਮਰਥਨ ਸ਼੍ਰੋਮਣੀ ਅਕਾਲੀ ਦਲ ਅਤੇ ਵਲਟੋਹਾ ਨੂੰ ਨਹੀਂ ਦੇ ਰਹੇ ਅਤੇ ਅਸੀਂ ਜਲਦ ਹੀ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਵੀ ਸ਼ੁਰੂ ਕਰਨ ਜਾ ਰਹੇ ਹਾਂ। ਅੰਮ੍ਰਿਤਪਾਲ ਸਿੰਘ ਵੱਲੋਂ ਜੋ ਸਿੱਖੀ ਅਤੇ ਸਿਧਾਂਤ ਵਾਸਤੇ ਆਪਣੀ ਆਵਾਜ਼ ਚੁੱਕੀ ਗਈ ਹੈ, ਇਸ ਕਾਰਣ ਲੋਕ ਉਨ੍ਹਾਂ ਨੂੰ ਜਿਤਾ ਕੇ ਲੋਕਸਭਾ ਵਿੱਚ ਭੇਜਣਗੇ ਤਾਂ ਜੋ ਉਹ ਸਿੱਖਾਂ ਦੀ ਆਵਾਜ਼ ਚੁੱਕ ਕੇ ਆਪਣੀ ਹੋਂਦ ਅਤੇ ਪੰਜਾਬੀਆਂ ਦੀ ਹੋਂਦ ਬਚਾ ਸਕਣ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ ਉਹਨਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਨਿਤਰਨਾ ਚਾਹੀਦਾ ਹੈ। ਹੁਣ ਵੇਖਣਾ ਹੋਵੇਗਾ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਖਡੂਰ ਸਾਹਿਬ ਹਲਕੇ ਦੇ ਵਿੱਚੋਂ ਕਿਸ ਪੰਥਕ ਲੀਡਰ ਨੂੰ ਲੋਕ ਜਿਤਾ ਕੇ ਲੋਕ ਸਭਾ ਵਿੱਚ ਭੇਜਦੇ ਹਨ ਅਤੇ ਕਿਸ ਦੀ ਹੋਂਦ ਖਤਰੇ ਵਿੱਚ ਆਉਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.