ETV Bharat / state

ਖਾਲਸਾ ਸਾਜਨਾ ਦਿਵਸ ਮੌਕੇ ਪੇਪਰ ਆਰਟਿਸਟ ਨੇ ਤਿਆਰ ਕੀਤਾ ਗਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮਾਡਲ - TAKHT KESHGARH SAHIB MODEL

ਖਾਲਸਾ ਸਾਜਨਾ ਦਿਵਸ ਮੌਕੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮਾਡਲ ਤਿਆਰ ਕੀਤਾ ਹੈ। ਪੜ੍ਹੋ ਪੂਰੀ ਖਬਰ...

Amritsar paper artist creates model takht Keshgarh Sahib on Khalsa Sajna Diwas
ਖਾਲਸਾ ਸਾਜਨਾ ਦਿਵਸ ਮੌਕੇ ਪੇਪਰ ਆਰਟਿਸਟ ਨੇ ਤਿਆਰ ਕੀਤਾ ਗਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮਾਡਲ (ETV Bharat)
author img

By ETV Bharat Punjabi Team

Published : April 13, 2025 at 11:59 AM IST

2 Min Read

ਅੰਮ੍ਰਿਤਸਰ : ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ (Khalsa Sajna Diwas) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ (Paper Artist Gurpreet Singh) ਨੇ ਤਖ਼ਤ ਸ੍ਰੀ ਕੇਸਗੜ੍ਹ ਦਾ ਮਾਡਲ ਤਿਆਰ ਕੀਤਾ ਹੈ। ਇਸ ਮੌਕੇ ਸਾਡੇ ਸਹਿਯੋਗੀ ਲਲਿਤ ਕੁਮਾਰ ਨਾਲ ਗੱਲਬਾਤ ਕਰਦੇ ਹੋਏ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਦਾ ਮਾਡਲ ਤਿਆਰ ਕੀਤਾ ਗਿਆ ਹੈ।

ਤਖ਼ਤ ਸ੍ਰੀ ਕੇਸਗੜ੍ਹ ਦਾ ਮਾਡਲ ਤਿਆਰ ਕਰਨ ਵਾਲੇ ਨਾਲ ਖਾਸ ਗੱਲਬਾਤ (ETV Bharat)

ਤਖ਼ਤ ਸ੍ਰੀ ਕੇਸਗੜ੍ਹ ਦਾ ਮਾਡਲ ਤਿਆਰ

ਪੇਪਰ ਆਰਟਿਸਟ ਗੁਰਪ੍ਰੀਤ ਸਿੰਘ (Paper Artist Gurpreet Singh) ਨੇ ਦੱਸਿਆ ਕਿ "1699 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਸੀ, ਜਿਸ ਦੇ ਚੱਲਦੇ ਉਨ੍ਹਾਂ ਦੇ ਮਨ ਵਿੱਚ ਇਹ ਭਾਵਨਾ ਸੀ ਕਿ ਤਖ਼ਤ ਸ੍ਰੀ ਕੇਸਗੜ੍ਹ ਦਾ ਮਾਡਲ ਤਿਆਰ ਕਰਕੇ ਆਪਣੀ ਕੌਮ ਨੂੰ ਭੇਂਟ ਕੀਤਾ ਜਾਵੇ। ਇਸ ਦੇ ਚੱਲਦੇ ਮੈਂ ਇਹ ਮਾਡਲ ਤਿਆਰ ਕੀਤਾ ਹੈ। ਇਸ ਨੂੰ ਬਣਾਉਣ ਦੇ ਵਿੱਚ ਇੱਕ ਮਹੀਨੇ ਦਾ ਸਮਾਂ ਲੱਗ ਗਿਆ ਹੈ। ਬੜੀ ਬਰੀਕੀ ਦੇ ਨਾਲ ਇਸ ਵਿੱਚ ਕਾਰੀਗਰੀ ਕੀਤੀ ਗਈ ਹੈ ਅਤੇ ਇਸ ਨੂੰ ਬਣਾਉਣ ਵਿੱਚ ਕਾਫ਼ੀ ਮਿਹਨਤ ਵੀ ਲੱਗੀ ਹੈ। ਇਹ ਮਾਡਲ ਨੂੰ ਬਣਾਉਣ ਲਈ ਫਾਈਬਰ ਦੀ ਵਰਤੋਂ ਕੀਤੀ ਗਈ ਹੈ। ਪੇਪਰ ਆਰਟਿਸਟ ਨੇ ਦੱਸਿਆ ਕਿ ਉਹ ਨੇ ਇਹ ਮਾਡਲ ਬਣਾਉਣ ਲਈ ਰੋਜ਼ਾਨਾ 10 ਘੰਟੇ ਕੰਮ ਕੀਤਾ ਹੈ।"

takht keshgarh sahib model
ਹੁਣ ਤੱਕ ਬਣਾਏ ਕਈ ਮਾਡਲ (ETV Bharat)

ਪੰਜ ਤਖ਼ਤਾਂ ਦੇ ਮਾਡਲ ਕੀਤੇ ਤਿਆਰ

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਪੰਜ ਤਖ਼ਤਾਂ ਦੇ ਮਾਡਲ ਤਿਆਰ ਕੀਤੇ ਹਨ। 10 ਗੁਰੂ ਸਾਹਿਬਾਨਾਂ ਦੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬਾਨ ਦੇ ਜਨਮ ਅਸਥਾਨਾਂ ਦੇ ਮਾਡਲ ਵੀ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਦਾ ਜੀਵਨ ਆਪਣੇ ਗੁਰੂ ਨੂੰ ਸਮਰਪਿਤ ਹੋਣਾ ਚਾਹੀਦਾ ਹੈ।

Model of Sri Darbar Sahib
ਸ੍ਰੀ ਦਰਬਾਰ ਸਾਹਿਬ ਦਾ ਮਾਡਲ (ETV Bharat)

ਕਈ ਬਣਾਏ ਵਿਸ਼ਵ ਰਿਕਾਰਡ

ਗੁਰਪ੍ਰੀਤ ਸਿੰਘ ਨੂੰ ਵਿਦੇਸ਼ਾਂ ਦੀ ਧਰਤੀ ਉੱਤੇ 17 ਵਿਸ਼ਵ ਰਿਕਾਰਡ ਅਤੇ 7 ਰਾਸ਼ਟਰੀ ਰਿਕਾਰਡ ਮਿਲੇ ਹਨ ਅਤੇ ਆਸਟ੍ਰੇਲੀਆ ਦੇ ਸੰਸਦ ਅਤੇ ਕੈਨੇਡੀਅਨ ਸੰਸਦ ਦੁਆਰਾ ਵੀ ਉਸਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਕਈ ਐਵਾਰਡ ਹਾਸਲ ਕਰ ਚੁੱਕਾ ਹੈ ਅਤੇ 10 ਤੋਂ 15 ਦੇਸ਼ਾਂ ਵਿੱਚ ਆਪਣੀ ਕਲਾ ਦੇ ਜੌਹਰ ਦਿਖਾ ਚੁੱਕਾ ਹੈ। ਗੁਰਪ੍ਰੀਤ ਸਿੰਘ ਨੇ ਪੰਜਾਬ ਲਈ ਕਈ ਤਰ੍ਹਾਂ ਦੇ ਮਾਡਲ ਤਿਆਰ ਕੀਤੇ ਹਨ ਪਰ ਉਨ੍ਹਾਂ ਨੂੰ ਅਪਣੇ ਦੇਸ਼ ਵਿੱਚ ਵੀ ਕੋਈ ਮਾਨ ਸਨਮਾਨ ਹਾਸਿਲ ਨਹੀਂ ਹੋਈਆ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.