ETV Bharat / state

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫ਼ਲਤਾ, ਹੈਰੋਇਨ ਅਤੇ ਆਈਸ ਡਰੱਗ ਸਣੇ ਇੱਕ ਵਿਅਕਤੀ ਕੀਤਾ ਕਾਬੂ - Drug Recovered

author img

By ETV Bharat Punjabi Team

Published : May 3, 2024, 10:36 AM IST

Drug Recovered
Drug Recovered (ETV BHARAT AMRITSAR)

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਗੁਪਤ ਕਾਰਵਾਈ ਦੌਰਾਨ ਚਾਰ ਕਿਲੋ ਆਈਸ ਅਤੇ 1 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ/ਅੰਮ੍ਰਿਤਸਰ: ਇੱਕ ਪਾਸੇ ਲੋਕ ਸਭਾ ਚੋਣਾਂ ਕਾਰਨ ਸੂਬੇ ਦੀ ਸਿਆਸਤ ਨੇ ਮਾਹੌਲ ਗਰਮ ਕੀਤਾ ਹੋਇਆ ਹੈ ਤਾਂ ਉਥੇ ਹੀ ਪੰਜਾਬ ਪੁਲਿਸ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੀ ਹੈ। ਪੁਲਿਸ ਤੇ ਬੀਐਸਐਫ ਦੀ ਸਖ਼ਤੀ ਦੇ ਬਾਵਜੂਦ ਗੁਆਂਢੀ ਮੁਲਕ ਆਪਣੀਆਂ ਨਾਪਾਕਿ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਜਿਸ ਦੇ ਚੱਲਦੇ ਉਸ ਵਲੋਂ ਲਗਾਤਾਰ ਦੇਸ਼ ਅਤੇ ਸੂਬੇ 'ਚ ਮਾਹੌਲ ਨੂੰ ਅਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਹੈਰੋਇਨ ਅਤੇ ਆਈਸ ਡਰੱਗ ਸਣੇ ਮੁਲਜ਼ਮ ਕਾਬੂ: ਉਥੇ ਹੀ ਪੰਜਾਬ ਪੁਲਿਸ ਇੰਨ੍ਹਾਂ ਯਤਨਾਂ ਨੂੰ ਹਰ ਵਾਰ ਨਾਕਾਮ ਕਰ ਦਿੰਦੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਗੁਪਤ ਕਾਰਵਾਈ ਦੌਰਾਨ ਚਾਰ ਕਿਲੋ ਆਈਸ ਅਤੇ 1 ਕਿਲੋ ਹੈਰੋਇਨ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਿਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ ਹੈ।

ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ: ਇਸ ਸਬੰਧੀ ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ, ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਗੁਪਤ ਕਾਰਵਾਈ ਦੌਰਾਨ ਸੀ.ਆਈ ਅੰਮ੍ਰਿਤਸਰ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਸਮੱਗਲਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਲਿਖਿਆ ਕਿ SSOC ਅੰਮ੍ਰਿਤਸਰ ਵਿਖੇ NDPS ਐਕਟ ਅਧੀਨ FIR ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਕਰਕੇ ਅਗਲੇ ਪਿਛਲੇ ਨੈਟਵਰਕ ਨੂੰ ਤਲਾਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸਾਡੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ

ETV Bharat Logo

Copyright © 2024 Ushodaya Enterprises Pvt. Ltd., All Rights Reserved.