ਅੰਮ੍ਰਿਤਸਰ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਏ ਗਏ ਓਪਰੇਸ਼ਨ ਤਹਿਤ ANTF ਬਾਰਡਰ ਰੇਂਜ ਅੰਮ੍ਰਿਤਸਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਦੋ ਮੈਗਜ਼ੀਨ ਅਤੇ ਇੱਕ ਇਲੈਕਟ੍ਰਾਨਿਕ ਕੰਡਾ ਵੀ ਬਰਾਮਦ ਕੀਤਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਨਟੀਐਫ ਬਾਰਡਰ ਰੇਂਜ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਤਰਨ ਤਾਰਨ ਦੇ ਭਿੱਖੀ ਪਿੰਡ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਜੋਬਨਜੀਤ ਸਿੰਘ ਉਰਫ ਜੋਬਨ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੇ ਕੋਲੋਂ 3 ਕਿੱਲੋ 105 ਗ੍ਰਾਮ ਹੈਰੋਇਨ, 2 ਪਿਸਤੌਲ ਕੰਟਰੀਮੇਡ, 32 ਬੋਰ, ਦੋ ਮੈਗਜ਼ੀਨ ਅਤੇ ਇੱਕ ਇਲੈਕਟ੍ਰਾਨਿਕ ਕੰਡਾ ਵੀ ਬਰਾਮਦ ਕੀਤਾ ਹੈ।
ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ
ਪੁਲਿਸ ਨੇ ਦੱਸਿਆ ਕਿ ਇਹ ਮੁਲਜ਼ਮ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਮੰਗਵਾ ਕੇ ਸਪਲਾਈ ਕਰਦਾ ਸੀ ਅਤੇ ਪਿਛਲੇ ਛੇ ਮਹੀਨੇ ਤੋਂ ਤਸਕਰ ਨਸ਼ਾ ਵੇਚਣ ਦੇ ਵਿੱਚ ਐਕਟਿਵ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਹਨ ਅਤੇ ਇੱਕ ਭਿੱਖੀ ਪਿੰਡ ਥਾਣੇ ਦੇ ਵਿੱਚ ਵੀ ਇਹ ਵਾਂਟਡ ਹੈ। ਫਿਲਹਾਲ ਇਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇੱਥੇ ਦੱਸਣ ਯੋਗ ਹੈ ਕਿ ਐਸਟੀਐਫ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੇ ਸਬੰਧ ਪਾਕਿਸਤਾਨ ਦੇ ਨਾਲ ਹਨ। ਇਸ ਦੇ ਖਿਲਾਫ ਪਹਿਲਾ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਸ ਦੀ ਉਮਰ 21 ਸਾਲ ਦੱਸੀ ਗਈ ਹੈ। ਇਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ।