ETV Bharat / state

ਅੱਜ ਲਈ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਅਕਾਲੀ ਦਲ ਵੱਲੋਂ ਸੱਦੀ ਗਈ ਕੋਰ ਕਮੇਟੀ ਦੀ ਅਹਿਮ ਮੀਟਿੰਗ

author img

By ETV Bharat Punjabi Team

Published : Feb 15, 2024, 11:44 AM IST

An important meeting of the core committee has been invited by the Akali Dal today
'ਪੰਜਾਬ ਬਚਾਓ ਯਾਤਰਾ' ਮੁਲਤਵੀ ਕਰਨ ਤੋਂ ਬਾਅਦ ਅੱਜ ਅਕਾਲੀ ਦਲ ਵੱਲੋਂ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ

Today Akali Dal Meeting : ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਜਿਸ ਵਿਚ ਕਿਸਾਨੀ ਮੁੱਦਿਆਂ ਤੇ ਚਰਚਾ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅੱਜ ਦੇ ਦਿਨ ਲਈ ਮੁਲਤਵੀ ਕਰ ਦਿੱਤਾ ਹੈ।

ਚੰਡੀਗੜ੍ਹ : ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਦੇ ਸੰਘਰਸ਼ ਸਮੇਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਦੀ ਜਾਣਕਾਰੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬੀਤੇ ਦਿਨ ਖੁਦ ਸੋਸ਼ਲ ਮੀਡੀਆ ਉੱਤੇ ਪੋਸਟ ਪਾਕੇ ਇਸ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ।

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਖੜ੍ਹੋ: ਸੁਖਬੀਰ ਬਾਦਲ ਨੇ ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਅਕਾਲੀ ਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜ੍ਹਾ ਰਿਹਾ ਹੈ। ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ।

ਯਾਤਰਾ ਪਹਿਲੀ ਫ਼ਰਵਰੀ ਨੂੰ ਸ਼ੁਰੂ ਹੋਈ : ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ 1 ਫਰਵਰੀ ਨੂੰ ਅਟਾਰੀ ਤੋਂ ਸ਼ੁਰੂ ਹੋਈ ਸੀ। ਪਹਿਲੇ ਪੜਾਅ ਵਿੱਚ 44 ਸਰਕਲਾਂ ਨੂੰ ਕਵਰ ਕੀਤਾ ਜਾਣਾ ਹੈ। ਯਾਤਰਾ ਰੋਜ਼ਾਨਾ ਦੋ ਚੱਕਰਾਂ ਵਿੱਚ ਹੋ ਰਹੀ ਹੈ। ਯਾਤਰਾ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਨਾਲ ਹੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.