ETV Bharat / state

ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ, ਕੀਤੀ ਖੁਦਕੁਸ਼ੀ - The farmer committed suicide

author img

By ETV Bharat Punjabi Team

Published : Apr 3, 2024, 3:36 PM IST

THE FARMER COMMITTED SUICIDE
THE FARMER COMMITTED SUICIDE

Death of the farmer: ਕਿਸਾਨ ਕਿਸਾਨ ਗੁਰਜੰਟ ਸਿੰਘ (30 ਸਾਲ) ਪੁੱਤਰ ਬਚਨ ਸਿੰਘ ਵਾਸੀ ਪਿੰਡ ਬਾਊਪੁਰ ਜੱਦੀਦ ਨੇ ਕਰਜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਵਿੱਚ ਉਸ ਦੀ ਪਤਨੀ ਤੋਂ ਇਲਾਵਾ ਦੋ ਬੱਚੇ ਹਨ ਜਿਨ੍ਹਾਂ ਦੀ ਉਮਰ 15 ਅਤੇ 14 ਸਾਲ ਹੈ।

THE FARMER COMMITTED SUICIDE

ਕਪੂਰਥਲਾ: ਕਰਜ਼ਿਆਂ ਦੇ ਮਕੜਜਾਲ ਵਿੱਚ ਫਸੇ ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਪਿਛਲੇ ਸਮੇਂ ਤੋਂ ਚੱਲ ਰਿਹਾ ਰੁਝਾਨ ਅਜੇ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ। ਤਾਜ਼ੀ ਘਟਨਾ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਬਾਊਪੁਰ ਜੱਦੀਦ ਦੀ ਹੈ, ਜਿੱਥੇ ਕਰਜ਼ੇ ਤੋਂ ਪੀੜਿਤ ਕਿਸਾਨ ਗੁਰਜੰਟ ਸਿੰਘ (30 ਸਾਲ) ਪੁੱਤਰ ਬਚਨ ਸਿੰਘ ਵਾਸੀ ਪਿੰਡ ਬਾਊਪੁਰ ਜੱਦੀਦ ਨੇ ਖੁਦਕੁਸ਼ੀ ਕਰ ਲਈ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ ਕਿਸਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਪਰਿਵਾਰ ਵਿੱਚ ਵਿਧਵਾ ਤੋਂ ਇਲਾਵਾ ਦੋ ਬੱਚੇ ਹਨ, ਜਿਨ੍ਹਾਂ ਦੀ ਉਮਰ 15 ਅਤੇ 14 ਸਾਲ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਹੜ੍ਹਾਂ ਦੇ ਨਾਲ ਹੋਏ ਭਾਰੀ ਨੁਕਸਾਨ ਦਾ ਅੱਜ ਤੱਕ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਖੇਤਾਂ ਵਿੱਚ ਜਮਾਂ ਹੋਈ ਰੇਤ ਚੁੱਕਣ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ। ਜਦੋਂ ਕਿਸਾਨ ਖੁਦ ਇਹ ਰੇਤੇ ਨੂੰ ਕੱਢਣ ਦੀ ਕੋਸ਼ਿਸ਼ ਕਰਦੇ ਹਨ ਤਾਂ ਸਰਕਾਰ ਕਾਰਵਾਈ ਕਰਦੀ ਹੈ।

ਉਹਨਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਪੀੜਤ ਨੂੰ ਪੰਜ ਲੱਖ ਮੁਆਵਜ਼ਾ ਦੇਵੇ ਅਤੇ ਕਰਜ਼ਾ ਮਾਫ ਕਰੇ। ਉਹਨਾਂ ਕਿਹਾ ਕਿ ਦਰਿਆ ਬਿਆਸ ਵਿੱਚ ਆਏ ਹੜ੍ਹ ਕਾਰਨ ਖੇਤਾਂ ਵਿੱਚ ਜਮਾਂ ਹੋਈ ਭਾਰੀ ਰੇਤਾ ਕੱਢਣ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਦੱਸਿਆ ਕਿ ਇਸ ਇਲਾਕੇ ਵਿੱਚ ਹੋਰ ਵੀ ਕਿਸਾਨ ਇਸੇ ਤਰ੍ਹਾਂ ਸਦਮੇ ਦੇ ਵਿੱਚ ਹਨ। ਉਹਨਾਂ ਮੰਗ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕੋਈ ਇਹੋ ਜਿਹਾ ਹਾਦਸਾ ਨਾ ਹੋਵੇ ਇਸ ਤੋਂ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ ਅਤੇ ਇਲਾਕੇ ਦੇ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।

ਇਸ ਸਬੰਧੀ ਜਦੋਂ ਕਬੀਰਪੁਰ ਥਾਣਾ ਦੇ ਇੰਚਾਰਜ ਗੁਰਸਾਹਿਬ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਉਪਰੰਤ ਲਾਸ਼ ਵਾਰਸਾਂ ਹਵਾਲੇ ਕੀਤੀ ਗਈ, ਜਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.