ETV Bharat / state

2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਫਿਰ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ - Discussion of Pania of Punjab

author img

By ETV Bharat Punjabi Team

Published : May 17, 2024, 9:20 PM IST

Discussion of Pania of Punjab: ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਮ ਆਦਮੀ ਪਾਰਟੀ ਨੂੰ ਪਾਣੀਆਂ ਦੇ ਮੁੱਦੇ ਉੱਤੇ ਟਾਰਗੇਟ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪੰਜਾਬ ਦਾ ਪਾਣੀ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨੂੰ ਦੇਣ ਦੀਆਂ ਤਿਆਰੀਆਂ ਕਰ ਰਹੇ ਹਨ।ਪੜ੍ਹੋ ਪੂਰੀ ਖਬਰ...

Discussion of Pania of Punjab
ਫਿਰ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ (Etv Bharat Bathinda)

ਫਿਰ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ (Etv Bharat Bathinda)

ਬਠਿੰਡਾ: ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਮ ਆਦਮੀ ਪਾਰਟੀ ਨੂੰ ਪਾਣੀਆਂ ਦੇ ਮੁੱਦੇ ਉੱਤੇ ਟਾਰਗੇਟ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪੰਜਾਬ ਦਾ ਪਾਣੀ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨੂੰ ਦੇਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸੇ ਕਰਕੇ ਇਨ੍ਹਾਂ ਵੱਲੋਂ ਪੰਜਾਬ ਦੇ 200 ਤੋਂ ਉੱਪਰ ਨਹਿਰੀ ਵਿਭਾਗ ਦੇ ਪਟਵਾਰੀ ਚਾਰਜ ਸ਼ੀਟ ਕਰ ਦਿੱਤੇ ਗਏ ਹਨ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਦੀ ਬਦਲੀ ਬਠਿੰਡਾ ਤੋਂ ਪਠਾਨਕੋਟ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ, 'ਆਪ' ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਵੇਗੀ: ਪੰਜਾਬ ਸਰਕਾਰ ਵੱਲੋਂ ਨਹਿਰੀ ਵਿਭਾਗ ਦੇ ਪਟਵਾਰੀਆਂ ਤੇ ਦਬਾਅ ਬਣਾਇਆ ਜਾ ਰਿਹਾ ਸੀ। ਇਹ ਲਿਖਣ ਦੇ ਲਈ ਮਜਬੂਰ ਕੀਤਾ ਜਾ ਰਿਹਾ ਸੀ ਕਿ ਪੰਜਾਬ ਵਿੱਚ 100 ਪ੍ਰਤੀਸ਼ਤ ਨਹਿਰੀ ਪਾਣੀ ਨਾਲ ਖੇਤੀ ਹੋ ਰਹੀ ਹੈ ਤਾਂ ਜੋ ਹਾਈ ਕੋਰਟ ਵਿੱਚ ਇਹ ਦਰਸਾਇਆ ਜਾ ਸਕੇ। ਪੰਜਾਬ ਕੋਲ ਪੂਰਨ ਪਾਣੀ ਹੈ ਅਤੇ ਵਾਧੂ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਢੰਗ ਤਰੀਕੇ ਅਪਣਾ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਇਹ ਪਾਣੀ ਦੂਜੇ ਸੂਬਿਆਂ ਨੂੰ ਦੇ ਕੇ ਇਹ ਆਪਣੀ ਰਾਜਨੀਤਿਕ ਸਵਾਰਥਾਂ ਦੀ ਪੂਰਤੀ ਕਰਨਾ ਚਾਹੁੰਦੀ ਹੈ। ਪਰ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਦੇ ਇਨ੍ਹਾਂ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਵੇਗੀ। ਪੰਜਾਬ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪਾਣੀਆਂ ਦੇ ਮੁੱਦੇ ਤੇ ਹਰ ਸਿਆਸੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ 5 ਮਿੰਟਾਂ ਵਿੱਚ MSP ਦੀ ਗੱਲ ਕਹਿਣ ਵਾਲਿਆਂ ਤੋਂ ਪੰਜਾਬ ਦੇ ਲੋਕ ਹੈਰਾਨ ਹਨ। ਜੋ ਕੰਮ 70 ਸਾਲਾਂ ਵਿੱਚ ਨਹੀਂ ਹੋਇਆ, ਉਹ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਾਲਾਂ ਵਿੱਚ ਕਰ ਦਿਖਾਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.